ਕੇਜਰੀਵਾਲ ਅੰਮ੍ਰਿਤਸਰ ਵਿਚ ਕਰਨਗੇ ਰੋਡ ਸ਼ੋਅ
ਅੰਮ੍ਰਿਤਸਰ, 15 ਮਈ, ਨਿਰਮਲ : ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਕੱਲ੍ਹ ਯਾਨੀ ਵੀਰਵਾਰ ਨੂੰ ਪੰਜਾਬ ਆਉਣਗੇ। ਉਹ ਅੰਮ੍ਰਿਤਸਰ ਵਿਚ ਰੋਡ ਸ਼ੋਅ ਕਰਨਗੇ। ਸ਼ਾਮ ਛੇ ਵਜੇ ਹੋਣ ਵਾਲੇ ਇਸ ਰੋਡ ਸ਼ੋਅ ਵਿਚ ਪੰਜਾਬ ਦੇ ਸੀਐਮ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਰਹਿਣਗੇ। ਰੋਡ ਸ਼ੋਅ ਖਤਮ ਹੋਣ ਤੋਂ ਬਾਅਦ ਕੇਜਰੀਵਾਲ ਸ੍ਰੀ ਹਰਿਮੰਦਰ ਸਾਹਿਬ ਵਿਚ ਮੱਥਾ ਟੇਕਣਗੇ। ਜੇਲ੍ਹ […]
By : Editor Editor
ਅੰਮ੍ਰਿਤਸਰ, 15 ਮਈ, ਨਿਰਮਲ : ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਕੱਲ੍ਹ ਯਾਨੀ ਵੀਰਵਾਰ ਨੂੰ ਪੰਜਾਬ ਆਉਣਗੇ। ਉਹ ਅੰਮ੍ਰਿਤਸਰ ਵਿਚ ਰੋਡ ਸ਼ੋਅ ਕਰਨਗੇ। ਸ਼ਾਮ ਛੇ ਵਜੇ ਹੋਣ ਵਾਲੇ ਇਸ ਰੋਡ ਸ਼ੋਅ ਵਿਚ ਪੰਜਾਬ ਦੇ ਸੀਐਮ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਰਹਿਣਗੇ। ਰੋਡ ਸ਼ੋਅ ਖਤਮ ਹੋਣ ਤੋਂ ਬਾਅਦ ਕੇਜਰੀਵਾਲ ਸ੍ਰੀ ਹਰਿਮੰਦਰ ਸਾਹਿਬ ਵਿਚ ਮੱਥਾ ਟੇਕਣਗੇ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਪੰਜਾਬ ਦੌਰਾ ਹੋਵੇਗਾ।
ਪੰਜਾਬ ਵਿਚ ਚੋਣਾਂ ਨੂੰ 15 ਦਿਨ ਹੀ ਬਾਕੀ ਰਹਿ ਗਏ ਹਨ। ਇੱਕ ਜੂਨ ਨੂੰ ਵੋਟਾਂ ਪੈਣੀਆਂ ਹਨ। ਅਜਿਹੇ ਵਿਚ ਰਾਜ ਵਿਚ ਸਿਆਸੀ ਪਾਰਾ ਚੜ੍ਹਨ ਦੇ ਅਸਾਰ ਹਨ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਬੇਸ਼ੱਕ ਹੀ ਕੇਜਰੀਵਾਲ ਦਾ ਇਹ ਪੰਜਾਬ ਵਿਚ ਪਹਿਲਾ ਦੌਰਾ ਹੈ। ਲੇਕਿਨ ਜਦੋਂ ਉਹ ਜੇਲ੍ਹ ਵਿਚ ਸੀ ਤਾਂ ਵੀ ਚੋਣਾਂ ਨੁੂੰ ਲੈ ਕੇ ਹਮੇਸ਼ਾ ਰਣਨੀਤੀ ਬਣਾਉਂਦੇ ਰਹਿੰਦੇ ਸੀ। ਇੰਨਾ ਹੀ ਨਹੀਂ ਪੰਜਾਬ ਦੇ ਸੀਐਮ ਨੇ ਕਰੀਬ ਮਹੀਨੇ ਵਿਚ ਉਨ੍ਹਾਂ ਨਾਲ ਦੋ ਵਾਰ ਚੋਣਾਂ ਨੂੰ ਲੈ ਕੇ ਮੀਟਿੰਗ ਕੀਤੀ ਸੀ। ਉਨ੍ਹਾਂ ਰਾਜ ਸਮੇਤ ਪੂਰੇ ਦੇਸ਼ ਦੇ ਸਿਆਸੀ ਮਾਹੌਲ ਬਾਰੇ ਜਾਣਕਾਰੀ ਦਿੱਤੀ ਸੀ।
ਇਹ ਖ਼ਬਰ ਵੀ ਪੜ੍ਹੋ
ਕੇਂਦਰੀ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਹੁਣ ਪੰਜਾਬ ਦੇ ਨੰਗਲ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੇ ਆਗੂ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੇ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੱਲ੍ਹ ਐਨਆਈਏ ਨੇ ਦਿੱਲੀ ਵਿੱਚ ਇਸ ਕਤਲ ਸਬੰਧੀ ਇੱਕ ਵੱਖਰੀ ਐਫਆਈਆਰ ਦਰਜ ਕੀਤੀ ਹੈ।
ਮੰਨਿਆ ਜਾ ਰਿਹਾ ਹੈ ਕਿ ਜਲਦੀ ਹੀ ਐਨਆਈਏ ਦੀ ਟੀਮ ਪੰਜਾਬ ਪੁਲਿਸ ਵੱਲੋਂ ਪ੍ਰਭਾਕਰ ਕਤਲ ਕਾਂਡ ’ਚ ਗ੍ਰਿਫਤਾਰ ਕੀਤੇ ਗਏ ਦੋ ਦੋਸ਼ੀਆਂ ਨੂੰ ਪੁੱਛਗਿੱਛ ਲਈ ਰਿਮਾਂਡ ’ਤੇ ਲੈ ਜਾਵੇਗੀ। ਪੰਜਾਬ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਫੜੇ ਗਏ ਮੁਲਜ਼ਮਾਂ ਦੇ ਪਾਕਿਸਤਾਨ ਨਾਲ ਸਬੰਧ ਸਨ ਅਤੇ ਕਤਲ ਵੀ ਪਾਕਿਸਤਾਨ ਦੇ ਇਸ਼ਾਰੇ ’ਤੇ ਕੀਤਾ ਗਿਆ ਸੀ।
ਦੱਸ ਦੇਈਏ ਕਿ ਵਿਕਾਸ ਪ੍ਰਭਾਕਰ ਉਰਫ ਵਿਕਾਸ ਬੱਗਾ ਦੇ ਕਤਲ ਤੋਂ 2 ਦਿਨ ਬਾਅਦ ਪੁਲਸ ਨੇ ਇਸ ਮਾਮਲੇ ’ਚ ਦੋ ਦੋਸ਼ੀਆਂ ਮਨਦੀਪ ਕੁਮਾਰ ਉਰਫ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ ਰਿੱਕਾ ਨੂੰ ਗ੍ਰਿਫਤਾਰ ਕੀਤਾ ਸੀ। ਪੁਲਸ ਦੀ ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਖੁਲਾਸਾ ਕੀਤਾ ਕਿ ਪ੍ਰਭਾਕਰ ਦੀ ਹੱਤਿਆ ਦੇ ਹੁਕਮ ਪਾਕਿਸਤਾਨ ਸਥਿਤ ਉਸ ਦੇ ਬੌਸ ਨੇ ਦਿੱਤੇ ਸਨ। ਪਰ ਉਸ ਨੂੰ ਕਤਲ ਲਈ ਪੁਰਤਗਾਲ ਤੋਂ ਫੰਡ ਦਿੱਤਾ ਗਿਆ ਸੀ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਾਅਵਾ ਕੀਤਾ ਸੀ ਕਿ ਦੋਵੇਂ ਮੁਲਜ਼ਮ ਆਈਐਸਆਈ ਦੇ ਇਸ਼ਾਰੇ ’ਤੇ ਲੰਮੇ ਸਮੇਂ ਤੋਂ ਪੰਜਾਬ ਵਿੱਚ ਕੰਮ ਕਰ ਰਹੇ ਸਨ। ਉਸ ਨੂੰ ਪੰਜਾਬ ਪੁਲਿਸ ਦੀ ਏਜੰਸੀ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ ਮੋਹਾਲੀ ਨੇ ਗ੍ਰਿਫਤਾਰ ਕੀਤਾ ਸੀ।
ਦੱਸ ਦੇਈਏ ਕਿ 13 ਅਪ੍ਰੈਲ ਦੀ ਸ਼ਾਮ ਨੂੰ ਵੀਐਚਪੀ ਨੰਗਲ ਮੰਡਲ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ ਰੂਪਨਗਰ ਦੇ ਰੇਲਵੇ ਰੋਡ ਨੰਗਲ ’ਤੇ ਸਥਿਤ ਉਨ੍ਹਾਂ ਦੀ ਦੁਕਾਨ ’ਤੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇੱਕ ਹਮਲਾਵਰ ਨੇ ਹੈਲਮੇਟ ਪਾਇਆ ਹੋਇਆ ਸੀ ਅਤੇ ਦੂਜੇ ਨੇ ਮਫਲਰ ਨਾਲ ਮੂੰਹ ਢੱਕਿਆ ਹੋਇਆ ਸੀ। ਪੁਲਿਸ ਨੇ ਕਤਲ ਵਿੱਚ ਵਰਤੇ ਗਏ .32 ਬੋਰ ਦੇ ਦੋ ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 16 ਜਿੰਦਾ ਕਾਰਤੂਸ ਅਤੇ ਇੱਕ ਖਾਲੀ ਕਾਰਤੂਸ ਵੀ ਬਰਾਮਦ ਕੀਤਾ ਹੈ।
ਦੋਵੇਂ ਨਿਸ਼ਾਨੇਬਾਜ਼ ਐਨਕ੍ਰਿਪਟਡ ਐਪਸ ਦੇ ਜ਼ਰੀਏ ਵਿਦੇਸ਼ੀ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਇਸ ਕਤਲ ਨੂੰ ਅੰਜਾਮ ਦੇਣ ਲਈ ਫੰਡ ਅਤੇ ਹਥਿਆਰਾਂ ਦਾ ਪ੍ਰਬੰਧ ਕਰਨ ਤੋਂ ਇਲਾਵਾ ਨਿਸ਼ਾਨਾ ਬਣਾਏ ਜਾਣ ਵਾਲੇ ਵਿਅਕਤੀ ਦੀ ਲੋਕੇਸ਼ਨ ਅਤੇ ਫੋਟੋ ਵੀ ਉਨ੍ਹਾਂ ਨਾਲ ਸਾਂਝੀ ਕੀਤੀ ਗਈ ਸੀ। ਜਿਸ ਤੋਂ ਬਾਅਦ ਦੋਸ਼ੀ ਨੇ ਵਾਰਦਾਤ ਨੂੰ ਅੰਜਾਮ ਦਿੱਤਾ।