Begin typing your search above and press return to search.

ਭਾਰਤ ਦੇ ਗਣਤੰਤਰ ਦਿਹਾੜੇ ਮੌਕੇ ਮੁੱਖ ਮਹਿਮਾਨ ਨਹੀਂ ਹੋਣਗੇ ਜੋਅ ਬਾਇਡਨ

ਵਾਸ਼ਿੰਗਟਨ, 12 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅਗਲੇ ਸਾਲ ਭਾਰਤ ਦੇ ਗਣਤੰਤਰ ਦਿਹਾੜੇ ਦੇ ਸਮਾਗਮਾਂ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਨਹੀਂ ਹੋਣਗੇ। ਸੂਤਰਾਂ ਨੇ ਦੱਸਿਆ ਕਿ ਅਗਲੇ ਸਾਲ ਹੀ ਭਾਰਤ ਵਿਚ ਕੁਆਡ ਸੰਮੇਲਨ ਹੋਣਾ ਹੈ ਅਤੇ ਸੰਭਾਵਤ ਤੌਰ ’ਤੇ ਅਮਰੀਕਾ ਦੇ ਰਾਸ਼ਟਰਪਤੀ ਦੋ ਦੋ ਗੇੜੇ ਲਾਉਣਾ ਨਹੀਂ ਚਾਹੁੰਦੇ। ਪ੍ਰਧਾਨ ਮੰਤਰੀ ਨਰਿੰਦਰ […]

ਭਾਰਤ ਦੇ ਗਣਤੰਤਰ ਦਿਹਾੜੇ ਮੌਕੇ ਮੁੱਖ ਮਹਿਮਾਨ ਨਹੀਂ ਹੋਣਗੇ ਜੋਅ ਬਾਇਡਨ
X

Editor EditorBy : Editor Editor

  |  12 Dec 2023 12:09 PM IST

  • whatsapp
  • Telegram

ਵਾਸ਼ਿੰਗਟਨ, 12 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅਗਲੇ ਸਾਲ ਭਾਰਤ ਦੇ ਗਣਤੰਤਰ ਦਿਹਾੜੇ ਦੇ ਸਮਾਗਮਾਂ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਨਹੀਂ ਹੋਣਗੇ। ਸੂਤਰਾਂ ਨੇ ਦੱਸਿਆ ਕਿ ਅਗਲੇ ਸਾਲ ਹੀ ਭਾਰਤ ਵਿਚ ਕੁਆਡ ਸੰਮੇਲਨ ਹੋਣਾ ਹੈ ਅਤੇ ਸੰਭਾਵਤ ਤੌਰ ’ਤੇ ਅਮਰੀਕਾ ਦੇ ਰਾਸ਼ਟਰਪਤੀ ਦੋ ਦੋ ਗੇੜੇ ਲਾਉਣਾ ਨਹੀਂ ਚਾਹੁੰਦੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖਾਸ ਤੌਰ ’ਤੇ ਦਿਤਾ ਸੀ ਸੱਦਾ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਤੰਬਰ ਵਿਚ ਨਵੀਂ ਦਿੱਲੀ ਵਿਖੇ ਹੋਏ ਜੀ-20 ਸੰਮੇਲਨ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਭਾਰਤ ਆਉਣ ਦਾ ਸੱਦਾ ਦਿਤਾ ਗਿਆ ਸੀ। ਭਾਰਤ ਵਿਚ ਅਮਰੀਕਾ ਦੇ ਰਾਜਦੂਤ ਐਰਿਕ ਗਾਰਸੈਟੀ ਨੂੰ ਜਦੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਯਕੀਨੀ ਤੌਰ ’ਤੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿਤਾ। ਦੂਜੇ ਸੂਤਰਾਂ ਨੇ ਇਹ ਵੀ ਦੱਸਿਆ ਕਿ ਕੁਆਡ ਸੰਮੇਲਨ ਦੀਆਂ ਤਰੀਕਾਂ ਵਿਚ ਵੀ ਤਬਦੀਲੀ ਕੀਤੀ ਜਾ ਰਹੀ ਹੈ ਕਿਉਂਕ ਸਾਰੇ ਭਾਈਵਾਲਾਂ ਨੂੰ ਕੋਈ ਨਾ ਕੋਈ ਸਮੱਸਿਆ ਆ ਰਹੀ।

Next Story
ਤਾਜ਼ਾ ਖਬਰਾਂ
Share it