ਦਿੱਲੀ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਗ੍ਰਿਫ਼ਤਾਰ
ਨਵੀਂ ਦਿੱਲੀ : ਦਿੱਲੀ 'ਚ ਜੀ-20 ਕਾਨਫਰੰਸ ਤੋਂ ਪਹਿਲਾਂ ਮਾਹੌਲ ਖਰਾਬ ਕਰਨ ਦੇ ਮਕਸਦ ਨਾਲ ਮੈਟਰੋ ਸਟੇਸ਼ਨਾਂ ਦੀਆਂ ਕੰਧਾਂ 'ਤੇ ਦੋ ਨੌਜਵਾਨਾਂ ਵੱਲੋਂ ਖਾਲਿਸਤਾਨੀ ਨਾਅਰੇ ਲਿਖੇ ਗਏ ਸਨ। ਇਹ ਦੋਵੇਂ ਨੌਜਵਾਨ ਮੈਟਰੋ ਸਟੇਸ਼ਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਏ। ਦਿੱਲੀ ਪੁਲਿਸ ਨੇ ਉਨ੍ਹਾਂ ਦੀ ਸੀਸੀਟੀਵੀ ਫੁਟੇਜ ਜਾਰੀ ਕਰ ਦਿੱਤੀ ਹੈ। 27 ਅਗਸਤ […]
By : Editor (BS)
ਨਵੀਂ ਦਿੱਲੀ : ਦਿੱਲੀ 'ਚ ਜੀ-20 ਕਾਨਫਰੰਸ ਤੋਂ ਪਹਿਲਾਂ ਮਾਹੌਲ ਖਰਾਬ ਕਰਨ ਦੇ ਮਕਸਦ ਨਾਲ ਮੈਟਰੋ ਸਟੇਸ਼ਨਾਂ ਦੀਆਂ ਕੰਧਾਂ 'ਤੇ ਦੋ ਨੌਜਵਾਨਾਂ ਵੱਲੋਂ ਖਾਲਿਸਤਾਨੀ ਨਾਅਰੇ ਲਿਖੇ ਗਏ ਸਨ। ਇਹ ਦੋਵੇਂ ਨੌਜਵਾਨ ਮੈਟਰੋ ਸਟੇਸ਼ਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਏ। ਦਿੱਲੀ ਪੁਲਿਸ ਨੇ ਉਨ੍ਹਾਂ ਦੀ ਸੀਸੀਟੀਵੀ ਫੁਟੇਜ ਜਾਰੀ ਕਰ ਦਿੱਤੀ ਹੈ। 27 ਅਗਸਤ ਦੀ ਸਵੇਰ ਨੂੰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇਸ ਪੂਰੀ ਘਟਨਾ ਦੀ ਜ਼ਿੰਮੇਵਾਰੀ ਲਈ ਸੀ। ਹੁਣ ਇਸ ਮਾਮਲੇ ਵਿਚ 3 ਜਣੇ ਗ੍ਰਿਫ਼ਤਾਰ ਕੀਤੇ ਗਏ ਹਨ। ਇਨ੍ਹਾਂ ਵਿਚੋ ਇਕ ਨੂੰ ਪੰਜਾਬ ਤੋਂ ਕਾਬੂ ਕੀਤਾ ਗਿਆ ਹੈ।