ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿਚ ਭੇਜਿਆ
ਨਵੀਂ ਦਿੱਲੀ, 1ਅਪ੍ਰੈਲ,ਨਿਰਮਲ : ਅਰਵਿੰਦ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।ਸ਼ਰਾਬ ਨੀਤੀ ਕੇਸ ਵਿਚ 21 ਮਾਰਚ ਤੋਂ ਈਡੀ ਵਲੋਂ ਗ੍ਰਿਫਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੇ ਦੋ ਮਾਮਲਿਆਂ ’ਤੇ ਅਲੱਗ ਅਲੱਗ ਕੋਰਟ ਵਿਚ ਸੁਣਵਾਈ ਹੋਈ। ਰਿਮਾਂਡ ਖਤਮ ਹੋਣ ਤੋਂ ਬਾਅਦ ਉਨ੍ਹਾਂ ਰਾਊਜ ਐਵਨਿਊ ਕੋਰਟ ਵਿਚ ਪੇਸ਼ […]

ਨਵੀਂ ਦਿੱਲੀ, 1ਅਪ੍ਰੈਲ,ਨਿਰਮਲ : ਅਰਵਿੰਦ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।ਸ਼ਰਾਬ ਨੀਤੀ ਕੇਸ ਵਿਚ 21 ਮਾਰਚ ਤੋਂ ਈਡੀ ਵਲੋਂ ਗ੍ਰਿਫਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੇ ਦੋ ਮਾਮਲਿਆਂ ’ਤੇ ਅਲੱਗ ਅਲੱਗ ਕੋਰਟ ਵਿਚ ਸੁਣਵਾਈ ਹੋਈ। ਰਿਮਾਂਡ ਖਤਮ ਹੋਣ ਤੋਂ ਬਾਅਦ ਉਨ੍ਹਾਂ ਰਾਊਜ ਐਵਨਿਊ ਕੋਰਟ ਵਿਚ ਪੇਸ਼ ਕੀਤਾ। ਈਡੀ ਵਲੋਂ ਏਐਸਜੀ ਰਾਜੂ ਅਤੇ ਕੇਜਰੀਵਾਲ ਵਲੋਂ ਰਮੇਸ਼ ਗੁਪਤਾ ਨੇ ਪੈਰਵੀ ਕੀਤੀ।ਈਡੀ ਨੇ ਕਿਹਾ ਕਿ ਕੇਜਰੀਵਾਲ ਸਾਨੂੰ ਸਹਿਯੋਗ ਨਹੀਂ ਕਰ ਰਹੇ। ਉਹ ਸਾਨੂੰ ਗੁੰਮਰਾਹ ਕਰ ਰਹੇ ਹਨ। ਇਸ ’ਤੇ ਕੋਰਟ ਨੇ ਪੁਛਿਆ ਕਿ ਜੁਡੀਸ਼ੀਅਲ ਹਿਰਾਸਤ ਲਈ ਇਹ ਦਲੀਲਾਂ ਕਿੰਨੀਆਂ ਸਹੀ ਹਨ।
ਏਐਸਜੀ ਰਾਜੂ ਨੇ ਕਿਹਾ ਕਿ ਕੇਜਰੀਵਾਲ ਅਪਣੇ ਫੋਨ ਦਾ ਪਾਸਵਰਡ ਨਹੀਂ ਸ਼ੇਅਰ ਕਰ ਰਹੇ। ਅਸੀਂ ਬਾਅਦ ਵਿਚ ਇਨ੍ਹਾਂ ਦੀ ਹਿਰਾਸਤ ਦੀ ਮੰਗ ਕਰਾਂਗੇ। ਇਹ ਸਾਡਾ ਅਧਿਕਾਰ ਹੈ। ਇਸ ਤੋਂ ਬਾਅਦ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ 15 ਦਿਨ ਦੀ ਨਿਆਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ। ਪਹਿਲਾ ਮਾਮਲਾ ਕੇਜਰੀਵਾਲ ਦੇ ਜੇਲ੍ਹ ਤੋਂ ਸਰਕਾਰੀ ਆਦੇਸ਼ ਖ਼ਿਲਾਫ਼ ਸੀ। ਸੁਰਜੀਤ ਸਿੰਘ ਯਾਦਵ ਨੇ ਪੀਆਈਐਲ ਦਾਖ਼ਲ ਕਰਕੇ ਜੇਲ੍ਹ ਤੋਂ ਸਰਕਾਰੀ ਆਦੇਸ਼ ਦੇਣ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਇਸ ’ਤੇ ਐਕਟਿੰਗ ਚੀਫ ਮਨਮੋਹਨ ਅਤੇ ਜਸਟਿਸ ਮਨਮੀਤ ਪ੍ਰੀਤਮ ਸਿੰਘ ਅਰੋੜਾ ਦੀ ਬੈਂਚ ਨੇ ਸੁਣਵਾਈ ਕਰਦਿਆਂ ਕਿਹਾ ਕਿ ਪਟੀਸ਼ਨ ਖਾਰਜ ਕਰ ਦਿੱਤੀ।
ਦੂਜੇ ਮਾਮਲਾ ਕੇਜਰੀਵਾਲ ਦੇ ਰਿਮਾਂਡ ਦਾ ਹੈ। 1 ਅਪ੍ਰੈਲ ਨੂੰ ਉਨ੍ਹਾਂ ਦਾ ਰਿਮਾਂਡ ਖਤਮ ਹੋ ਗਿਆ। ਈਡੀ ਨੇ ਅੱਜ ਉਨ੍ਹਾਂ ਰਾਊਜ ਐਵਨਿਊ ਕੋਰਟ ਵਿਚ ਪੇਸ਼ ਕੀਤਾ। ਕੋਰਟ ਦੇ ਬਾਹਰ ਕੇਜਰੀਵਾਲ ਨੇ ਮੀਡੀਆ ਨੂੰ ਕਿਹਾ ਕਿ ਇਹ ਜੋ ਕਰ ਰਹੇ ਹਨ, ਦੇਸ਼ ਲਈ ਚੰਗਾ ਨਹੀਂ ਹੈ। ਕੇਜਰੀਵਾਲ ਦੀ ਪਤਨੀ ਸੁਨੀਤਾ ਵੀ ਕੋਰਟ ਵਿਚ ਮੌਜੂਦ ਰਹੀ। ਸਾਰੀ ਦਲੀਲਾਂ ਸੁਣਦੇ ਹੋਏ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।
ਇਸ ਤੋਂ ਬਾਅਦ ਕੇਜਰੀਵਾਲ ਨੂੰ ਅਦਾਲਤ ਤੋਂ ਸਿੱਧਾ ਤਿਹਾੜ ਜੇਲ੍ਹ ਲਿਜਾਇਆ ਜਾ ਰਿਹਾ। ਈਡੀ ਨੇ ਅਦਾਲਤ ਤੋਂ ਮੁੱਖ ਮੰਤਰੀ ਕੇਜਰੀਵਾਲ ਦਾ ਰਿਮਾਂਡ ਨਾ ਵਧਾਉਣ ਅਤੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜਣ ਦੀ ਮੰਗ ਕੀਤੀ। ਈਡੀ ਨੇ ਅਦਾਲਤ ਨੂੰ ਕਿਹਾ ਕਿ ਜੇਕਰ ਲੋੜ ਪਈ ਤਾਂ ਬਾਅਦ ਵਿਚ ਰਿਮਾਂਡ ਲਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ
ਚਾਰ ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਜਲੰਧਰ ਦੇ ਆਦਮਪੁਰ ਸਿਵਲ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋ ਗਈਆਂ ਹਨ। ਆਦਮਪੁਰ ਤੋਂ ਨਾਂਦੇੜ ਸਾਹਿਬ ਲਈ ਪਹਿਲੀ ਫਲਾਈਟ ਨੇ ਐਤਵਾਰ ਦੁਪਹਿਰ ਕਰੀਬ 12:50 ਵਜੇ ਉਡਾਣ ਭਰੀ, ਜੋ ਹਿੰਡਨ ਏਅਰਪੋਰਟ (ਗਾਜ਼ੀਆਬਾਦ) ’ਤੇ ਉਤਰੀ। ਉਥੋਂ ਇਹ ਫਲਾਈਟ ਨਾਂਦੇੜ ਸਾਹਿਬ ਲਈ ਰਵਾਨਾ ਹੋਈ।
ਪਰਵਾਸੀ ਭਾਰਤੀਆਂ ਦਾ ਹੱਬ ਮੰਨੇ ਜਾਂਦੇ ਦੋਆਬੇ ਦੇ ਲੋਕਾਂ ਅਤੇ ਕਾਰੋਬਾਰੀਆਂ ਨੂੰ ਇਸ ਦਾ ਕਾਫੀ ਫਾਇਦਾ ਹੋਵੇਗਾ। ਫਿਲਹਾਲ ਜਲੰਧਰ ਤੋਂ ਦਿੱਲੀ ਜਾਣ ’ਚ 9 ਘੰਟੇ ਦਾ ਸਮਾਂ ਲੱਗਦਾ ਹੈ, ਜਦਕਿ ਫਲਾਈਟ ਰਾਹੀਂ ਇਹ ਸਮਾਂ ਸਿਰਫ ਇਕ ਘੰਟੇ ’ਚ ਪੂਰਾ ਹੋ ਜਾਵੇਗਾ। ਪਹਿਲੇ ਦਿਨ ਦਿੱਲੀ ਤੋਂ ਆਦਮਪੁਰ ਪੁੱਜੀ ਫਲਾਈਟ ਵਿੱਚ 64 ਯਾਤਰੀਆਂ ਨੇ ਸਫਰ ਕੀਤਾ, ਜਦੋਂ ਕਿ ਜਲੰਧਰ ਤੋਂ ਇਸ ਫਲਾਈਟ ਦੀਆਂ ਸਾਰੀਆਂ 72 ਸੀਟਾਂ ਬੁੱਕ ਹੋ ਚੁੱਕੀਆਂ ਹਨ। ਇਕਾਨਮੀ ਕਲਾਸ ਦਾ ਕਿਰਾਇਆ ਟੈਕਸ ਸਮੇਤ 2300 ਰੁਪਏ ਦੇ ਕਰੀਬ ਰੱਖਿਆ ਗਿਆ ਹੈ। ਲੋਕ ਸਭਾ ਚੋਣਾਂ ਦੇ ਐਲਾਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਸਿਵਲ ਹਵਾਈ ਅੱਡੇ ਦਾ ਉਦਘਾਟਨ ਕੀਤਾ। ਤੁਹਾਨੂੰ ਦੱਸ ਦੇਈਏ ਕਿ ਇੱਥੋਂ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੈਂਗਲੁਰੂ, ਕੋਲਕਾਤਾ ਅਤੇ ਗੋਆ ਲਈ ਉਡਾਣਾਂ ਲਈ ਰੂਟ ਅਲਾਟ ਕੀਤੇ ਗਏ ਹਨ।