Begin typing your search above and press return to search.

ਸੁਲਤਾਨਪੁਰ ਲੋਧੀ ਵਿਚ ਟਿੱਪਰ ਨੇ ਔਰਤ ਨੂੰ ਦਰੜਿਆ

ਸੁਲਤਾਨਪੁਰ ਲੋਧੀ, 14 ਦਸੰਬਰ, ਨਿਰਮਲ : ਸੁਲਤਾਨਪੁਰ ਲੋਧੀ ’ਚ ਸੜਕ ’ਤੇ ਪੈਦਲ ਜਾ ਰਹੀ ਇਕ ਔਰਤ ਦੀ ਟਿੱਪਰ ਦੀ ਲਪੇਟ ’ਚ ਆਉਣ ਨਾਲ ਮੌਤ ਹੋ ਗਈ। ਇੱਕ ਔਰਤ ਦੇ ਉੱਪਰ ਟਿੱਪਰ ਚਲਾਏ ਜਾਣ ਦੀ ਘਟਨਾ ਵੀ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਪੁਲਿਸ ਨੇ ਔਰਤ ਦੀ ਲਾਸ਼ ਨੂੰ ਕਬਜ਼ੇ […]

ਸੁਲਤਾਨਪੁਰ ਲੋਧੀ ਵਿਚ ਟਿੱਪਰ ਨੇ ਔਰਤ ਨੂੰ ਦਰੜਿਆ
X

Editor EditorBy : Editor Editor

  |  13 Dec 2023 11:27 PM GMT

  • whatsapp
  • Telegram


ਸੁਲਤਾਨਪੁਰ ਲੋਧੀ, 14 ਦਸੰਬਰ, ਨਿਰਮਲ : ਸੁਲਤਾਨਪੁਰ ਲੋਧੀ ’ਚ ਸੜਕ ’ਤੇ ਪੈਦਲ ਜਾ ਰਹੀ ਇਕ ਔਰਤ ਦੀ ਟਿੱਪਰ ਦੀ ਲਪੇਟ ’ਚ ਆਉਣ ਨਾਲ ਮੌਤ ਹੋ ਗਈ। ਇੱਕ ਔਰਤ ਦੇ ਉੱਪਰ ਟਿੱਪਰ ਚਲਾਏ ਜਾਣ ਦੀ ਘਟਨਾ ਵੀ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਪੁਲਿਸ ਨੇ ਔਰਤ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ ’ਚ ਰਖਵਾਇਆ ਹੈ।

ਮ੍ਰਿਤਕ ਔਰਤ ਮਨਜੀਤ ਕੌਰ ਦੇ ਪਤੀ ਸੁੱਚਾ ਸਿੰਘ ਵਾਸੀ ਪਿੰਡ ਡਡਵਿੰਡੀ ਨੇ ਦੱਸਿਆ ਕਿ ਉਸ ਦੀ ਪਤਨੀ ਰਾਤ ਦਾ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਗਈ ਸੀ। ਜਦੋਂ ਉਹ ਸੜਕ ਪਾਰ ਕਰਨ ਲੱਗੀ ਤਾਂ ਉਸ ਨੂੰ ਟਿੱਪਰ ਨੇ ਟੱਕਰ ਮਾਰ ਦਿੱਤੀ। ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਕਪੂਰਥਲਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਡਿਊਟੀ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ।

ਥਾਣਾ ਸੁਲਤਾਨਪੁਰ ਲੋਧੀ ਦੇ ਐਸਐਚਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਮਨਜੀਤ ਕੌਰ ਨੂੰ ਸੜਕ ਪਾਰ ਕਰਦੇ ਸਮੇਂ ਟਿੱਪਰ ਵੱਲੋਂ ਫੇਟ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

Next Story
ਤਾਜ਼ਾ ਖਬਰਾਂ
Share it