Begin typing your search above and press return to search.

ED ਦੇ ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਹੋਏ ਕੇਜਰੀਵਾਲ

ਇਸ ਤਰੀਕ ਤੋਂ ਬਾਅਦ ਹੋ ਸਕਦੀ ਹੈ ਪੁੱਛਗਿੱਛਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਖਰਕਾਰ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ਦੇ ਸਵਾਲਾਂ ਦੇ ਜਵਾਬ ਦੇਣ ਲਈ ਰਾਜ਼ੀ ਹੋ ਗਏ ਹਨ। ਈਡੀ ਦੇ ਸੰਮਨ ਦਾ ਜਵਾਬ ਦਿੰਦੇ ਹੋਏ ਕੇਜਰੀਵਾਲ ਨੇ ਇਹ ਜਾਣਕਾਰੀ ਦਿੱਤੀ ਹੈ। ਉਸ ਨੇ ਕਿਹਾ ਹੈ ਕਿ ਈਡੀ ਦੇ ਸੰਮਨ ਗੈਰ-ਕਾਨੂੰਨੀ ਹਨ ਪਰ […]

ED ਦੇ ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਹੋਏ ਕੇਜਰੀਵਾਲ
X

Editor (BS)By : Editor (BS)

  |  4 March 2024 11:17 AM IST

  • whatsapp
  • Telegram

ਇਸ ਤਰੀਕ ਤੋਂ ਬਾਅਦ ਹੋ ਸਕਦੀ ਹੈ ਪੁੱਛਗਿੱਛ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਖਰਕਾਰ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ਦੇ ਸਵਾਲਾਂ ਦੇ ਜਵਾਬ ਦੇਣ ਲਈ ਰਾਜ਼ੀ ਹੋ ਗਏ ਹਨ। ਈਡੀ ਦੇ ਸੰਮਨ ਦਾ ਜਵਾਬ ਦਿੰਦੇ ਹੋਏ ਕੇਜਰੀਵਾਲ ਨੇ ਇਹ ਜਾਣਕਾਰੀ ਦਿੱਤੀ ਹੈ। ਉਸ ਨੇ ਕਿਹਾ ਹੈ ਕਿ ਈਡੀ ਦੇ ਸੰਮਨ ਗੈਰ-ਕਾਨੂੰਨੀ ਹਨ ਪਰ ਫਿਰ ਵੀ ਉਹ ਜਵਾਬ ਦੇਣ ਲਈ ਤਿਆਰ ਹਨ। ਦੱਸ ਦੇਈਏ ਕਿ ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਲਈ ਕੇਜਰੀਵਾਲ ਨੂੰ 8 ਸੰਮਨ ਜਾਰੀ ਕੀਤੇ ਹਨ। ਹਾਲਾਂਕਿ ਹੁਣ ਤੱਕ ਉਹ ਈਡੀ ਦੇ ਸਾਹਮਣੇ ਪੇਸ਼ ਨਹੀਂ ਹੋਇਆ ਸੀ।

ਵਾਰ-ਵਾਰ ਈਡੀ ਦੇ ਸੰਮਨਾਂ ਦਾ ਸਾਹਮਣਾ ਕਰ ਰਹੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈਡੀ ਦੇ ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਹੋ ਗਏ ਹਨ। ਹਾਲਾਂਕਿ ਉਨ੍ਹਾਂ ਨੇ ਈਡੀ ਤੋਂ 12 ਮਾਰਚ ਤੋਂ ਬਾਅਦ ਦੀ ਤਰੀਕ ਮੰਗੀ ਹੈ। ਇਸ ਦੇ ਨਾਲ ਹੀ ਕੇਜਰੀਵਾਲ ਨੇ ਇਕ ਹੋਰ ਸ਼ਰਤ ਰੱਖੀ ਹੈ ਕਿ ਉਹ ਵੀਡੀਓ ਕਾਨਫਰੰਸ ਦੀ ਮਦਦ ਨਾਲ ਈਡੀ ਦੇ ਸਾਹਮਣੇ ਪੇਸ਼ ਹੋ ਕੇ ਏਜੰਸੀ ਦੇ ਸਵਾਲਾਂ ਦੇ ਜਵਾਬ ਦੇਣਗੇ।

ਇਹ ਵੀ ਪੜ੍ਹੋ

ਬੁਲੰਦਸ਼ਹਿਰ ਵਿਚ ਕਾਰ ਨਹਿਰ ਵਿਚ ਡਿੱਗਣ ਕਾਰਨ 6 ਲੋਕ ਡੁੱਬ ਗਏ ਹਨ। ਬੁਲੰਦਸ਼ਹਿਰ ਵਿਚ ਸੋਮਵਾਰ ਸਵੇਰੇ ਬਰਾਤੀਆਂ ਨਾਲ ਭਰੀ ਇਕ ਕਾਰ ਨਹਿਰ ’ਚ ਡਿੱਗ ਗਈ। ਹਾਦਸੇ ’ਚ 3 ਦੀ ਮੌਤ ਹੋ ਗਈ, ਜਦਕਿ 3 ਦੀ ਭਾਲ ਜਾਰੀ ਹੈ। ਐਸਡੀਆਰਐਫ ਦੀ ਟੀਮ ਨੇ 2 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਕਾਰ ’ਚ 8 ਲੋਕ ਸਵਾਰ ਸਨ। ਹਾਦਸਾ ਸਵੇਰੇ ਕਰੀਬ 4 ਵਜੇ ਵਾਪਰਿਆ।

ਕਾਕੋੜ ਇਲਾਕੇ ਦੇ ਸ਼ੇਰਪੁਰ ਪਿੰਡ ਨਿਵਾਸੀ ਰੌਬਿਨ ਦਾ ਅਲੀਗੜ੍ਹ ਪਿਸਾਵਾ ਵਿਚ ਵਿਆਹ ਸੀ। ਇਸੇ ਵਿਆਹ ਵਿਚ ਸ਼ਾਮਲ ਹੋਣ ਲਈ ਰੌਬਿਨ ਦਾ ਭਤੀਜਾ ਮਨੀਸ਼ ਅਪਣੇ ਪਰਵਾਰ ਦੇ ਨਾਲ ਈਕੋ ਕਾਰ ਵਿਚ ਜਾ ਰਿਹਾ ਸੀ। ਉਸ ਦੇ ਨਾਲ ਉਸ ਦੀ ਭੈਣ ਕਾਂਤਾ, ਅੰਜਲੀ, ਭੂਆ ਦਾ ਮੁੰਡਾ ਪ੍ਰਸ਼ਾਂਤ, ਭਾਣਜੀ ਅਤੇ ਕੈਲਾਸ਼ ਸੀ। ਜਦ ਕਾਰ ਜਹਾਂਗੀਰਪੁਰ ਦੀ ਕਪਨਾ ਨਹਿਰ ਦੇ ਕੋਲ ਪਹੁੰਚੀ ਤਾਂ ਬੇਕਾਬੂ ਹੋ ਕੇ ਕਾਰ ਨਹਿਰ ਵਿਚ ਜਾ ਡਿੱਗੀ।

ਜਦੋਂ ਉੱਥੋਂ ਲੰਘ ਰਹੇ ਰਾਹਗੀਰਾਂ ਨੂੰ ਸੂਚਨਾ ਮਿਲੀ ਤਾਂ ਦਹਿਸ਼ਤ ਦਾ ਮਾਹੌਲ ਬਣ ਗਿਆ। ਆਸਪਾਸ ਦੇ ਲੋਕ ਉਥੇ ਇਕੱਠੇ ਹੋ ਗਏ। ਸਥਾਨਕ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ ਅਤੇ ਕਾਰ ’ਚ ਸਵਾਰ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।

ਐਸਡੀਆਰਐਫ ਦੀ ਟੀਮ ਦੇ ਨਾਲ-ਨਾਲ ਸਥਾਨਕ ਗੋਤਾਖੋਰਾਂ ਨੇ ਵੀ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਸਵੇਰੇ ਕਰੀਬ 6 ਵਜੇ ਤੱਕ ਮਨੀਸ਼, ਕਾਂਤਾ ਅਤੇ ਅੰਜਲੀ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਮ੍ਰਿਤਕ ਦੇ ਭਰਾ ਰਾਹੁਲ ਨੇ ਦੱਸਿਆ ਕਿ 8 ਲੋਕ ਸ਼ੇਖਪੁਰਾ ਤੋਂ ਅਲੀਗੜ੍ਹ ਪਿਸਾਵਾ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਰਸਤੇ ਵਿੱਚ ਮੀਂਹ ਵੀ ਪੈ ਰਿਹਾ ਸੀ, ਜਿਸ ਦੇ ਚਲਦਿਆਂ ਕਾਰ ਨਹਿਰ ਵਿੱਚ ਡਿੱਗ ਗਈ।

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਮ ਅਤੇ ਐਸਐਸਪੀ ਭਾਰੀ ਪੁਲਸ ਫੋਰਸ ਨਾਲ ਮੌਕੇ ’ਤੇ ਪੁੱਜੇ।

ਬੁਲੰਦਸ਼ਹਿਰ ਦੇ ਏਡੀਐਮ ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਸ਼ੇਰਪੁਰ ਪਿੰਡ ਦੇ ਵਾਸੀ ਇੱਕ ਵਿਆਹ ਸਮਾਗਮ ਲਈ ਜਾ ਰਹੇ ਸਨ। ਪਰ ਉਨ੍ਹਾਂ ਦੀ ਗੱਡੀ ਨਹਿਰ ਵਿੱਚ ਡਿੱਗ ਗਈ। ਸਾਨੂੰ ਰਾਤ ਨੂੰ 3 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਸਨ। ਬਾਕੀ ਲੋਕਾਂ ਦੀ ਭਾਲ ਜਾਰੀ ਹੈ। ਐਸ.ਡੀ.ਆਰ.ਐਫ. ਅਤੇ ਹੋਰ ਟੀਮਾਂ ਖੋਜ ਵਿੱਚ ਰੁੱਝੀਆਂ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ 3 ਲੋਕ ਅਜੇ ਵੀ ਲਾਪਤਾ ਹਨ।

Next Story
ਤਾਜ਼ਾ ਖਬਰਾਂ
Share it