ਕੇਜਰੀਵਾਲ ਨੂੰ ਅਗਾਊਂ ਜ਼ਮਾਨਤ ਮਿਲੀ
ਮਾਮਲੇ ਦੀ ਅਗਲੀ ਸੁਣਵਾਈ ਇੱਕ ਅਪੈ੍ਰਲ ਨੂੰਨਵੀਂ ਦਿੱਲੀ, 16 ਮਾਰਚ, ਨਿਰਮਲ : ਅਰਵਿੰਦ ਕੇਜਰੀਵਾਲ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ।ਦੱਸਦੇ ਚਲੀਏ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਦੀ ਰਾਊਜ਼ ਐਵਨਿਊ ਕੋਰਟ ਵਿਚ ਪੇਸ਼ੀ ਲਈ ਪਹੁੰਚੇ। ਦਲੀਲਾਂ ਸ਼ੁਰੂ ਹੁੰਦੇ ਹੀ ਉਨ੍ਹਾਂ ਜ਼ਮਾਨਤ ਮਿਲ ਗਈ ਹੈ। ਉਨ੍ਹਾਂ 15 ਹਜ਼ਾਰ ਦੇ ਨਿੱਜੀ ਮੁਚਲਕੇ ’ਤੇ ਜ਼ਮਾਨਤ ਦਿੱਤੀ ਗਈ ਹੈ। […]
By : Editor Editor
ਮਾਮਲੇ ਦੀ ਅਗਲੀ ਸੁਣਵਾਈ ਇੱਕ ਅਪੈ੍ਰਲ ਨੂੰ
ਨਵੀਂ ਦਿੱਲੀ, 16 ਮਾਰਚ, ਨਿਰਮਲ : ਅਰਵਿੰਦ ਕੇਜਰੀਵਾਲ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ।ਦੱਸਦੇ ਚਲੀਏ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਦੀ ਰਾਊਜ਼ ਐਵਨਿਊ ਕੋਰਟ ਵਿਚ ਪੇਸ਼ੀ ਲਈ ਪਹੁੰਚੇ। ਦਲੀਲਾਂ ਸ਼ੁਰੂ ਹੁੰਦੇ ਹੀ ਉਨ੍ਹਾਂ ਜ਼ਮਾਨਤ ਮਿਲ ਗਈ ਹੈ। ਉਨ੍ਹਾਂ 15 ਹਜ਼ਾਰ ਦੇ ਨਿੱਜੀ ਮੁਚਲਕੇ ’ਤੇ ਜ਼ਮਾਨਤ ਦਿੱਤੀ ਗਈ ਹੈ।
ਮਾਮਲਾ ਈਡੀ ਦੀ ਪਟੀਸ਼ਨ ਨਾਲ ਜੁੜਿਆ ਹੈ। ਜਿਸ ’ਤੇ ਕੋਰਟ ਵਿਚ ਪੇਸ਼ ਹੋਣ ਲਈ ਉਨ੍ਹਾਂ 7 ਮਾਰਚ ਨੂੰ ਸੰਮਨ ਜਾਰੀ ਹੋਇਆ ਸੀ। ਰਾਊਜ਼ ਐਵਨਿਊ ਕੋਰਟ ਵਿਚ ਸੁਣਵਾਈ ਹੋਈ ਸੀ। ਇਸ ਦੌਰਾਨ ਕੋਰਟ ਨੇ ਕੇਜਰੀਵਾਲ ਨੂੰ ਪੇਸ਼ ਹੋਣ ਲਈ ਕਿਹਾ। ਦਰਅਸਲ, ਦਿੱਲੀ ਸੀਐਮ ਨੇ ਨਿੱਜੀ ਤੌਰ ’ਤੇ ਨਾ ਪੇਸ਼ ਹੋਣ ਲਈ ਛੋਟ ਮੰਗੀ ਸੀ। ਕੇਜਰੀਵਾਲ ਨੂੰ ਈਡੀ ਹੁਣ ਤੱਕ 8 ਸਮੰਨ ਜਾਰੀ ਕਰ ਚੁੱਕੀ ਹੈ। ਕੇਜਰੀਵਾਲ ਇੱਕ ਵਾਰ ਵੀ ਏਜੰਸੀ ਸਾਹਮਣੇ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਜਾਂਚ ਏਜੰਸੀ ਨੇ ਕੋਰਟ ਵਿਚ ਕੇਜਰੀਵਾਲ ਦੇ ਖ਼ਿਲਾਫ਼ ਦੋ ਸ਼ਿਕਾਇਤਾਂ ਦਰਜ ਕਰਵਾਈਆਂ।ਕੋਰਟ ਨੇ ਈਡੀ ਨੂੰ ਦਸਤਾਵੇਜ਼ ਦੇਣ ਦਾ ਨਿਰਦੇਸ਼ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ ਇੱਕ ਅਪੈ੍ਰਲ ਨੂੰ ਹੋਵੇਗੀ।
ਏਐਸਜੀ ਐਸਵੀ ਰਾਜੂ ਈਡੀ ਦੀ ਤਰਫ਼ੋਂ 15 ਮਾਰਚ ਨੂੰ ਵਿਸ਼ੇਸ਼ ਜੱਜ (ਸੀਬੀਆਈ) ਰਾਕੇਸ਼ ਸਿਆਲ ਦੇ ਸਿੰਗਲ ਬੈਂਚ ਵਿੱਚ ਅਦਾਲਤ ਵਿੱਚ ਪੇਸ਼ ਹੋਏ। ਜਦੋਂ ਕਿ ਕੇਜਰੀਵਾਲ ਦੇ ਵਕੀਲ ਸੀਨੀਅਰ ਐਡਵੋਕੇਟ ਰਮੇਸ਼ ਗੁਪਤਾ ਅਤੇ ਐਡਵੋਕੇਟ ਰਾਜੀਵ ਮੋਹਨ ਸਨ। ਕੇਜਰੀਵਾਲ ਦੇ ਵਕੀਲਾਂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਈਡੀ ਦੇ ਹਰ ਸੰਮਨ ਦਾ ਜਵਾਬ ਦਿੱਤਾ ਹੈ। ਮੁੱਖ ਮੰਤਰੀ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਕਾਰਨ ਉਹ ਈਡੀ ਸਾਹਮਣੇ ਪੇਸ਼ ਨਹੀਂ ਹੋ ਸਕੇ। ਈਡੀ ਨੇ ਅਦਾਲਤ ਵਿੱਚ ਸ਼ਿਕਾਇਤ ਕਰਨ ਤੋਂ ਪਹਿਲਾਂ ਕੇਜਰੀਵਾਲ ਨੂੰ ਕਾਰਨ ਦੱਸੋ ਨੋਟਿਸ ਵੀ ਨਹੀਂ ਦਿੱਤਾ।
ਇਹ ਖ਼ਬਰ ਵੀ ਪੜ੍ਹੋ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਨਵ-ਨਿਯੁਕਤ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਆਸ ਪ੍ਰਗਟਾਈ ਕਿ ਨਵ-ਨਿਯੁਕਤ ਚੇਅਰਪਰਸਨ ਇਮਾਨਦਾਰ, ਮਿਹਨਤੀ, ਨਿਰਪੱਖ ਅਤੇ ਅਗਾਂਹਵਧੂ ਸੋਚ ਰੱਖਣ ਵਾਲੀ ਹੈ ਅਤੇ ਸ੍ਰੀਮਤੀ ਰਾਜ ਲਾਲੀ ਗਿੱਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਜੋਂ ਆਪਣੀ ਡਿਊਟੀ ਬਾਖੂਬੀ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਉਹ ਔਰਤਾਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਸੰਸਥਾਵਾਂ ਵਿਚਕਾਰ ਪੁਲ ਦਾ ਕੰਮ ਕਰਨਗੇ। ਕੈਬਨਿਟ ਮੰਤਰੀ ਨੇ ਰਾਜ ਲਾਲੀ ਗਿੱਲ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਸੂਬੇ ਵਿੱਚ ਔਰਤਾਂ ਦੀ ਭਲਾਈ ਨਾਲ ਸਬੰਧਤ ਸਕੀਮਾਂ ਨੂੰ ਲਾਗੂ ਕਰਕੇ ਔਰਤਾਂ ਦੀ ਭਲਾਈ ਨੂੰ ਯਕੀਨੀ ਬਣਾਉਣਗੇ।
ਸ਼੍ਰੀਮਤੀ ਰਾਜ ਲਾਲੀ ਗਿੱਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਆਪਣੀ ਭੂਮਿਕਾ ਨਿਭਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਲਈ ਉਨ੍ਹਾਂ ਦੀ ਡਿਊਟੀ ਲਗਾਈ ਗਈ ਹੈ। ਉਹ ਇਸ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।
ਵਰਨਣਯੋਗ ਹੈ ਕਿ ਰਾਜ ਲਾਲੀ ਗਿੱਲ ਐਸ.ਏ.ਐਸ.ਨਗਰ ਦੇ ਵਸਨੀਕ ਹਨ ਅਤੇ ਉਹ ਲੰਬੇ ਸਮੇਂ ਤੋਂ ਔਰਤਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਐਨ.ਜੀ.ਓਜ਼ ਨਾਲ ਜੁੜੇ ਹੋਏ ਹਨ।
ਇਸ ਮੌਕੇ ਹਰਚੰਦ ਸਿੰਘ ਬਰਸਾਤ ਜਨਰਲ ਸਕੱਤਰ ਪੰਜਾਬ ਚੇਅਰਮੈਨ ਮੰਡੀ ਬੋਰਡ, ਨਰਿੰਦਰ ਸਿੰਘ ਸ਼ੇਰਗਿੱਲ ਚੇਅਰਮੈਨ ਮਿਲਕਫੈੱਡ, ਪ੍ਰਭਜੋਤ ਕੌਰ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ, ਸੁਖਜਿੰਦਰ ਸਿੰਘ ਚੇਅਰਮੈਨ, ਮੰਗਲ ਸਿੰਘ ਜਲੰਧਰ ਚੇਅਰਮੈਨ, ਆਤਮ ਪ੍ਰਕਾਸ਼ ਸਿੰਘ ਬਬਲੂ ਚੇਅਰਮੈਨ, ਮਨਜੀਤ ਸਿੱਧੂ ਤੇ ਨਾਮਵਰ ਕਲਾਕਾਰ ਸ. ਕਰਮਜੀਤ ਅਨਮੋਲ ਹਾਜ਼ਰ ਸਨ।