Begin typing your search above and press return to search.

ਪਿਸਤੌਲ ਦੀ ਨੋਕ ’ਤੇ ਬਰਾਤੀ ਨੂੰ ਕੀਤਾ ਅਗਵਾ

ਫ਼ਿਰੋਜ਼ਪੁਰ, 19 ਨਵੰਬਰ (ਸੁਖਚੈਨ ਸਿੰਘ) : ਫਿਰੋਜ਼ਪੁਰ ਦੇ ਕਸਬਾ ਮਮਦੋਟ ਵਿਖੇ ਇਕ ਵਿਆਹ ਸਮਾਗਮ ਵਿਚ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਕੁੱਝ ਲੋਕਾਂ ਨੇ ਪਿਸਤੌਲ ਦੀ ਨੋਕ ’ਤੇ ਬਰਾਤ ਵਿਚ ਗਏ ਇਕ ਬਰਾਤੀ ਨੂੰ ਰਸਤੇ ਵਿਚੋਂ ਹੀ ਅਗਵਾ ਕਰ ਲਿਆ ਅਤੇ ਉਸ ਦੀ ਕੁੱਟਮਾਰ ਕਰਕੇ ਉਸ ਕੋਲੋਂ ਸਾਰੇ ਪੈਸੇ ਖੋਹ ਲਏ ਅਤੇ 8 ਲੱਖ ਰੁਪਏ […]

ਪਿਸਤੌਲ ਦੀ ਨੋਕ ’ਤੇ ਬਰਾਤੀ ਨੂੰ ਕੀਤਾ ਅਗਵਾ
X

Hamdard Tv AdminBy : Hamdard Tv Admin

  |  19 Nov 2023 5:50 AM IST

  • whatsapp
  • Telegram

ਫ਼ਿਰੋਜ਼ਪੁਰ, 19 ਨਵੰਬਰ (ਸੁਖਚੈਨ ਸਿੰਘ) : ਫਿਰੋਜ਼ਪੁਰ ਦੇ ਕਸਬਾ ਮਮਦੋਟ ਵਿਖੇ ਇਕ ਵਿਆਹ ਸਮਾਗਮ ਵਿਚ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਕੁੱਝ ਲੋਕਾਂ ਨੇ ਪਿਸਤੌਲ ਦੀ ਨੋਕ ’ਤੇ ਬਰਾਤ ਵਿਚ ਗਏ ਇਕ ਬਰਾਤੀ ਨੂੰ ਰਸਤੇ ਵਿਚੋਂ ਹੀ ਅਗਵਾ ਕਰ ਲਿਆ ਅਤੇ ਉਸ ਦੀ ਕੁੱਟਮਾਰ ਕਰਕੇ ਉਸ ਕੋਲੋਂ ਸਾਰੇ ਪੈਸੇ ਖੋਹ ਲਏ ਅਤੇ 8 ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ।

ਫਿਰੋਜ਼ਪੁਰ ਦੇ ਕਸਬਾ ਮਮਦੋਟ ਅਧੀਨ ਪੈਂਦੇ ਪਿੰਡ ਮੱਤੜ ਹਿਠਾੜ ਵਿਖੇ ਵਿਆਹ ’ਤੇ ਆਏ ਇਕ ਵਿਅਕਤੀ ਨੂੰ ਪਿਸਤੌਲ ਦੀ ਨੋਕ ’ਤੇ ਅਗਵਾ ਕਰਨ ਦੀ ਖ਼ਬਰ ਸਾਹਮਣੇ ਆਈ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਵਿਅਕਤੀ ਮਾਘ ਸਿੰਘ ਨੇ ਦੱਸਿਆ ਕਿ ਉਹ ਰਿਸ਼ਤੇਦਾਰੀ ਵਿਚ ਵਿਆਹ ’ਤੇ ਆਏ ਹੋਏ ਸੀ ਪਰ ਜਦੋਂ ਉਹ ਬਰਾਤ ਤੋਂ ਵਾਪਸ ਆ ਰਹੇ ਸੀ ਤਾਂ ਕੁੱਝ ਲੋਕਾਂ ਨੇ ਉਸ ਨੂੰ ਰਸਤੇ ਵਿਚ ਗੱਡੀ ਰੋਕ ਕੇ ਅਗਵਾ ਕਰ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ।

ਇਸੇ ਤਰ੍ਹਾਂ ਮਾਘ ਸਿੰਘ ਦੇ ਰਿਸ਼ਤੇਦਾਰ ਰੂਪ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਵੱਲੋਂ ਇਹ ਹਰਕਤ ਕੀਤੀ ਗਈ, ਉਹ ਵੀ ਉਨ੍ਹਾਂ ਦੇ ਹੀ ਰਿਸ਼ਤੇਦਾਰ ਨੇ ਪਰ ਉਨ੍ਹਾਂ ਨੇ ਬਹੁਤ ਸਮਝਾਇਆ ਕਿ ਮਿਲ ਬੈਠ ਕੇ ਮਸਲਾ ਹੱਲ ਕਰ ਲਓ ਪਰ ਉਨ੍ਹਾਂ ਨੇ ਇਕ ਨਹੀਂ ਸੁਣੀ।

ਉਧਰ ਜਦੋਂ ਇਸ ਸਬੰਧੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਪੁਲਿਸ ਅਧਿਕਾਰੀ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪੀੜਤ ਮਾਘ ਸਿੰਘ ਦੇ ਬਿਆਨਾਂ ’ਤੇ 20-25 ਲੋਕਾਂ ਵਿਰੁੱਧ ਪਰਚਾ ਦਰਜ ਕਰ ਲਿਆ ਏ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਐ।

ਫਿਲਹਾਲ ਪੀੜਤ ਪਰਿਵਾਰ ਵੱਲੋਂ ਮੰਗ ਕੀਤੀ ਜਾ ਰਹੀ ਐਕਿ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾਵੇ।

Next Story
ਤਾਜ਼ਾ ਖਬਰਾਂ
Share it