ਪੇਸ਼ੀ ਦੀ ਤਰੀਕ ਤੋਂ ਠੀਕ ਪਹਿਲਾਂ ਉੱਚ ਅਦਾਲਤ ਪਹੁੰਚੇ ਕੇਜਰੀਵਾਲ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੈਜਿਸਟ੍ਰੇਟ ਅਦਾਲਤ ਵਿੱਚ ਪੇਸ਼ੀ ਦੀ ਤਰੀਕ ਤੋਂ ਠੀਕ ਪਹਿਲਾਂ ਉੱਚ ਅਦਾਲਤ ਵਿੱਚ ਪਹੁੰਚ ਕੀਤੀ ਹੈ। ਜਾਂਚ ਏਜੰਸੀ ਨੇ ਕਥਿਤ ਸ਼ਰਾਬ ਘੁਟਾਲੇ ਵਿੱਚ ਈਡੀ ਦੇ ਸੰਮਨ ਨੂੰ ਨਜ਼ਰਅੰਦਾਜ਼ ਕਰਨ ਲਈ ਕੇਜਰੀਵਾਲ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਕੇਜਰੀਵਾਲ ਨੂੰ 16 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਗਿਆ […]
By : Editor (BS)
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੈਜਿਸਟ੍ਰੇਟ ਅਦਾਲਤ ਵਿੱਚ ਪੇਸ਼ੀ ਦੀ ਤਰੀਕ ਤੋਂ ਠੀਕ ਪਹਿਲਾਂ ਉੱਚ ਅਦਾਲਤ ਵਿੱਚ ਪਹੁੰਚ ਕੀਤੀ ਹੈ। ਜਾਂਚ ਏਜੰਸੀ ਨੇ ਕਥਿਤ ਸ਼ਰਾਬ ਘੁਟਾਲੇ ਵਿੱਚ ਈਡੀ ਦੇ ਸੰਮਨ ਨੂੰ ਨਜ਼ਰਅੰਦਾਜ਼ ਕਰਨ ਲਈ ਕੇਜਰੀਵਾਲ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਕੇਜਰੀਵਾਲ ਨੂੰ 16 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਹੁਣ ਉਸ ਨੇ ਅਦਾਲਤੀ ਸੰਮਨਾਂ ਖ਼ਿਲਾਫ਼ ਸੈਸ਼ਨ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਹ ਕੇਸ ਰਾਉਸ ਐਵੇਨਿਊ ਅਦਾਲਤ ਦੇ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਦੇ ਸਾਹਮਣੇ ਸੂਚੀਬੱਧ ਕੀਤਾ ਗਿਆ ਹੈ।
ਸੰਮਨ ਨਜ਼ਰਅੰਦਾਜ਼ ਕੀਤੇ ਜਾਣ ਕਾਰਨ ਈਡੀ ਨੇ 3 ਫਰਵਰੀ ਅਤੇ 6 ਮਾਰਚ ਨੂੰ ਮੈਜਿਸਟਰੇਟ ਅਦਾਲਤ ਵਿੱਚ ਸ਼ਿਕਾਇਤ ਕੀਤੀ ਸੀ। ਕੇਂਦਰੀ ਜਾਂਚ ਏਜੰਸੀ ਨੇ ਆਈਪੀਸੀ ਦੀ ਧਾਰਾ 174 ਤਹਿਤ ਕੇਜਰੀਵਾਲ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਜੇਕਰ ਕੋਈ ਸਰਕਾਰੀ ਕਰਮਚਾਰੀ ਹੁਕਮਾਂ ਅਨੁਸਾਰ ਪੇਸ਼ ਨਹੀਂ ਹੁੰਦਾ ਹੈ, ਤਾਂ ਇਸ ਧਾਰਾ ਅਧੀਨ ਮੁਕੱਦਮਾ ਚਲਾਇਆ ਜਾਂਦਾ ਹੈ। ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਨੂੰ ਇੱਕ ਮਹੀਨੇ ਦੀ ਕੈਦ ਅਤੇ 500 ਰੁਪਏ ਜੁਰਮਾਨਾ ਹੋ ਸਕਦਾ ਹੈ। ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਈਡੀ ਨੇ ਕੇਜਰੀਵਾਲ ਨੂੰ ਹੁਣ ਤੱਕ ਕੁੱਲ 8 ਸੰਮਨ ਭੇਜੇ ਹਨ।