ਸ਼ਰਾਬ ਘੁਟਾਲੇ ਦੇ ਪੈਸੇ ਬਾਰੇ ਦੱਸਣਗੇ ਕੇਜਰੀਵਾਲ
ਪਤਨੀ ਸੁਨੀਤਾ ਨੇ ਕੇਜਰੀਵਾਲ ਦਾ ਪੜਿ੍ਆ ਸੰਦੇਸ਼ ਨਵੀਂ ਦਿੱਲੀ, 27 ਮਾਰਚ, ਨਿਰਮਲ : ਦਿੱਲੀ ਦੇ ਮੁੱਖ ਮੰਤਰੀ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਬੁੱਧਵਾਰ ਦੁਪਹਿਰ ਨੂੰ ਪ੍ਰੈੱਸ ਕਾਨਫਰੰਸ ਕਰ ਕੇ ਅਰਵਿੰਦ ਕੇਜਰੀਵਾਲ ਦਾ ਸੰਦੇਸ਼ ਪੜਿ੍ਹਆ। ਉਨ੍ਹਾਂ ਦਾਅਵਾ ਕੀਤਾ ਕਿ ਸੀਐਮ ਕੇਜਰੀਵਾਲ 28 ਮਾਰਚ ਨੂੰ ਸਬੂਤਾਂ ਸਮੇਤ ਸ਼ਰਾਬ ਘੁਟਾਲੇ ਦਾ ਪੈਸਾ ਕਿੱਥੇ ਗਿਆ, ਬਾਰੇ ਜਾਣਕਾਰੀ ਪੇਸ਼ ਕਰਨਗੇ। […]
By : Editor Editor
ਪਤਨੀ ਸੁਨੀਤਾ ਨੇ ਕੇਜਰੀਵਾਲ ਦਾ ਪੜਿ੍ਆ ਸੰਦੇਸ਼
ਨਵੀਂ ਦਿੱਲੀ, 27 ਮਾਰਚ, ਨਿਰਮਲ : ਦਿੱਲੀ ਦੇ ਮੁੱਖ ਮੰਤਰੀ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਬੁੱਧਵਾਰ ਦੁਪਹਿਰ ਨੂੰ ਪ੍ਰੈੱਸ ਕਾਨਫਰੰਸ ਕਰ ਕੇ ਅਰਵਿੰਦ ਕੇਜਰੀਵਾਲ ਦਾ ਸੰਦੇਸ਼ ਪੜਿ੍ਹਆ। ਉਨ੍ਹਾਂ ਦਾਅਵਾ ਕੀਤਾ ਕਿ ਸੀਐਮ ਕੇਜਰੀਵਾਲ 28 ਮਾਰਚ ਨੂੰ ਸਬੂਤਾਂ ਸਮੇਤ ਸ਼ਰਾਬ ਘੁਟਾਲੇ ਦਾ ਪੈਸਾ ਕਿੱਥੇ ਗਿਆ, ਬਾਰੇ ਜਾਣਕਾਰੀ ਪੇਸ਼ ਕਰਨਗੇ। ਜ਼ਿਕਰਯੋਗ ਹੈ ਕਿ ਸੁਨੀਤਾ ਕੇਜਰੀਵਾਲ ਲਗਾਤਾਰ ਈਡੀ ਦਫਤਰ ਜਾ ਕੇ ਸੀਐਮ ਨਾਲ ਮੁਲਾਕਾਤ ਕਰਦੀ ਹੈ।
ਉਨ੍ਹਾਂ ਕਿਹਾ, ਕੱਲ੍ਹ ਸ਼ਾਮ ਮੈਂ ਅਰਵਿੰਦ ਜੀ ਨੂੰ ਜੇਲ੍ਹ ਵਿਚ ਮਿਲੀ ਸੀ। ਦੋ ਦਿਨ ਪਹਿਲਾਂ ਉਨ੍ਹਾਂ ਨੇ ਦਿੱਲੀ ਦੀ ਜਲ ਮੰਤਰੀ ਆਤਿਸ਼ੀ ਨੂੰ ਸੰਦੇਸ਼ ਭੇਜਿਆ ਸੀ ਕਿ ਪਾਣੀ ਤੇ ਸੀਵਰੇਜ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ। ਇਸ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਖ਼ਿਲਾਫ਼ ਕੇਸ ਦਾਇਰ ਕੀਤਾ ਸੀ ਕਿ ਕੀ ਉਹ ਦਿੱਲੀ ਨੂੰ ਤਬਾਹ ਕਰਨਾ ਚਾਹੁੰਦੇ ਹਨ? ਅਰਵਿੰਦ ਜੀ ਨੇ ਮੈਨੂੰ ਕਿਹਾ ਕਿ ਇਸ ਸ਼ਰਾਬ ਘੁਟਾਲੇ ਦੀ ਜਾਂਚ ਵਿਚ ਈਡੀ ਨੇ ਪਿਛਲੇ ਦੋ ਸਾਲਾਂ ਵਿਚ 250 ਤੋਂ ਵੱਧ ਛਾਪੇ ਮਾਰੇ ਹਨ, ਹੁਣ ਤੱਕ ਕਿਸੇ ਵੀ ਛਾਪੇ ’ਚ ਕੋਈ ਪੈਸਾ ਨਹੀਂ ਮਿਲਿਆ।
ਉਨ੍ਹਾਂ ਕਿਹਾ ਕਿ ਅਰਵਿੰਦ ਜੀ ਨੇ ਕਿਹਾ ਹੈ ਕਿ ਉਹ 28 ਮਾਰਚ ਨੂੰ ਅਦਾਲਤ ਵਿਚ ਖੁਲਾਸਾ ਕਰਨਗੇ ਕਿ ਸ਼ਰਾਬ ਘੁਟਾਲੇ ਦਾ ਪੈਸਾ ਕਿੱਥੇ ਗਿਆ। ਉਹ ਇਸ ਦਾ ਸਬੂਤ ਵੀ ਦੇਣਗੇ। ਅਰਵਿੰਦ ਜੀ ਨੇ ਕਿਹਾ ਹੈ ਕਿ ਮੇਰਾ ਸਰੀਰ ਜੇਲ੍ਹ ਵਿੱਚ ਹੈ ਪਰ ਮੇਰੀ ਆਤਮਾ ਤੁਹਾਡੇ ਸਾਰਿਆਂ ਵਿਚ ਹੈ। ਤੁਹਾਨੂੰ ਦੱਸ ਦੇਈਏ ਕਿ ਸੁਨੀਤਾ ਕੇਜਰੀਵਾਲ ਨੇ ਦੂਜੀ ਵਾਰ ਪ੍ਰੈੱਸ ਨੂੰ ਆਪਣਾ ਬਿਆਨ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ 23 ਮਾਰਚ ਨੂੰ ਪ੍ਰੈਸ ਵਿੱਚ ਆਪਣਾ ਬਿਆਨ ਦਿੱਤਾ ਸੀ।
ਇਹ ਖ਼ਬਰ ਵੀ ਪੜ੍ਹੋ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸ਼ਰਾਬ ਨੀਤੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ 31 ਮਾਰਚ ਨੂੰ ਦਿੱਲੀ ਵਿੱਚ ਇੱਕ ਵੱਡੀ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਜਿੱਥੇ ਸਾਰੀਆਂ ਵਿਰੋਧੀ ਪਾਰਟੀਆਂ ਇੱਕ ਮੰਚ ’ਤੇ ਹੋਣਗੀਆਂ। ਇਸ ਦੇ ਨਾਲ ਹੀ ਪੰਜਾਬ ਤੋਂ ‘ਆਪ’ ਆਗੂ ਤੇ ਸਮਰਥਕ ਵੀ ਰੈਲੀ ਵਿੱਚ ਪੁੱਜਣਗੇ।
ਸਾਰੇ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਨਾਲ ਹੀ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਰੈਲੀ ਤੋਂ ਇਕ ਦਿਨ ਪਹਿਲਾਂ ਸਮਰਥਕ ਦਿੱਲੀ ਪਹੁੰਚ ਜਾਣ। ਤਾਂ ਜੋ ਉਨ੍ਹਾਂ ਨੂੰ ਬਾਅਦ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਪਾਰਟੀ ਲੋਕ ਸਭਾ ਚੋਣਾਂ ’ਚ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਮੁੱਦਾ ਬਣਾਉਣ ਦੀ ਤਿਆਰੀ ਕਰ ਰਹੀ ਹੈ।
ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਕਾਫੀ ਹਮਲਾਵਰ ਹੋ ਗਈ ਹੈ। ਜਿੱਥੇ ਪਾਰਟੀ ਇਸ ਮਾਮਲੇ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਕਰ ਰਹੀ ਹੈ। ਇਸ ਦੇ ਨਾਲ ਹੀ ਪਾਰਟੀ ਆਗੂ ਉਸ ਦਿਨ ਤੋਂ ਹੀ ਸੰਘਰਸ਼ ਦੇ ਰਾਹ ’ਤੇ ਚੱਲ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਵਿੱਚ ਵੀ ਸੂਬਾ ਪੱਧਰੀ ਪ੍ਰਦਰਸ਼ਨ ਹੋਏ ਹਨ।