ਕੈਨੇਡਾ ’ਚ ਖੇਡਣ ਤੋਂ ਪਹਿਲਾਂ ਕਬੱਡੀ ਖਿਡਾਰੀ ਪੰਮਾ ਦੀ ਸੜਕ ਹਾਦਸੇ ਵਿਚ ਮੌਤ
ਮੁਹਾਲੀ, 30 ਮਈ, ਨਿਰਮਲ :ਪੰਜਾਬ ਵਿਚ ਲਗਾਤਾਰ ਸੜਕ ਹਾਦਸੇ ਵਾਪਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਮੁਹਾਲੀ ਵਿਖੇ ਵਾਪਰੇ ਸੜਕ ਹਾਦਸੇ ਵਿਚ ਕਬੱਡੀ ਖਿਡਾਰੀ ਪੰਮਾ ਦੀ ਮੌਤ ਹੋ ਗਈ ਹੈ।ਦੱਸਦੇ ਚਲੀਏ ਕਿ ਇਥੋਂ ਦੇ ਵਸਨੀਕ ਅਤੇ ਪੰਜਾਬ ਦੇ ਪ੍ਰਸਿੱਧ ਜਾਫੀ (ਇੰਟਰਨੈਸ਼ਨਲ ਕਬੱਡੀ ਖਿਡਾਰੀ) ਪੰਮਾ ਦੀ ਸੋਹਾਣਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮੁਹਾਲੀ […]
By : Editor Editor
ਮੁਹਾਲੀ, 30 ਮਈ, ਨਿਰਮਲ :ਪੰਜਾਬ ਵਿਚ ਲਗਾਤਾਰ ਸੜਕ ਹਾਦਸੇ ਵਾਪਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਮੁਹਾਲੀ ਵਿਖੇ ਵਾਪਰੇ ਸੜਕ ਹਾਦਸੇ ਵਿਚ ਕਬੱਡੀ ਖਿਡਾਰੀ ਪੰਮਾ ਦੀ ਮੌਤ ਹੋ ਗਈ ਹੈ।ਦੱਸਦੇ ਚਲੀਏ ਕਿ ਇਥੋਂ ਦੇ ਵਸਨੀਕ ਅਤੇ ਪੰਜਾਬ ਦੇ ਪ੍ਰਸਿੱਧ ਜਾਫੀ (ਇੰਟਰਨੈਸ਼ਨਲ ਕਬੱਡੀ ਖਿਡਾਰੀ) ਪੰਮਾ ਦੀ ਸੋਹਾਣਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮੁਹਾਲੀ ਦਾ ਮਾਣ ਇਸ ਨੌਜਵਾਨ ਦੀ ਮੌਤ ਨਾਲ ਖੇਡ ਜਗਤ ਅਤੇ ਮੁਹਾਲੀ ਸ਼ਹਿਰ ਵਿੱਚ ਸੋਗ ਦੀ ਲਹਿਰ ਹੈ।
ਦੇਰ ਰਾਤ ਮੁਹਾਲੀ ਦੇ ਸੈਕਟਰ-79 ਵਿੱਚ ਪੰਮਾ ਸੋਹਾਣਾ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟੈਕਸੀ ਗੱਡੀ ਸਿੱਧੀ ਡਰਾਈਵਰ ਦੀ ਖਿੜਕੀ ਵਿੱਚ ਜਾ ਵੱਜੀ। ਇਸ ਵਿੱਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜਦੋਂ ਰਾਹਗੀਰਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਤਾਂ ਉੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਟੈਕਸੀ ਗੱਡੀ ਪਟਿਆਲਾ ਨੰਬਰ ਦੀ ਦੱਸੀ ਜਾਂਦੀ ਹੈ। ਇਸ ਘਟਨਾ ਵਿੱਚ ਟੈਕਸੀ ਡਰਾਈਵਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਟੈਕਸੀ ਡਰਾਈਵਰ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਮਾਮਲੇ ਦੀ ਜਾਂਚ ਲਈ ਹਸਪਤਾਲ ਵਿੱਚ ਮੌਜੂਦ ਹੈ। ਹਾਦਸੇ ਦਾ ਕਾਰਨ ਕੀ ਸੀ ਇਹ ਪਤਾ ਲਗਾਉਣ ਲਈ ਪੁਲਿਸ ਦੀ ਟੀਮ ਨੇੜੇ ਦੇ ਸੀਸੀਟੀਵੀ ਕੈਮਰਿਆਂ ਨੂੰ ਵੀ ਦੇਖ ਰਹੀ ਹੈ। ਇਸ ਤੋਂ ਬਾਅਦ ਪੁਲਿਸ ਮਾਮਲੇ ’ਚ ਬਣਦੀ ਕਾਰਵਾਈ ਕਰੇਗੀ। ਪੰਮਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ’ਚ ਰਖਵਾ ਦਿੱਤਾ ਗਿਆ ਹੈ। ਜਲਦੀ ਹੀ ਇਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਜੂਨ ਮਹੀਨੇ ਕੈਨੇਡਾ ਵਿੱਚ ਹੋਣ ਵਾਲੇ ਕਬੱਡੀ ਕੱਪ ਵਿੱਚ ਪੰਮਾ ਸੋਹਾਣਾ ਨੇ ਪੰਜਾਬ ਦੀ ਨੁਮਾਇੰਦਗੀ ਕਰਨੀ ਸੀ। ਇਸ ਤੋਂ ਪਹਿਲਾਂ ਵੀ ਉਸ ਨੇ ਵੱਖ-ਵੱਖ ਮੁਲਕਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਖਾਸ ਕਰ ਕੇ ਮੁਹਾਲੀ ਦਾ ਨਾਂ ਰੌਸ਼ਨ ਕੀਤਾ। ਆਪ ਵਿਧਾਇਕ ਕੁਲਵੰਤ ਸਿੰਘ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਕਮਲਜੀਤ ਕੌਰ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਰਣਜੀਤ ਸਿੰਘ ਰਾਣਾ, ਅਮਰਜੀਤ ਸਿੰਘ ਨਰੈਣ, ਖੇਡ ਪ੍ਰਮੋਟਰ ਸੁਖਵਿੰਦਰ ਸਿੰਘ ਛਿੰਦੀ, ਜੱਸੀ ਬੱਲੋਮਾਜਰਾ ਸਮੇਤ ਹੋਰ ਆਗੂਆਂ ਨੇ ਪੰਮਾ ਸੋਹਾਣਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।