ਕਰਮਜੀਤ ਕੌਰ ਚੌਧਰੀ ਕਾਂਗਰਸ ’ਤੇ ਭੜਕੀ
ਜਲੰਧਰ, 4 ਮਈ, ਨਿਰਮਲ : ਬੀਜੇਪੀ ਵਿਚ ਸ਼ਾਮਲ ਹੋਈ ਕਰਮਜੀਤ ਕੌਰ ਚੌਧਰੀ ਕਾਂਗਰਸ ’ਤੇ ਭੜਕ ਗਈ। ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਚੌਧਰੀ ਪਰਿਵਾਰ ਅੱਜ ਯਾਨੀ ਸ਼ਨੀਵਾਰ ਨੂੰ ਪਹਿਲੀ ਵਾਰ ਮੀਡੀਆ ਦੇ ਸਾਹਮਣੇ ਆਇਆ। ਸਵ. ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੇ ਕਾਂਗਰਸ ਤੇ ਨਿਸ਼ਾਨਾ ਸਾਧਦੇ ਕਿਹਾ ਕਿ ਕਾਂਗਰਸ ਨੇ ਮੇਰੇ ਪਰਿਵਾਰ ਦਾ […]
By : Editor Editor
ਜਲੰਧਰ, 4 ਮਈ, ਨਿਰਮਲ : ਬੀਜੇਪੀ ਵਿਚ ਸ਼ਾਮਲ ਹੋਈ ਕਰਮਜੀਤ ਕੌਰ ਚੌਧਰੀ ਕਾਂਗਰਸ ’ਤੇ ਭੜਕ ਗਈ। ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਚੌਧਰੀ ਪਰਿਵਾਰ ਅੱਜ ਯਾਨੀ ਸ਼ਨੀਵਾਰ ਨੂੰ ਪਹਿਲੀ ਵਾਰ ਮੀਡੀਆ ਦੇ ਸਾਹਮਣੇ ਆਇਆ। ਸਵ. ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੇ ਕਾਂਗਰਸ ਤੇ ਨਿਸ਼ਾਨਾ ਸਾਧਦੇ ਕਿਹਾ ਕਿ ਕਾਂਗਰਸ ਨੇ ਮੇਰੇ ਪਰਿਵਾਰ ਦਾ ਅਪਮਾਨ ਕੀਤਾ ਹੈ। ਸੀਨੀਅਰ ਕਾਂਗਰਸੀ ਆਗੂਆਂ ਨੇ ਮੇਰੇ ਪੁੱਤਰ ਨੂੰ ਪਰਿਵਾਰ ਦਾ ਆਖਰੀ ਚਿਰਾਗ ਦੱਸਿਆ। ਅਜਿਹੇ ਵਿਚ ਮੈਂ ਕਾਂਗਰਸ ਨਾਲ ਕਿਵੇਂ ਜਾ ਸਕਦੀ ਹਾਂ?
ਉਨ੍ਹਾਂ ਕਿਹਾ ਕਿ ‘ਮੇਰੇ ਪਤੀ ਨੇ ਕਾਂਗਰਸ ਲਈ ਸ਼ਹਾਦਤ ਦਿੱਤੀ ਹੈ। ਪਰ ਕਾਂਗਰਸ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਅਤੇ ਸਾਡੀ ਅਣਦੇਖੀ ਕੀਤੀ। ਮੇਰੇ ਪਰਿਵਾਰ ਨੇ ਕਾਂਗਰਸ ਨੂੰ 100 ਸਾਲ ਦਿੱਤੇ ਹਨ।’ ਕਰਮਜੀਤ ਕੌਰ ਚੌਧਰੀ ਨੇ ਕਿਹਾ, ਹੁਣ ਇਹ ਕਾਂਗਰਸ ਨਹੀਂ, ਕਾਰਪੋਰੇਟ ਕਾਂਗਰਸ ਬਣ ਗਈ ਹੈ। ਜੋ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਟਿਕਟਾਂ ਅਤੇ ਸਨਮਾਨ ਦੇ ਰਹੀ ਹੈ। ਲੰਬੇ ਸਮੇ ਤੋਂ ਪਾਰਟੀ ਨਾਲ ਜੁੜੇ ਲੋਕਾਂ ਨੂੰ ਪਾਸੇ ਕੀਤਾ ਜਾ ਰਿਹਾ ਹੈ।
ਕਰਮਜੀਤ ਕੌਰ ਚੌਧਰੀ ਨੇ ਕਿਹਾ, ਕਾਂਗਰਸ ਵੱਲੋਂ ਮੇਰੇ ਪਰਿਵਾਰ ਦਾ ਕੀਤਾ ਅਪਮਾਨ ਭਾਜਪਾ ਨੇ ਵੀ ਦੇਖਿਆ। ਉਨ੍ਹਾਂ ਨੇ ਸਾਨੂੰ ਆਪਣੇ ਪਰਿਵਾਰ ਵਿਚ ਸ਼ਾਮਲ ਕੀਤਾ, ਮੈਂ ਹਮੇਸ਼ਾ ਭਾਜਪਾ ਲਈ ਕੰਮ ਕਰਾਂਗੀ। ਚੰਨੀ ’ਤੇ ਨਿਸ਼ਾਨਾ ਸਾਧਦੇ ਹੋਏ ਕਰਮਜੀਤ ਕੌਰ ਚੌਧਰੀ ਨੇ ਕਿਹਾ, ਚੰਨੀ ਜਿੱਥੇ ਵੀ ਗਿਆ, ਉੱਥੇ ਬਰਬਾਦੀ ਹੀ ਹੋਈ।
ਇਹ ਵੀ ਪੜ੍ਹੋ
ਪੁਲਿਸ ਨੇ ਹਰਪ੍ਰੀਤ ਸਿੰਘ ਨੂੰ ਹੁਸ਼ਿਆਰਪੁਰ ਦੇ ਫਗਵਾੜਾ ਰੋਡ ’ਤੇ ਰੇਲਵੇ ਕਰਾਸਿੰਗ ਨੇੜਿਓਂ ਕਾਬੂ ਕੀਤਾ। ਤਰਨਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਇਹ ਵਿਅਕਤੀ ਇਨ੍ਹੀਂ ਦਿਨੀਂ ਹੁਸ਼ਿਆਰਪੁਰ ਦੇ ਵਿਜੇ ਨਗਰ ਇਲਾਕੇ ਵਿੱਚ ਰਹਿ ਰਿਹਾ ਸੀ। ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਵਿਅਕਤੀ ਨੂੰ ਪਾਕਿਸਤਾਨ ਦੀ ਇੰਟਰ-ਸਰਵਿਸ ਇੰਟੈਲੀਜੈਂਸ ਲਈ ਜਾਸੂਸੀ ਕਰਨ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਆਯੋਜਿਤ ਕਰਨ ਵਿੱਚ ਏਜੰਸੀ ਦੀ ਮਦਦ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।
ਪੁਲਿਸ ਨੇ ਕਿਹਾ ਕਿ ਵਿਅਕਤੀ ’ਤੇ ਫੌਜ ਦੀ ਤਾਇਨਾਤੀ ਬਾਰੇ ਸੰਵੇਦਨਸ਼ੀਲ ਜਾਣਕਾਰੀ ਪ੍ਰਦਾਨ ਕਰਕੇ ਅਤੇ ਆਪਣੇ ਮੋਬਾਈਲ ਫੋਨ ਤੋਂ ਦਸਤਾਵੇਜ਼ਾਂ ਅਤੇ ਫੋਟੋਆਂ ਨੂੰ ਪ੍ਰਸਾਰਿਤ ਕਰਕੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਸਹਾਇਤਾ ਕਰਨ ਦਾ ਦੋਸ਼ ਹੈ। ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਵੀਰਵਾਰ ਰਾਤ ਹਰਪ੍ਰੀਤ ਸਿੰਘ ਨੂੰ ਹੁਸ਼ਿਆਰਪੁਰ ਦੇ ਫਗਵਾੜਾ ਰੋਡ ’ਤੇ ਰੇਲਵੇ ਕਰਾਸਿੰਗ ਨੇੜਿਓਂ ਕਾਬੂ ਕੀਤਾ। ਤਰਨਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਇਹ ਵਿਅਕਤੀ ਇਨ੍ਹੀਂ ਦਿਨੀਂ ਹੁਸ਼ਿਆਰਪੁਰ ਦੇ ਵਿਜੇ ਨਗਰ ਇਲਾਕੇ ਵਿੱਚ ਰਹਿ ਰਿਹਾ ਸੀ।
ਪੁਲਸ ਅਨੁਸਾਰ ਹਰਪ੍ਰੀਤ ਪਿਛਲੇ ਚਾਰ ਸਾਲਾਂ ਤੋਂ ਸ਼ਹਿਰ ਵਿੱਚ ਰਹਿ ਰਿਹਾ ਸੀ ਅਤੇ ਕਥਿਤ ਤੌਰ ’ਤੇ ਵਿਜ਼ਟਰ ਵੀਜ਼ੇ ’ਤੇ ਦੋ ਵਾਰ ਪਾਕਿਸਤਾਨ ਗਿਆ ਸੀ, ਜਿੱਥੇ ਉਹ ਆਈਐਸਆਈ ਅਧਿਕਾਰੀਆਂ ਨੂੰ ਮਿਲਿਆ ਸੀ। ਉਸ ਨੇ ਦੱਸਿਆ ਕਿ ਉਹ ਕਥਿਤ ਤੌਰ ’ਤੇ ਵੱਟਸਐਪ ਰਾਹੀਂ ਇਨ੍ਹਾਂ ਆਈਐਸਆਈ ਅਧਿਕਾਰੀਆਂ ਦੇ ਸੰਪਰਕ ਵਿੱਚ ਸੀ।
ਪੁਲਿਸ ਨੇ ਕਿਹਾ ਕਿ ਸਿੰਘ ਨੇ ਕਥਿਤ ਤੌਰ ’ਤੇ ਝੂਠੇ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਭਾਰਤੀ ਸਿਮ ਕਾਰਡ ਖਰੀਦੇ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਇਨ੍ਹਾਂ ਸਿਮ ਕਾਰਡਾਂ ਰਾਹੀਂ ਅਤੇ ਹੋਰ ਇੰਟਰਨੈਟ ਐਪਲੀਕੇਸ਼ਨਾਂ ਦੀ ਵਰਤੋਂ ਕਰਨ ਵਿੱਚ ਆਈਐਸਆਈ ਅਧਿਕਾਰੀਆਂ ਦੀ ਮਦਦ ਕੀਤੀ।
ਪੁਲਿਸ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਇੱਕ ਆਧਾਰ ਕਾਰਡ, ਇੱਕ ਪਾਸਪੋਰਟ, ਕੁਝ ਭਾਰਤੀ ਕਰੰਸੀ ਅਤੇ ਇੱਕ ਮੋਬਾਈਲ ਫ਼ੋਨ ਵਾਲਾ ਬੈਗ ਬਰਾਮਦ ਕੀਤਾ ਗਿਆ ਹੈ। ਮਾਡਲ ਟਾਊਨ ਪੁਲਸ ਸਟੇਸ਼ਨ ’ਚ ਦੋਸ਼ੀ ਖਿਲਾਫ ਦਰਜ ਕਰਵਾਈ ਗਈ ਐਫ.ਆਈ.ਆਰ. ’ਚ ਉਕਤ ਵਿਅਕਤੀ ’ਤੇ ਭਾਰਤੀ ਦੰਡਾਵਲੀ, ਸੂਚਨਾ ਤਕਨਾਲੋਜੀ ਐਕਟ ਅਤੇ ਆਫੀਸ਼ੀਅਲ ਸੀਕਰੇਟਸ ਐਕਟ, 1923 ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।