ਇਟਲੀ ’ਚ ਧੂਮ ਧਾਮ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ

ਇਟਲੀ ’ਚ ਧੂਮ ਧਾਮ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ

Highlights : ਇਟਲੀ ’ਚ ਧੂਮ ਧਾਮ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ
ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਰਿਜੋਮੀਲੀਆ ’ਚ ਨਗਰ ਕੀਰਤਨ
ਸੈਂਕੜਿਆਂ ਦੀ ਗਿਣਤੀ ’ਚ ਸਿੱਖ ਸੰਗਤਾਂ ਨੇ ਕੀਤੀ ਸ਼ਮੂਲੀਅਤ
ਉਤਰੀ ਇਟਲੀ ’ਚ ਸਥਿਤ ਐ ਸਭ ਤੋਂ ਪੁਰਾਤਨ ਗੁਰਦੁਆਰਾ
ਨਗਰ ਕੀਰਤਨ ’ਚ ਸੰਗਤਾਂ ਨੇ ਕੀਤਾ ਵਾਹਿਗੁਰੂ ਦਾ ਜਾਪ

ਰੋਮ : ਇਟਲੀ ਵਿਖੇ ਖ਼ਾਲਸਾ ਸਾਜਨਾ ਦਿਵਸ ਬਹੁਤ ਧੂਮਧਾਮ ਨਾਲ ਮਨਾਇਆ ਗਿਆ, ਜਿਸ ਦੇ ਚਲਦਿਆਂ ਇਟਲੀ ਦੇ ਵੱਖ ਵੱਖ ਖੇਤਰਾਂ ਵਿਚ ਸਿੱਖ ਜਥੇਬੰਦੀਆਂ ਵੱਲੋਂ ਨਗਰ ਕੀਰਤਨ ਸਜਾਏ ਗਏ। ਇਸੇ ਤਹਿਤ ਉਤਰੀ ਇਟਲੀ ਵਿਚ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਰਿਜੋਮੀਲੀਆ ਵਿਖੇ ਵੀ ਖ਼ਾਲਸਾ ਸਾਜਨਾ ਦਿਵਸ ਬਹੁਤ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇੱਥੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸਜਾਏ ਗਏ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਨਗਰ ਕੀਰਤਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਈ ਗਈ ਟਰੈਕਟਰ ਟਰਾਲੀ ’ਤੇ ਸੁਸ਼ੋਭਿਤ ਕੀਤਾ ਗਿਆ ਸੀ। ਨਗਰ ਕੀਰਤਨ ਦੇ ਅੱਗੇ ਅੱਗੇ ਸਿੰਘਾਂ ਵੱਲੋਂ ਗਤਕੇ ਦੇ ਜੌਹਰ ਦਿਖਾਏ ਜਾ ਰਹੇ ਸੀ।

ਦੱਸ ਦਈਏ ਕਿ ਇਸ ਮੌਕੇ ਜਿੱਥੇ ਰਾਗੀ ਢਾਡੀਆਂ ਵੱਲੋਂ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ ਗਿਆ, ਉਥੇ ਹੀ ਸੰਗਤਾਂ ਲਈ ਗੁਰੂ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ…

ਚੰਡੀਗੜ੍ਹ, 19 ਮਈ, ਪਰਦੀਪ ਸਿੰਘ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ…