ਕੇਜਰੀਵਾਲ ਨੇ ਸੁਪਰੀਮ ਕੋਰਟ ਤੋਂ ਪਟੀਸ਼ਨ ਵਾਪਸ ਲਈ
ਨਵੀਂ ਦਿੱਲੀ, 22 ਮਾਰਚ, ਨਿਰਮਲ : ਕੇਜਰੀਵਾਲ ਨੇ ਸੁਪਰੀਮ ਕੋਰਟ ਤੋਂ ਅਪਣੀ ਪਟੀਸ਼ਨ ਵਾਪਸ ਲੈ ਲਈ ਹੈ।ਸੁਪਰੀਮ ਕੋਰਟ ਵਿਚ ਵੀ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖ਼ਿਲਾਫ਼ ਜਸਟਿਸ ਸੰਜੀਵ ਖੰਨਾ, ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਜਸਟਿਸ ਐਮਐਮ ਸੁੰਦਰੇਸ਼ ਦੀ ਬੈਂਚ ਬਣਾਈ ਗਈ। ਹਾਲਾਂਕਿ ਕੁਝ ਦੇਰ ਬਾਅਦ ਕੇਜਰੀਵਾਲ ਨੇ ਸੁਪਰੀਮ ਕੋਰਟ ਤੋਂ ਅਪਣੀ ਪਟੀਸ਼ਨ ਵਾਪਸ ਲੈ ਲਈ ਹੈ।ਕੇਜਰੀਵਾਲ […]
By : Editor Editor
ਨਵੀਂ ਦਿੱਲੀ, 22 ਮਾਰਚ, ਨਿਰਮਲ : ਕੇਜਰੀਵਾਲ ਨੇ ਸੁਪਰੀਮ ਕੋਰਟ ਤੋਂ ਅਪਣੀ ਪਟੀਸ਼ਨ ਵਾਪਸ ਲੈ ਲਈ ਹੈ।ਸੁਪਰੀਮ ਕੋਰਟ ਵਿਚ ਵੀ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖ਼ਿਲਾਫ਼ ਜਸਟਿਸ ਸੰਜੀਵ ਖੰਨਾ, ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਜਸਟਿਸ ਐਮਐਮ ਸੁੰਦਰੇਸ਼ ਦੀ ਬੈਂਚ ਬਣਾਈ ਗਈ। ਹਾਲਾਂਕਿ ਕੁਝ ਦੇਰ ਬਾਅਦ ਕੇਜਰੀਵਾਲ ਨੇ ਸੁਪਰੀਮ ਕੋਰਟ ਤੋਂ ਅਪਣੀ ਪਟੀਸ਼ਨ ਵਾਪਸ ਲੈ ਲਈ ਹੈ।
ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂੰ ਸਿੰਘਵੀ ਨੇ ਕੋਰਟ ਨੁੂੰ ਕਿਹਾ ਕਿ ਕੇਜਰੀਵਾਲ ਦੇ ਵਕੀਲ ਨੇ ਜਸਟਿਸ ਸੰਜੀਵ ਖੰਨਾ ਨੂੰ ਦੱਸਿਆ ਕਿ ਟਰਾਇਲ ਕੋਰਟ ਵਿਚ ਰਿਮਾਂਡ ਦੀ ਕਾਰਵਾਈ ਸੁਪਰੀਮ ਕੋਰਟ ਦੀ ਸੁਣਵਾਈ ਦੇ ਨਾਲ ਟਕਰਾ ਰਹੀ ਹੈ। ਇਸ ਲਈ ਉਨ੍ਹਾਂ ਪਟੀਸ਼ਨ ਵਾਪਸ ਲੈਣ ਦੀ ਆਗਿਆ ਦਿੱਤੀ ਜਾਵੇ। ਟਰਾਇਲ ਕੋਰਟ ਵਿਚ ਅਸੀਂ ਪਹਿਲਾਂ ਰਿਮਾਂਡ ਕਾਰਵਾਈ ’ਤੇ ਲੜਾਂਗੇ ਅਤੇ ਫਿਰ ਇੱਕ ਹੋਰ ਪਟੀਸ਼ਨ ਦੇ ਨਾਲ ਸੁਪਰੀਮ ਕੋਰਟ ਆਵਾਂਗੇ।
ਇਸੇ ਮਾਮਲੇ ਵਿਚ ਪਹਿਲਾਂ ਤੋਂ ਈਡੀ ਦੀ ਗ੍ਰਿਫਤ ਵਿਚ ਮੌਜੂਦ ਬੀਆਰਐਸ ਨੇਤਾ ਕਵਿਤਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਕੋਰਟ ਨੇ ਉਨ੍ਹਾਂ ਜ਼ਮਾਨਤ ਦੇਣ ਤੋਂ ਮਨ੍ਹਾ ਕਰ ਦਿੱਤਾ। ਕਵਿਤਾ ਨੂੰ ਜ਼ਮਾਨਤ ਲਈ ਸਿੱਧੇ ਸੁਪਰੀਮ ਕੋਰਟ ਵਿਚ ਜਾਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਉਹ ਇੱਕ ਸਿਆਸੀ ਵਿਅਕਤੀ ਹਨ।
ਦੱਸਦੇ ਚਲੀਏ ਕਿ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਆਪ ਵਰਕਰਾਂ ਤੇ ਨੇਤਾਵਾਂ ਨੇ ਦਿੱਲੀ ਦੇ ਆਈਟੀਓ ਵਿਚ ਪ੍ਰਦਰਸ਼ਨ ਕੀਤਾ। ਦਿੱਲੀ ਸਰਕਾਰ ਦੇ ਦੋ ਮੰਤਰੀਆਂ ਆਤਿਸ਼ੀ ਅਤੇ ਸੌਰਭ ਭਾਰਦਵਾਜ਼ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਹੁਣ ਤੋਂ ਥੋੜ੍ਹੀ ਦੇਰ ਬਾਅਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ।
ਗੌਰਤਲਬ ਹੈ ਕਿ ਆਬਕਾਰੀ ਨੀਤੀ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ, ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਸੰਘਰਸ਼ ਦੇ ਰਾਹ ’ਤੇ ਆ ਗਈ ਹੈ। ਅੱਜ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਨੇੜੇ ਧਰਨਾ ਦਿੱਤਾ ਜਾਵੇਗਾ। ਇਸ ਵਿੱਚ ਪਾਰਟੀ ਆਗੂ ਅਤੇ ਸਮਰਥਕ ਸ਼ਾਮਲ ਹੋਣਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋ ਗਏ ਹਨ। ਇਸ ਦੌਰਾਨ ਉਹ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੂਰੀ ਪਾਰਟੀ ਕੇਜਰੀਵਾਲ ਦੇ ਨਾਲ ਖੜ੍ਹੀ ਹੈ।
ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਫੇਸਬੁੱਕ ਅਕਾਊਂਟ ’ਤੇ ਦੇਰ ਰਾਤ ਇਕ ਪੋਸਟ ਪਾਈ। ਇਸ ਵਿੱਚ ਲਿਖਿਆ ਗਿਆ ਹੈ ਕਿ ਅਹਿਮ ਸੂਚਨਾ ਹੈ ਕਿ ਸਾਡੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਮੁਹਾਲੀ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਸਾਰੇ ਸੰਘਰਸ਼ੀ ਸਾਥੀਆਂ ਨੂੰ ਵੱਧ ਚੜ੍ਹ ਕੇ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ
ਬਠਿੰਡਾ ਲੋਕ ਸਭਾ ਸੀਟ ਪੰਜਾਬ ਦੀ ਤਿੰਨੋਂ ਮੁੱਖ ਸਿਆਸੀ ਪਾਰਟੀਆਂ ਦੇ ਲਈ ਸਭ ਤੋਂ ਵੱਡੀ ਹੌਟ ਸੀਟ ਬਣੀ ਹੋਈ ਹੈ। ਆਮ ਆਦਮੀ ਪਾਰਟੀ ਵਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਾਂ ਦਾ ਐਲਾਨ ਕੀਤਾ ਗਿਆ ਤੇ ਹਾਲੇ ਅਕਾਲੀ ਦਲ ਵਲੋਂ ਕਿਸੇ ਵੀ ਉਮੀਦਵਾਰ ਦਾ ਨਾਂ ਦਾ ਐਲਾਨ ਨਹੀਂ ਕੀਤਾ ਗਿਆ।
ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ਲਈ ਕਾਂਗਰਸ ਹਾਈ ਕਮਾਨ ਵਲੋਂ ਬਠਿੰਡਾ ਸੀਟ ਤੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੇ ਨਾਂ ’ਤੇ ਅੰਤਿਮ ਮੋਹਰ ਲਗ ਚੁੱਕੀ ਹੈ। ਹਾਲਾਂਕਿ ਇਸ ਦੇ ਬਾਰੇ ਵਿਚ ਅਗਲੇ ਦਿਨਾਂ ਵਿਚ ਅਧਿਕਾਰਤ ਤੌਰ ’ਤੇ ਐਨਾਨ ਹੋਵੇਗਾ।
ਬਠਿੰਡਾ ਸੀਟ ਤੋਂ ਜੀਤ ਮਹਿੰਦਰ ਸਿੱਧੂ ਦਾ ਨਾਂ ਵੀ ਚਰਚਾ ਵਿਚ ਸੀ, ਲੇਕਿਨ ਕਾਂਗਰਸ ਹਾਈਕਮਾਨ ਨੇ ਅੰਮ੍ਰਿਤਾ ਵੜਿੰਗ ਦੇ ਨਾਂ ’ਤੇ ਮੋਹਰ ਲਗਾਈ ਹੈ। ਕਾਂਗਰਸ ਵਲੋਂ ਅੰਮ੍ਰਿਤਾ ਵੜਿੰਗ ਦੇ ਚੋਣ ਮੈਦਾਨ ਵਿਚ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਲਈ ਵੱਡੀ ਚੁਣੌਤੀ ਹੋਵੇਗੀ।
ਸੂਤਰਾਂ ਅਨੁਸਾਰ ਸ਼੍ਰੋਅਦ ਵੀ ਭਾਜਪਾ ਦੇ ਨਾਲ ਗਠਜੋੜ ਕਰਨ ਤੋਂ ਬਾਅਦ ਹੀ ਹਰਸਿਮਰਤ ਕੌਰ ਬਾਦਲ ਦੇ ਨਾਂ ’ਤੇ ਮੋਹਰ ਲਗਾ ਸਕਦਾ ਹੈ। ਹਾਲਾਂਕਿ ਮੌਜੂਦਾ ਸਾਂਸਦ ਹਰਸਿਮਰਤ ਕੌਰ ਬਾਦਲ ਨੂੰ ਹੀ ਬਠਿੰਡਾ ਲੋਕ ਸਭਾ ਸੀਟ ਤੋਂ ਸ਼੍ਰੋਅਦ ਦਾ ਉਮੀਦਵਾਰ ਮੰਨਿਆ ਜਾ ਰਿਹਾ। ਲੇਕਿਨ ਸ਼੍ਰੋਅਦ ਅਤੇ ਭਾਜਪਾ ਪੂਰੀ ਤਰ੍ਹਾਂ ਖਾਮੋਸ਼ ਹਨ।
ਇੱਕ ਵਾਰਡ ਵਿਚ ਲੋਕਾਂ ਦੇ ਨਾਲ ਬੈਠਕ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਪਾਰਟੀ ਦੁਆਰਾ ਜੋ ਡਿਊਟੀ ਲਗਾਈ ਜਾਵੇਗੀ ਉਸ ’ਤੇ ਉਹ ਇਮਾਨਦਾਰੀ ਦੇ ਨਾਲ ਕੰਮ ਕਰੇਗੀ। ਦੇਸ਼ ਦੀ ਆਰਥਿਕਤ ’ਤੇ ਚਿੰਤਾ ਜ਼ਾਹਰ ਕਰਦੇ ਹੋਏ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਪਿਛਲੇ ਦਸ ਸਾਲ ਵਿਚ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਦੀ ਬਜਾਏ ਮੋਦੀ ਨੇ ਕਮਜ਼ੋਰ ਕੀਤਾ ਹੈ।