Begin typing your search above and press return to search.

ਜੀਤ ਮਹਿੰਦਰ ਸਿੱਧੂ ਅਕਾਲੀ ਦਲ ਪਾਰਟੀ ਵਿਚੋਂ ਮੁਅੱਤਲ

ਬਠਿੰਡਾ, 12 ਅਕਤੂਬਰ, ਨਿਰਮਲ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਤੋਂ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਪੁੱਛਿਆ ਹੈ ਕਿ ਉਨ੍ਹਾਂ ਨੂੰ ਪਾਰਟੀ ਵਿੱਚੋਂ ਕਿਉਂ ਨਾ ਕੱਢਿਆ ਜਾਵੇ। ਦਰਅਸਲ, ਸਿੱਧੂ ਦੇ ਕਾਂਗਰਸ ਵਿਚ ਸ਼ਾਮਲ […]

ਜੀਤ ਮਹਿੰਦਰ ਸਿੱਧੂ ਅਕਾਲੀ ਦਲ ਪਾਰਟੀ ਵਿਚੋਂ ਮੁਅੱਤਲ

Hamdard Tv AdminBy : Hamdard Tv Admin

  |  12 Oct 2023 1:17 AM GMT

  • whatsapp
  • Telegram
  • koo


ਬਠਿੰਡਾ, 12 ਅਕਤੂਬਰ, ਨਿਰਮਲ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਤੋਂ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਪੁੱਛਿਆ ਹੈ ਕਿ ਉਨ੍ਹਾਂ ਨੂੰ ਪਾਰਟੀ ਵਿੱਚੋਂ ਕਿਉਂ ਨਾ ਕੱਢਿਆ ਜਾਵੇ।

ਦਰਅਸਲ, ਸਿੱਧੂ ਦੇ ਕਾਂਗਰਸ ਵਿਚ ਸ਼ਾਮਲ ਹੋਣ ਨੂੰ ਲੈ ਕੇ ਕਾਫੀ ਚਰਚਾਵਾਂ ਚੱਲ ਰਹੀਆਂ ਹਨ ਜਿਸ ਕਾਰਨ ਹੁਣ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਮੀਟਿੰਗ ਕਰ ਕੇ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਨੋਟਿਸ ਜਾਰੀ ਕੀਤਾ ਹੈ। ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਅਨੁਸ਼ਾਸਨੀ ਕਮੇਟੀ ਨੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਜੀਤ ਮਹਿੰਦਰ ਸਿੰਘ ਸਿੱਧੂ ਬਾਰੇ ਮਿਲੀ ਸ਼ਿਕਾਇਤ ਸਬੰਧੀ ਵਰਚੁਅਲ ਮੀਟਿੰਗ ਕੀਤੀ ਅਤੇ ਵਿਚਾਰ-ਵਟਾਂਦਰਾ ਕੀਤਾ।

ਇਹ ਸ਼ਿਕਾਇਤ ਤਲਵੰਡੀ ਸਾਬੋ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਪਾਰਟੀ ਦੇ ਬਠਿੰਡਾ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੂੰ ਦਿੱਤੀ ਜਿਨ੍ਹਾਂ ਅੱਗੇ ਇਹ ਸ਼ਿਕਾਇਤ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੂੰ ਭੇਜ ਦਿੱਤੀ। ਪਾਰਟੀ ਬੁਲਾਰੇ ਨੇ ਦੱਸਿਆ ਕਿ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਮੇਟੀ ਦੇ ਚੇਅਰਮੈਨ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕੀਤੀ। ਵਿਰਸਾ ਸਿੰਘ ਵਲਟੋਹਾ, ਸ਼ਰਨਜੀਤ ਸਿੰਘ ਢਿੱਲੋਂ, ਮਨਤਾਰ ਸਿੰਘ ਬਰਾੜ ਅਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਹਲਕੇ ਦੀ ਲੀਡਰਸ਼ਿਪ ਵੱਲੋਂ ਭੇਜੀ ਸ਼ਿਕਾਇਤ ’ਤੇ ਵਿਚਾਰ ਕਰਨ ਉਪਰੰਤ ਫ਼ੈਸਲਾ ਕੀਤਾ ਗਿਆ ਕਿ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ 24 ਘੰਟਿਆਂ ਦੇ ਅੰਦਰ ਜਵਾਬ ਮੰਗਿਆ ਗਿਆ ਸੀ। ਅਨੁਸ਼ਾਸਨੀ ਕਮੇਟੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪਾਰਟੀ ਵਿਰੁੱਧ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪਾਰਟੀ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

Next Story
ਤਾਜ਼ਾ ਖਬਰਾਂ
Share it