ਗੋਗਾਮੈੜੀ ਕਤਲ ਕਾਂਡ ’ਤੇ ਬੋਲੇ ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 11 ਦਸੰਬਰ (ਹਿਮਾਂਸ਼ੂ ਸ਼ਰਮਾ) : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਗੁਰਦੁਆਰਾ ਮੰਜੀ ਹਾਲ ਸਾਹਿਬ ਵਿਖੇ ਕਥਾ ਵਿਚ ਹਾਜ਼ਰੀ ਭਰਨ ਲਈ ਪੁੱਜੇ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਕਈ ਮੁੱਦਿਆਂ ’ਤੇ ਗੱਲਬਾਤ ਕੀਤੀ ਅਤੇ ਪੱਤਰਕਾਰਾਂ ਵੱਲੋਂ ਕੀਤੇ ਗਏ ਸਵਾਲਾਂ ਦੇ ਜਵਾਬ ਦਿੱਤੇ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਟਾਰਗੈੱਟ ਕਿÇਲੰਗ ਨੂੰ ਮੰਦਭਾਗਾ ਵਰਤਾਰਾ ਦੱਸਿਆ, ਉਥੇ ਹੀ ਪੰਜਵੜ […]
By : Hamdard Tv Admin
ਅੰਮ੍ਰਿਤਸਰ, 11 ਦਸੰਬਰ (ਹਿਮਾਂਸ਼ੂ ਸ਼ਰਮਾ) : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਗੁਰਦੁਆਰਾ ਮੰਜੀ ਹਾਲ ਸਾਹਿਬ ਵਿਖੇ ਕਥਾ ਵਿਚ ਹਾਜ਼ਰੀ ਭਰਨ ਲਈ ਪੁੱਜੇ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਕਈ ਮੁੱਦਿਆਂ ’ਤੇ ਗੱਲਬਾਤ ਕੀਤੀ ਅਤੇ ਪੱਤਰਕਾਰਾਂ ਵੱਲੋਂ ਕੀਤੇ ਗਏ ਸਵਾਲਾਂ ਦੇ ਜਵਾਬ ਦਿੱਤੇ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਟਾਰਗੈੱਟ ਕਿÇਲੰਗ ਨੂੰ ਮੰਦਭਾਗਾ ਵਰਤਾਰਾ ਦੱਸਿਆ, ਉਥੇ ਹੀ ਪੰਜਵੜ ਦੀਆਂ ਅਸਥੀਆਂ ਨੂੰ ਰੋਕਣ ਅਤੇ ਬੰਦੀ ਸਿੰਘਾਂ ਦੇ ਮਾਮਲੇ ’ਤੇ ਵੀ ਗੱਲਬਾਤ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਰਾਜਸਥਾਨ ਵਿਚ ਸੁਖਦੇਵ ਸਿੰਘ ਗੋਗਾਮੈੜੀ ਦੇ ਕਤਲ ’ਤੇ ਬੋਲਦਿਆਂ ਆਖਿਆ ਕਿ ਟਾਰਗੈੱਟ ਕਿÇਲੰਗ ਮੰਦਭਾਗਾ ਵਰਤਾਰਾ ਏ, ਇਸ ’ਤੇ ਠੱਲ੍ਹ ਪੈਣੀ ਚਾਹੀਦੀ ਐ।
ਇਸ ਦੇ ਨਾਲ ਹੀ ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਆਖਿਆ ਕਿ ਪਾਕਿਸਤਾਨ ਵਿਚ ਮਾਰੇ ਗਏ ਪਰਮਜੀਤ ਸਿੰਘ ਪੰਜਵੜ ਦੀਆਂ ਅਸਥੀਆਂ ਨੂੰ ਭਾਰਤ ਆਉਣ ਤੋਂ ਰੋਕਣਾ ਬੇਹੱਦ ਮੰਦਭਾਗੀ ਗੱਲ ਐ, ਪਹਿਲਾਂ ਅਵਤਾਰ ਸਿੰਘ ਖੰਡਾ ਦੀ ਮ੍ਰਿਤਕ ਦੇਹ ਨੂੰ ਰੋਕਿਆ ਗਿਆ ਸੀ। ਉਨ੍ਹਾਂ ਆਖਿਆ ਕਿ ਸਰਕਾਰਾਂ ਨੂੰ ਅਜਿਹੇ ਮਨੁੱਖੀ ਅਧਿਕਾਰਾਂ ਦਾ ਉਲੰਘਣ ਨਹੀਂ ਕਰਨਾ ਚਾਹੀਦਾ।
ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ’ਤੇ ਬੋਲਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਐਸਜੀਪੀਸੀ ਵੱਲੋਂ ਕੀਤੇ ਜਾ ਰਿਹਾ ਕਾਰਜ ਸ਼ਲਾਘਾਯੋਗ ਐ ਪਰ ਇਸ ਦੇ ਲਈ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ ਐ, ਤਾਂ ਹੀ ਕੋਈ ਚੰਗਾ ਨਤੀਜਾ ਸਾਹਮਣੇ ਆ ਸਕੇਗਾ।
ਦੱਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਸਿੱਖ ਕੌਮ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਉਠਾਉਂਦੇ ਆ ਰਹੇ ਨੇ, ਕਥਾ ਦੌਰਾਨ ਵੀ ਉਹ ਅਕਸਰ ਸਿੱਖ ਕੌਮ ਦੇ ਮਸਲਿਆਂ ’ਤੇ ਗੱਲਬਾਤ ਕਰਦੇ ਨੇ।
ਇਹ ਖ਼ਬਰ ਵੀ ਪੜ੍ਹੋ :
ਅੰਮਿ੍ਤਸਰ : ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਬਾਲੀਵੁੱਡ ਫਿਲਮ ਐਨੀਮਲ ਦੇ ਸੀਨ ‘ਤੇ ਇਤਰਾਜ਼ ਜਤਾਇਆ ਹੈ। ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਪ੍ਰਧਾਨ ਪਰਮਿੰਦਰ ਸਿੰਘ ਢੀਂਗਰਾ ਨੇ ਦੱਸਿਆ ਕਿ ਫਿਲਮ ਦੇ ਅੰਤ ਵਿੱਚ ਇੱਕ ਸੀਨ ਵਿੱਚ ਅਦਾਕਾਰ ਰਣਬੀਰ ਕਪੂਰ ਇੱਕ ਗੁਰਸਿੱਖ ਉੱਤੇ ਸਿਗਰਟ ਦਾ ਧੂੰਆਂ ਫੂਕ ਰਿਹਾ ਹੈ। ਇਕ ਹੋਰ ਸੀਨ ਵਿਚ ਉਹ ਗੁਰਸਿੱਖ ਦੀ ਦਾੜ੍ਹੀ ‘ਤੇ ਚਾਕੂ ਰੱਖ ਰਿਹਾ ਹੈ। ਯੂਥ ਫੈਡਰੇਸ਼ਨ ਨੇ ਇਸ ਸਬੰਧੀ ਸੈਂਸਰ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਨੂੰ ਪੱਤਰ ਲਿਖਿਆ ਹੈ। ਜਿਸ ‘ਚ ਫਿਲਮ ‘ਚੋਂ ਦੋਵੇਂ ਵਿਵਾਦਤ ਦ੍ਰਿਸ਼ ਹਟਾਉਣ ਦੀ ਮੰਗ ਕੀਤੀ ਗਈ ਹੈ।
ਫੈਡਰੇਸ਼ਨ ਨੇ ਫਿਲਮ ‘ਐਨੀਮਲ’ ਦੇ ਮਸ਼ਹੂਰ ਗੀਤ ਅਰਜਨ ਵੈਲੀ ‘ਤੇ ਵੀ ਇਤਰਾਜ਼ ਜਤਾਇਆ ਹੈ। ਫਿਲਮ ਵਿੱਚ ਅਰਜਨ ਵੈਲੀ ਨੂੰ ਗੁੰਡਾ ਅਤੇ ਗੈਂਗ ਵਾਰ ਲਈ ਵਰਤਿਆ ਗਿਆ ਹੈ, ਜਦ ਕਿ ਅਰਜਨ ਇਕ ਲੜਾਕੂ ਸੀ। ਫਿਲਮ ‘ਚ ਕਬੀਰ ਦੇ ਨਾਂ ‘ਤੇ ਵੀ ਇਤਰਾਜ਼ ਉਠਾਏ ਗਏ ਹਨ। ਫੈਡਰੇਸ਼ਨ ਨੇ ਸੈਂਸਰ ਬੋਰਡ ਨੂੰ ਇਨ੍ਹਾਂ ਸਾਰੇ ਦ੍ਰਿਸ਼ਾਂ ‘ਤੇ ਕਾਰਵਾਈ ਕਰਨ ਲਈ ਕਿਹਾ ਹੈ ਤਾਂ ਜੋ ਲੋਕਾਂ ‘ਤੇ ਇਸ ਦਾ ਬੁਰਾ ਪ੍ਰਭਾਵ ਨਾ ਪਵੇ।