ਕੇਜਰੀਵਾਲ ਨੂੰ High Court ਤੋਂ ਨਹੀਂ ਮਿਲੀ ਰਾਹਤ

ਕੇਜਰੀਵਾਲ ਨੂੰ High Court ਤੋਂ ਨਹੀਂ ਮਿਲੀ ਰਾਹਤ

ਸ਼ੁੱਕਰਵਾਰ ਨੂੰ ਈਡੀ ਸਾਹਮਣੇ ਪੇਸ਼ ਹੋ ਸਕਦੇ ਹਨ
ਨਵੀਂ ਦਿੱਲੀ : ਅਰਵਿੰਦ ਕੇਜਰੀਵਾਲ ਨੂੰ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਸੀਐਮ ਕੇਜਰੀਵਾਲ ਭਲਕੇ (ਸ਼ੁੱਕਰਵਾਰ) ਨੂੰ ਈਡੀ ਸਾਹਮਣੇ ਪੇਸ਼ ਹੋ ਸਕਦੇ ਹਨ।

ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਇਸ ਪੜਾਅ ‘ਤੇ ਅਸੀਂ ਅੰਤਰਿਮ ਰਾਹਤ ਦੇਣ ਦੇ ਇੱਛੁਕ ਨਹੀਂ ਹਾਂ। ਹਾਲਾਂਕਿ, ਅਦਾਲਤ ਨੇ ਇਸ ਨਵੀਂ ਅੰਤਰਿਮ ਪਟੀਸ਼ਨ ‘ਤੇ ਈਡੀ ਤੋਂ ਜਵਾਬ ਮੰਗਿਆ ਅਤੇ ਮਾਮਲੇ ਦੀ ਸੁਣਵਾਈ 22 ਅਪ੍ਰੈਲ ਲਈ ਟਾਲ ਦਿੱਤੀ।

ਅਰਵਿੰਦ ਕੇਜਰੀਵਾਲ ਨੇ ਈਡੀ ਦੇ ਸੰਮਨ ਨੂੰ ਚੁਣੌਤੀ ਦੇਣ ਵਾਲੀ ਆਪਣੀ ਪਟੀਸ਼ਨ ‘ਚ ਅੰਤਰਿਮ ਰਾਹਤ ਦੀ ਮੰਗ ਕਰਨ ਵਾਲੀ ਅਰਜ਼ੀ ਦਾਇਰ ਕੀਤੀ ਸੀ। ਕੇਜਰੀਵਾਲ ਚਾਹੁੰਦੇ ਸਨ ਕਿ ਹਾਈਕੋਰਟ ਉਸ ਨੂੰ ਈਡੀ ਦੀ ਗ੍ਰਿਫਤਾਰੀ ਤੋਂ ਅੰਤਰਿਮ ਰਾਹਤ ਦੇਵੇ। ਅਦਾਲਤ ਨੇ ਕਿਹਾ ਕਿ ਹੁਣ ਇਹ ਅਰਜ਼ੀ ਕੇਜਰੀਵਾਲ ਦੀ ਮੁੱਖ ਪਟੀਸ਼ਨ ਦੇ ਨਾਲ ਸੂਚੀਬੱਧ ਕਰ ਦਿੱਤੀ ਗਈ ਹੈ, ਜਿਸ ਦੀ ਸੁਣਵਾਈ 22 ਅਪ੍ਰੈਲ ਨੂੰ ਹੋਵੇਗੀ। ਅਦਾਲਤ ਨੇ ਇਸ ਨਵੀਂ ਅੰਤਰਿਮ ਪਟੀਸ਼ਨ ‘ਤੇ ਈਡੀ ਤੋਂ ਜਵਾਬ ਮੰਗਿਆ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…