ਕੇਜਰੀਵਾਲ ਦਾ ਸੰਦੇਸ਼ ਪਤਨੀ ਸੁਨੀਤਾ ਨੇ ਪੜ੍ਹ ਕੇ ਸੁਣਾਇਆ

ਕੇਜਰੀਵਾਲ ਦਾ ਸੰਦੇਸ਼ ਪਤਨੀ ਸੁਨੀਤਾ ਨੇ ਪੜ੍ਹ ਕੇ ਸੁਣਾਇਆ

ਨਵੀਂ ਦਿੱਲੀ, 4 ਅਪ੍ਰੈਲ, ਨਿਰਮਲ : ਸ਼ਰਾਬ ਨੀਤੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਚ ਤਿਹਾੜ ਜੇਲ੍ਹ ਵਿਚ ਹਨ। ਕੇਜਰੀਵਾਲ ਨੇ ਪਤਨੀ ਸੁਨੀਤਾ ਕੋਲ ਅਪਣਾ ਸੰਦੇਸ਼ ਭੇਜਿਆ ਹੈ। ਜੋ ਕਿ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਰਾਹੀਂ ਪੜ੍ਹ ਕੇ ਸੁਣਾਇਆ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਵੀਰਵਾਰ ਨੂੰ ਇੱਕ ਹੋਰ ਪ੍ਰੈੱਸ ਕਾਨਫਰੰਸ ਕੀਤੀ ਅਤੇ ਆਪਣੇ ਪਤੀ ਵੱਲੋਂ ਜੇਲ੍ਹ ਤੋਂ ਭੇਜਿਆ ਸੰਦੇਸ਼ ਪੜ੍ਹ ਕੇ ਸੁਣਾਇਆ। ਉਨ੍ਹਾਂ ਦੱਸਿਆ ਕਿ ਕੇਜਰੀਵਾਲ ਨੇ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਵਿਧਾਇਕਾਂ ਨੂੰ ਵਿਸ਼ੇਸ਼ ਹਦਾਇਤਾਂ ਦਿੱਤੀਆਂ ਹਨ। ਅਰਵਿੰਦ ਕੇਜਰੀਵਾਲ ਨੇ ਆਪਣੇ ਸੰਦੇਸ਼ ਵਿੱਚ ਦਿੱਲੀ ਦੇ ਦੋ ਕਰੋੜ ਲੋਕਾਂ ਨੂੰ ਆਪਣਾ ਪਰਿਵਾਰ ਕਿਹਾ ਹੈ।

ਸੁਨੀਤਾ ਕੇਜਰੀਵਾਲ ਨੇ ਆਪਣੇ ਪਤੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸੰਦੇਸ਼ ਪੜ੍ਹਦਿਆਂ ਕਿਹਾ ਕਿ ‘ਅਰਵਿੰਦ ਕੇਜਰੀਵਾਲ ਨੇ ਸਾਰੇ ਵਿਧਾਇਕਾਂ ਨੂੰ ਜੇਲ੍ਹ ਤੋਂ ਸੰਦੇਸ਼ ਭੇਜਿਆ ਹੈ ਕਿ ਮੈਂ ਜੇਲ੍ਹ ਵਿੱਚ ਹਾਂ। ਇਸ ਕਾਰਨ ਮੇਰੇ ਕਿਸੇ ਵੀ ਸਾਥੀ ਦਿੱਲੀ ਵਾਸੀਆਂ ਨੂੰ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਹਰ ਵਿਧਾਇਕ ਨੂੰ ਰੋਜ਼ਾਨਾ ਇਲਾਕੇ ਦਾ ਦੌਰਾ ਕਰਨਾ ਚਾਹੀਦਾ ਹੈ। ਲੋਕਾਂ ਨੂੰ ਪੁੱਛੋ ਕਿ ਕੀ ਕੋਈ ਸਮੱਸਿਆ ਤਾਂ ਨਹੀਂ ਹੈ। ਲੋਕਾਂ ਦੀਆਂ ਜੋ ਵੀ ਸਮੱਸਿਆਵਾਂ ਹਨ, ਉਨ੍ਹਾਂ ਨੂੰ ਹੱਲ ਕਰੋ ਅਤੇ ਮੈਂ ਸਿਰਫ਼ ਸਰਕਾਰੀ ਵਿਭਾਗਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਗੱਲ ਨਹੀਂ ਕਰ ਰਿਹਾ। ਲੋਕਾਂ ਦੀਆਂ ਬਾਕੀ ਰਹਿੰਦੀਆਂ ਸਮੱਸਿਆਵਾਂ ਨੂੰ ਵੀ ਹੱਲ ਕਰਨ ਲਈ ਯਤਨ ਕੀਤੇ ਜਾਣ। ਦਿੱਲੀ ਦੇ ਦੋ ਕਰੋੜ ਲੋਕ ਮੇਰਾ ਪਰਿਵਾਰ ਹਨ। ਮੇਰੇ ਪਰਿਵਾਰ ਵਿੱਚ ਕਿਸੇ ਨੂੰ ਵੀ ਕਿਸੇ ਕਾਰਨ ਕਰਕੇ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਪਰਮਾਤਮਾ ਸਭ ਦਾ ਭਲਾ ਕਰੇ।’

ਦੱਸਦੇ ਚਲੀਏ ਕਿ ਇਸ ਤੋਂ ਪਹਿਲਾ ਵੀ ਅਰਵਿੰਦ ਕੇਜਰੀਵਾਲ ਨੇ ਜੇਲ੍ਹ ਤੋਂ ਸੰਦੇਸ਼ ਭੇਜਿਆ ਸੀ ਜੋ ਕਿ ਪਤਨੀ ਨੇ ਸੁਨੀਤਾ ਨੇ ਇਸ ਨੂੰ ਪੜ੍ਹ ਕੇ ਸੁਣਾਇਆ ਸੀ।

ਇਹ ਖ਼ਬਰ ਵੀ ਪੜ੍ਹੋ

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ‘ਆਪ’ ਤੇ ਕਾਂਗਰਸ ’ਤੇ ਸਿਆਸੀ ਨਿਸ਼ਾਨੇ ਸਾਧੇ ਹਨ। ਉਸ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਦੋ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਇਸ ਵਿੱਚ ਇੱਕ ਫੋਟੋ ਸੀਐਮ ਭਗਵੰਤ ਮਾਨ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਹੈ।

ਜਦਕਿ ਦੂਜੀ ਫੋਟੋ ਕਾਂਗਰਸ ਚੇਅਰਪਰਸਨ ਸੋਨੀਆ ਗਾਂਧੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਦੀ ਹੈ। ਉਨ੍ਹਾਂ ਲਿਖਿਆ ਹੈ ਕਿ ਪੰਜਾਬੀਓ, ਇਹ ਹੈ ਗੱਠਜੋੜ। ਸਭ ਮਿਲੇ ਹੋਏ ਹਨ। ਅੰਤ ’ਚ ਉਨ੍ਹਾਂ ਲਿਖਿਆ ਕਿ ਅਸੀਂ ਇਸ ਦੋਸਤੀ ਨੂੰ ਨਹੀਂ ਤੋੜਾਂਗੇ।

ਦਰਅਸਲ, ‘ਆਪ’ ਅਤੇ ਕਾਂਗਰਸ ਦੋਵੇਂ ਹੀ ‘ਇੰਡੀਆ’ ਗਠਜੋੜ ਦਾ ਹਿੱਸਾ ਹਨ, ਪਰ ਦੋਵੇਂ ਪੰਜਾਬ ’ਚ ਵੱਖਰੇ ਤੌਰ ’ਤੇ ਚੋਣ ਲੜ ਰਹੇ ਹਨ। ਕਿਉਂਕਿ ‘ਆਪ’ ਸੂਬੇ ’ਚ ਸੱਤਾਧਾਰੀ ਪਾਰਟੀ ਹੈ ਜਦਕਿ ਕਾਂਗਰਸ ਵਿਰੋਧੀ ਪਾਰਟੀ ਹੈ। ਇਸ ਦੇ ਨਾਲ ਹੀ ਦੋਵਾਂ ਪਾਰਟੀਆਂ ਦੇ ਆਗੂ ਵੀ ਇਸ ਗੱਲ ਦੇ ਹੱਕ ਵਿੱਚ ਨਹੀਂ ਸਨ। ਕੁਝ ਦਿਨ ਪਹਿਲਾਂ ‘ਆਪ’ ਦੇ ਕੌਮੀ ਕਨਵੀਨਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਰਾਮਲੀਲਾ ਮੈਦਾਨ ਵਿੱਚ ਰੈਲੀ ਕੀਤੀ ਗਈ ਸੀ।

ਇਸ ’ਚ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਸਮੇਤ ਵੱਡੇ ਨੇਤਾ ਮੌਜੂਦ ਸਨ। ਸਟੇਜ ’ਤੇ ਸਾਰੇ ਇਕੱਠੇ ਬੈਠੇ ਸਨ। ਇਸ ਬਹਾਨੇ ਉਨ੍ਹਾਂ ਦੋਵਾਂ ਪਾਰਟੀਆਂ ਨੂੰ ਘੇਰ ਲਿਆ ਹੈ।

ਇਸ ਤੋਂ ਪਹਿਲਾਂ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਇਸੇ ਮੁੱਦੇ ’ਤੇ ਰਾਹੁਲ ਗਾਂਧੀ ਨੂੰ ਘੇਰ ਚੁੱਕੇ ਹਨ। ਉਨ੍ਹਾਂ ਕਿਹਾ ਸੀ ਕਿ ਰੈਲੀ ਵਿੱਚ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਹਮੋ-ਸਾਹਮਣੇ ਬੈਠੇ ਸਨ। ਉਨ੍ਹਾਂ ਰਾਹੁਲ ਗਾਂਧੀ ਤੋਂ ਪੁੱਛਿਆ ਸੀ ਕਿ ਕੀ ਉਹ ਭਗਵੰਤ ਮਾਨ ਵੱਲੋਂ ਕਾਂਗਰਸ ਦੀ ਪੰਜਾਬ ਇਕਾਈ ’ਤੇ ਲਾਏ ਗਏ ਦੋਸ਼ਾਂ ਨੂੰ ਮੰਨਦੇ ਹਨ। ਭਗਵੰਤ ਮਾਨ ਨੇ ਪੰਜਾਬ ਦੇ ਕਾਂਗਰਸੀਆਂ ’ਤੇ ਜੋ ਕੀਤਾ ਉਹ ਸਹੀ ਹੈ। ਕੇਜਰੀਵਾਲ ਨਾਲ ਕੁਝ ਗਲਤ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਕਾਂਗਰਸ ਦਾ ਕੋਈ ਵੀ ਅਜਿਹਾ ਵੱਡਾ ਆਗੂ ਨਹੀਂ ਛੱਡਿਆ ਜਿਸ ਨੂੰ ਜੇਲ੍ਹ ਵਿੱਚ ਡੱਕਿਆ ਨਾ ਗਿਆ ਹੋਵੇ ਜਾਂ ਚੋਰੀ ਅਤੇ ਤਸਕਰੀ ਦਾ ਦੋਸ਼ ਨਾ ਲਾਇਆ ਹੋਵੇ। ਇਸ ਵਿੱਚ ਕਾਂਗਰਸ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸ਼ਾਮਲ ਹਨ। ਪਰ ਕਾਂਗਰਸ ਅੱਜ ਉਸ ਦੇ ਨਾਲ ਬੈਠੀ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…