ਪੰਜਾਬੀ ਗਾਇਕ ਤੇ ਅਦਾਕਾਰ ਜੈਜ਼ੀ ਬੀ ਨੇ ਦਰਬਾਰ ਸਾਹਿਬ ਮੱਥਾ ਟੇਕਿਆ

ਪੰਜਾਬੀ ਗਾਇਕ ਤੇ ਅਦਾਕਾਰ ਜੈਜ਼ੀ ਬੀ ਨੇ ਦਰਬਾਰ ਸਾਹਿਬ ਮੱਥਾ ਟੇਕਿਆ


ਅੰਮ੍ਰਿਤਸਰ, 4 ਜਨਵਰੀ, ਨਿਰਮਲ : ਪੰਜਾਬੀ ਗਾਇਕ ਤੇ ਅਦਾਕਾਰ ਜੈਜ਼ੀ ਬੀ ਨੇ ਸ੍ਰੀ ਦਰਬਾਰ ਸਾਹਿਬ ਵਿਚ ਮੱਥਾ ਟੇਕਿਆ। ਆਪਣੇ 30 ਸਾਲ ਦੇ ਲੰਬੇ ਕੈਰੀਅਰ ਵਿਚ ਕਈ ਸੁਪਰਹਿੱਟ ਗੀਤ ਦੇਣ ਵਾਲੇ ਜੈਜ਼ੀ ਨੇ ਅੰਮ੍ਰਿਤਸਰ ਪਹੁੰਚੇ ਆਪਣੇ ਪ੍ਰਸ਼ੰਸਕਾਂ ਨੂੰ ਖਾਸ ਅਪੀਲ ਵੀ ਕੀਤੀ ਹੈ। ਜੈਜ਼ੀ ਸੋਸ਼ਲ ਮੀਡੀਆ ਹੈਂਡਲਜ਼ ਰਾਹੀਂ ਪ੍ਰਸ਼ੰਸਕਾਂ ਵਿਚਕਾਰ ਹਮੇਸ਼ਾ ਐਕਟਿਵ ਰਹਿੰਦੇ ਹਨ।
ਜੈਜ਼ੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰੂ ਮਹਾਰਾਜ ਤੋਂ ਅਸ਼ੀਰਵਾਦ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈਜ਼ੀ ਬੀ ਨੇ ਦੱਸਿਆ ਕਿ ਨਵੇਂ ਸਾਲ ਮੌਕੇ ਉਹ ਗੁਰੂ ਘਰ ਮੱਥਾ ਟੇਕਣ ਆਏ ਹਨ। ਇਹ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ ਅਤੇ ਦੇਸ਼ ਤਰੱਕੀ ਕਰੇ। ਉਨ੍ਹਾਂ ਕਿਹਾ ਕਿ ਗੁਰੂ ਘਰ ਆ ਕੇ ਜੋ ਮਨ ਨੂੰ ਸ਼ਾਂਤੀ ਮਿਲਦੀ ਹੈ, ਉਹ ਹੋਰ ਕਿਧਰੇ ਨਹੀਂ ਮਿਲਦੀ।
ਜੈਜ਼ੀ ਨੇ ਦੱਸਿਆ ਕਿ ਜਦੋਂ ਉਹ ਸਟੇਜ ਤੇ ਆਉਂਦੇ ਹਨ ਤਾਂ ਸਭ ਤੋਂ ਪਹਿਲਾਂ ਬਾਣੀ ਨਾਲ ਹੀ ਸ਼ੁਰੂਆਤ ਕਰਦੇ ਹਨ। ਬਾਣੀ ਤੋਂ ਉਪਰ ਕੁਝ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਦੂਜੇ ਪ੍ਰਤੀ ਪਿਆਰ ਅਤੇ ਸਤਿਕਾਰ ਦਿਖਾਉਣ। ਸਾਰੇ ਧਰਮਾਂ ਵਿੱਚ ਵਿਸ਼ਵਾਸ ਰੱਖਣ ਅਤੇ ਸਾਰੇ ਧਰਮਾਂ ਦਾ ਸਤਿਕਾਰ ਕਰਨ। ਆਪਣੇ ਬੱਚਿਆਂ ਨੂੰ ਆਪਣੇ ਧਰਮ ਨਾਲ ਜੋੜੋ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਖਾਸ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਸਿਖਾਉਣ।
ਇਹ ਖ਼ਬਰ ਵੀ ਪੜ੍ਹੋ
ਪੰਜਾਬ ਵਿੱਚ 6 ਦਿਨਾਂ ਤੋਂ ਧੁੱਪ ਨਹੀਂ ਨਿਕਲੀ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਅੰਤਰ ਸਿਰਫ 5 ਡਿਗਰੀ ਹੈ। ਪੂਰਾ ਪੰਜਾਬ ਠੰਡ ਅਤੇ ਧੁੰਦ ਦੀ ਲਪੇਟ ’ਚ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ 8 ਜਨਵਰੀ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਅੱਜ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਧੂੰਦ ਲਈ ਔਰੰਜ ਅਲਰਟ ਜਾਰੀ ਕੀਤਾ ਹੈ। ਵਧਦੀ ਧੁੰਦ ਹੁਣ ਰੇਲ ਆਵਾਜਾਈ ’ਤੇ ਵੀ ਸਿੱਧਾ ਅਸਰ ਪਾ ਰਿਹਾ ਹੈ। ਸਵੇਰੇ ਰਵਾਨਾ ਹੋਣ ਵਾਲੀਆਂ ਜ਼ਿਆਦਾਤਰ ਟਰੇਨਾਂ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਹਨ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਚੇਤਾਵਨੀ ਅਨੁਸਾਰ ਪੰਜਾਬ ਦੇ ਸੰਗਰੂਰ, ਮਾਨਸਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਲੁਧਿਆਣਾ, ਰੂਪਨਗਰ, ਮੋਗਾ ਵਿੱਚ ਧੁੰਦ ਦਾ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਉਮੀਦ ਹੈ।
ਇਸ ਦੇ ਨਾਲ ਹੀ ਦੂਜੇ ਰਾਜਾਂ ਵਿੱਚ ਧੁੰਦ ਦਾ ਯੈਲੋ ਅਲਰਟ ਹੈ ਅਤੇ ਸਾਰਿਆਂ ਨੂੰ ਸੜਕ ਦੀ ਵਰਤੋਂ ਕਰਦੇ ਸਮੇਂ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। 9 ਜਨਵਰੀ ਨੂੰ ਮੌਸਮ ਵਿਭਾਗ ਨੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਦਾ ਅਸਰ ਧੁੰਦ ’ਤੇ ਵੀ ਪਵੇਗਾ ਅਤੇ ਆਉਣ ਵਾਲੇ ਦਿਨਾਂ ’ਚ ਧੁੰਦ ਹੋਰ ਡੂੰਘੀ ਹੋ ਸਕਦੀ ਹੈ। ਪਰ ਲੋਕਾਂ ਨੂੰ ਸੁੱਕੀ ਠੰਡ ਤੋਂ ਰਾਹਤ ਮਿਲਣ ਵਾਲੀ ਹੈ। ਹੁਣ ਤੱਕ ਮੀਂਹ ਨਾ ਪੈਣ ਕਾਰਨ ਦਮੇ ਅਤੇ ਸਾਹ ਦੇ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੀਰਵਾਰ ਸਵੇਰੇ ਪੰਜਾਬ ਤੋਂ ਰਵਾਨਾ ਹੋਣ ਵਾਲੀਆਂ ਟਰੇਨਾਂ ’ਤੇ ਵੀ ਧੂੰਦ ਦਾ ਅਸਰ ਦਿਖਾਈ ਦੇ ਰਿਹਾ ਹੈ। ਅੰਮ੍ਰਿਤਸਰ ਜਾਂ ਪੰਜਾਬ ਦੇ ਹੋਰ ਹਿੱਸਿਆਂ ਤੋਂ ਰਵਾਨਾ ਹੋਣ ਵਾਲੀਆਂ ਟਰੇਨਾਂ ਨਿਰਧਾਰਤ ਸਮੇਂ ਤੋਂ ਪਿੱਛੇ ਚੱਲ ਰਹੀਆਂ ਹਨ। ਰੇਲਵੇ ਵਿਭਾਗ ਨੇ ਵੀ ਆਪਣੀ ਅਧਿਕਾਰਤ ਮੋਬਾਈਲ ਐਪਲੀਕੇਸ਼ਨ ਂਠਸ਼ ਜਾਂ 139 ਤੋਂ ਜਾਣਕਾਰੀ ਲੈਣ ਤੋਂ ਬਾਅਦ ਹੀ ਰੇਲਵੇ ਸਟੇਸ਼ਨ ’ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ ਹਨ। ਨਿਮਨਲਿਖਤ ਰੇਲਗੱਡੀਆਂ ਇਸ ਸਮੇਂ ਨਿਰਧਾਰਤ ਸਮੇਂ ਤੋਂ ਥੋੜ੍ਹੀ ਦੇਰੀ ਨਾਲ ਚੱਲ ਰਹੀਆਂ ਹਨ।
ਅੰਮ੍ਰਿਤਸਰ ਇੰਦੌਰ ਐਕਸਪ੍ਰੈਸ 2.30 ਘੰਟੇ ਲੇਟ ਚੱਲ ਰਹੀ ਹੈ। ਅੰਮ੍ਰਿਤਸਰ-ਨਵੀਂ ਦਿੱਲੀ ਸ਼ਤਾਬਦੀ ਕਰੀਬ 15 ਮਿੰਟ ਦੇਰੀ ਨਾਲ ਚੱਲ ਰਹੀ ਹੈ। ਅੰਮ੍ਰਿਤਸਰ- ਨਾਂਦੇੜ ਸੱਚਖੰਡ ਐਕਸਪ੍ਰੈਸ ਅੰਮ੍ਰਿਤਸਰ ਤੋਂ 25 ਘੰਟੇ ਦੀ ਦੇਰੀ ਨਾਲ ਰਵਾਨਾ ਹੋਈ। ਅੰਮ੍ਰਿਤਸਰ-ਨਵੀਂ ਦਿੱਲੀ ਸੁਪਰ ਫਾਸਟ ਅੱਧਾ ਘੰਟਾ ਦੇਰੀ ਨਾਲ ਚੱਲ ਰਹੀ ਹੈ। ਪਠਾਨਕੋਟ-ਦਿੱਲੀ ਵੀ ਤੈਅ ਸਮੇਂ ਤੋਂ ਪਿੱਛੇ ਚੱਲ ਰਹੀ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਅੰਤਰ ਘਟ ਗਿਆ ਹੈ ਪਿਛਲੇ ਮਹੀਨੇ ਪੰਜਾਬ ਵਿੱਚ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ 15 ਡਿਗਰੀ ਦਾ ਫਰਕ ਦੇਖਿਆ ਗਿਆ ਸੀ। ਹੁਣ ਇਹ ਅੰਤਰ ਘਟ ਕੇ 5 ਡਿਗਰੀ ਦੇ ਕਰੀਬ ਰਹਿ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਧੁੱਪ ਨਹੀਂ ਮਿਲ ਰਹੀ ਅਤੇ ਠੰਢ ਕਾਰਨ ਕੰਬਣ ਲਈ ਮਜਬੂਰ ਹਨ। ਹਾਲ ਹੀ ਵਿੱਚ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 11.2 ਡਿਗਰੀ, ਲੁਧਿਆਣਾ ਦਾ 14.2 ਡਿਗਰੀ, ਜਲੰਧਰ ਦਾ 13.1 ਡਿਗਰੀ ਅਤੇ ਫਰੀਦਕੋਟ ਦਾ 10 ਡਿਗਰੀ ਦਰਜ ਕੀਤਾ ਗਿਆ। ਪੰਜਾਬ ਵਿੱਚ ਇਹ ਤਾਪਮਾਨ ਆਮ ਨਾਲੋਂ 5.4 ਡਿਗਰੀ ਘੱਟ ਰਹਿਣ ਦਾ ਅਨੁਮਾਨ ਹੈ।

Related post