Begin typing your search above and press return to search.
ਜੋਅ ਬਾਈਡਨ ਨੂੰ ਮੁੜ ਤੋਂ ਰਾਸ਼ਟਰਪਤੀ ਬਣਾਉਣ ਵਿਚ ਅਹਿਮ ਭੂਮਿਕਾ ਨਿਭਾ ਸਕਦੇ ਹਨ ਭਾਰਤੀ-ਅਮਰੀਕੀ
ਵਾਸ਼ਿੰਗਟਨ, 19 ਦਸੰਬਰ, ਨਿਰਮਲ : ਅਮਰੀਕਾ ਵਿਚ ਭਾਰਤੀ ਮੂਲ ਦੇ ਇਕ ਨੇਤਾ ਨੇ ਦਾਅਵਾ ਕੀਤਾ ਹੈ ਕਿ ਜੋਅ ਬਾਈਡਨ ਨੂੰ ਦੁਬਾਰਾ ਰਾਸ਼ਟਰਪਤੀ ਬਣਾਉਣ ਵਿਚ ਭਾਰਤੀ ਅਮਰੀਕੀ ਭਾਈਚਾਰਾ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਡੈਮੋਕ੍ਰੇਟਿਕ ਪਾਰਟੀ ਨੂੰ ਭਾਰਤੀ ਅਮਰੀਕੀ ਭਾਈਚਾਰੇ ਨੂੰ ਆਪਣੇ ਹੱਕ ਵਿੱਚ ਲੁਭਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦੇਣੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ […]
By : Editor Editor
ਵਾਸ਼ਿੰਗਟਨ, 19 ਦਸੰਬਰ, ਨਿਰਮਲ : ਅਮਰੀਕਾ ਵਿਚ ਭਾਰਤੀ ਮੂਲ ਦੇ ਇਕ ਨੇਤਾ ਨੇ ਦਾਅਵਾ ਕੀਤਾ ਹੈ ਕਿ ਜੋਅ ਬਾਈਡਨ ਨੂੰ ਦੁਬਾਰਾ ਰਾਸ਼ਟਰਪਤੀ ਬਣਾਉਣ ਵਿਚ ਭਾਰਤੀ ਅਮਰੀਕੀ ਭਾਈਚਾਰਾ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਡੈਮੋਕ੍ਰੇਟਿਕ ਪਾਰਟੀ ਨੂੰ ਭਾਰਤੀ ਅਮਰੀਕੀ ਭਾਈਚਾਰੇ ਨੂੰ ਆਪਣੇ ਹੱਕ ਵਿੱਚ ਲੁਭਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦੇਣੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਜ਼ਰਾਈਲ-ਹਮਾਸ ਜੰਗ ਕਾਰਨ ਡੈਮੋਕ੍ਰੇਟਿਕ ਪਾਰਟੀ ਨੂੰ ਮੁਸਲਿਮ-ਅਮਰੀਕੀ ਭਾਈਚਾਰੇ ਤੋਂ ਝਟਕਾ ਲੱਗ ਸਕਦਾ ਹੈ। ਮੈਸੇਚਿਉਸੇਟਸ ਸਥਿਤ ਡੈਮੋਕ੍ਰੇਟ ਪਾਰਟੀ ਲਈ ਸਿਆਸੀ ਫੰਡ ਇਕੱਠਾ ਕਰਨ ਵਾਲੇ ਭਾਰਤੀ ਮੂਲ ਦੇ ਰਮੇਸ਼ ਕਪੂਰ ਨੇ ਇਹ ਦਾਅਵਾ ਕੀਤਾ ਹੈ। ਰਮੇਸ਼ ਕਪੂਰ ਵਾਸ਼ਿੰਗਟਨ ’ਚ ਪਾਰਟੀ ਦੀ ਡੈਮੋਕ੍ਰੇਟਿਕ ਨੈਸ਼ਨਲ ਕਮੇਟੀ ਦੇ ਰਿਟਰੀਟ ’ਚ ਸ਼ਾਮਲ ਹੋਣ ਲਈ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਹਿੰਦੂ ਅਮਰੀਕਨ ਅਤੇ ਭਾਰਤੀ ਅਮਰੀਕਨ ਰਵਾਇਤੀ ਤੌਰ ’ਤੇ ਡੈਮੋਕ੍ਰੇਟਿਕ ਪਾਰਟੀ ਦੇ ਸਮਰਥਕ ਰਹੇ ਹਨ ਪਰ ਪਿਛਲੀਆਂ ਕੁਝ ਚੋਣਾਂ ਦੌਰਾਨ ਭਾਰਤੀ ਅਮਰੀਕੀਆਂ ਦੀ ਵੋਟ ਪ੍ਰਤੀਸ਼ਤਤਾ ਦਾ ਕੁਝ ਹਿੱਸਾ ਰਿਪਬਲਿਕਨ ਪਾਰਟੀ ਨੂੰ ਜਾਣਾ ਸ਼ੁਰੂ ਹੋ ਗਿਆ ਹੈ।
Next Story