ਕਿਸਾਨ ਅੰਦੋਲਨ : ਡਿਊਟੀ ’ਤੇ ਤੈਨਾਤ ਸਬ ਇੰਸਪੈਕਟਰ ਦੀ ਮੌਤ
ਹੁਣ ਤੱਕ 3 ਪੁਲਿਸ ਵਾਲਿਆਂ ਨੇ ਤੋੜਿਆ ਦਮਟੋਹਾਣਾ, 22 ਫ਼ਰਵਰੀ, ਨਿਰਮਲ : ਕਿਸਾਨ ਅੰਦੋਲਨ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ। ਹਰਿਆਣਾ ਪੁਲਿਸ ਦੇ ਸਬ-ਇੰਸਪੈਕਟਰ ਵਿਜੇ ਕੁਮਾਰ ਦੀ ਬੁੱਧਵਾਰ ਨੂੰ ਮੌਤ ਹੋ ਗਈ। ਵਿਜੇ ਕੁਮਾਰ ਟੋਹਾਣਾ ਬਾਰਡਰ ’ਤੇ ਡਿਊਟੀ ’ਤੇ ਤਾਇਨਾਤ ਸੀ। ਇਸ ਦੌਰਾਨ ਅਚਾਨਕ ਉਸ ਦੀ ਸਿਹਤ ਵਿਗੜ ਗਈ […]
By : Editor Editor
ਹੁਣ ਤੱਕ 3 ਪੁਲਿਸ ਵਾਲਿਆਂ ਨੇ ਤੋੜਿਆ ਦਮ
ਟੋਹਾਣਾ, 22 ਫ਼ਰਵਰੀ, ਨਿਰਮਲ : ਕਿਸਾਨ ਅੰਦੋਲਨ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ। ਹਰਿਆਣਾ ਪੁਲਿਸ ਦੇ ਸਬ-ਇੰਸਪੈਕਟਰ ਵਿਜੇ ਕੁਮਾਰ ਦੀ ਬੁੱਧਵਾਰ ਨੂੰ ਮੌਤ ਹੋ ਗਈ। ਵਿਜੇ ਕੁਮਾਰ ਟੋਹਾਣਾ ਬਾਰਡਰ ’ਤੇ ਡਿਊਟੀ ’ਤੇ ਤਾਇਨਾਤ ਸੀ। ਇਸ ਦੌਰਾਨ ਅਚਾਨਕ ਉਸ ਦੀ ਸਿਹਤ ਵਿਗੜ ਗਈ ਅਤੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਇਸ ਕਿਸਾਨ ਅੰਦੋਲਨ ਵਿੱਚ ਹੁਣ ਤੱਕ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਚੁੱਕੀ ਹੈ। ਪੁਲਿਸ ਦੇ ਡਾਇਰੈਕਟਰ ਜਨਰਲ ਨੇ ਇਸ ਘਟਨਾ ’ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡਿਊਟੀ ਦੌਰਾਨ ਵਿਜੇ ਕੁਮਾਰ ਦੀ ਤਬੀਅਤ ਅਚਾਨਕ ਵਿਗੜ ਗਈ।
ਇਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਇਸ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਰਿਆਣਾ ਪੁਲਿਸ ਦੇ ਡਾਇਰੈਕਟਰ ਜਨਰਲ ਸ਼ਤਰੂਜੀਤ ਕਪੂਰ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਹਰਿਆਣਾ ਪੁਲਿਸ ਉਨ੍ਹਾਂ ਦੇ ਪਰਿਵਾਰ ਦੇ ਨਾਲ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਵਿਜੇ ਕੁਮਾਰ ਦੀ ਉਮਰ 40 ਸਾਲ ਸੀ ਅਤੇ ਉਹ ਹਰਿਆਣਾ ਦੀ ਨੂਹ ਚੌਕੀ ’ਤੇ ਤਾਇਨਾਤ ਸੀ। ਵਿਜੇ ਕੁਮਾਰ ਦਾ ਅੰਤਿਮ ਸਸਕਾਰ ਰੋਹਤਕ ਵਿੱਚ ਹੋਇਆ। ਦੱਸ ਦਈਏ ਕਿ ਵਿਜੇ ਕੁਮਾਰ ਤੋਂ ਪਹਿਲਾਂ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ।
16 ਫਰਵਰੀ ਨੂੰ ਤਾਇਨਾਤ ਜੀਆਰਪੀ ਸਬ-ਇੰਸਪੈਕਟਰ ਹੀਰਾਲਾਲ ਦੀ ਸਿਹਤ ਵੀ ਅਚਾਨਕ ਵਿਗੜ ਗਈ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਇਸ ਤੋਂ ਬਾਅਦ 20 ਫਰਵਰੀ ਨੂੰ ਅੰਬਾਲਾ ਦੇ ਸ਼ੰਭੂ ਬਾਰਡਰ ’ਤੇ ਈਐਸਆਈ ਕੌਸ਼ਲ ਕੁਮਾਰ ਦੀ ਵੀ ਅਚਾਨਕ ਸਿਹਤ ਖਰਾਬ ਹੋਣ ਕਾਰਨ ਮੌਤ ਹੋ ਗਈ ਸੀ। ਦੱਸ ਦੇਈਏ ਕਿ ਕਿਸਾਨਾਂ ਨੇ ਦਿੱਲੀ ਮਾਰਚ ਦਾ ਪ੍ਰੋਗਰਾਮ ਦੋ ਦਿਨਾਂ ਲਈ ਮੁਲਤਵੀ ਕਰ ਦਿੱਤਾ ਹੈ। ਹਾਲਾਂਕਿ 22 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਬਾਅਦ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। 21 ਫਰਵਰੀ ਨੂੰ ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ ’ਤੇ ਇਕ ਪ੍ਰਦਰਸ਼ਨਕਾਰੀ ਦੀ ਮੌਤ ਹੋ ਗਈ ਸੀ।