ਲੁਧਿਆਣਾ ਵਿਚ ਕਿਸਾਨ ਮੋਰਚੇ ਦੀ ਮੀਟਿੰਗ
ਲੁਧਿਆਣਾ, 11 ਮਾਰਚ, ਨਿਰਮਲ : ਲੁਧਿਆਣਾ ਸਥਿਤ ਈਸੜੂ ਭਵਨ ਵਿਚ ਅੱਜ ਕਿਸਾਨ ਨੇਤਾ ਹਰਮਿੰਦਰ ਸਿੰਘ ਲੱਖੋਵਾਲ ਦੀ ਅਗਵਾਈ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਚਲ ਰਹੀ ਹੈ। ਬੈਠਕ ਵਿਚ ਕੁੱਲ 25 ਦੇ ਕਰੀਬ ਜਥੇਬੰਦੀਆਂ ਨੇ ਹਿੱਸਾ ਲਿਆ। ਇਸ ਦੌਰਾਨ 14 ਮਾਰਚ ਨੂੰ ਦਿੱਲੀ ਰਾਮ ਲੀਲਾ ਮੈਦਾਨ ਵਿਚ ਮਹਾਪੰਚਾਇਤ ਕਰਨ ਦੇ ਫੈਸਲੇ ’ਤੇ ਚਰਚਾ ਕੀਤੀ ਜਾ […]
By : Editor Editor
ਲੁਧਿਆਣਾ, 11 ਮਾਰਚ, ਨਿਰਮਲ : ਲੁਧਿਆਣਾ ਸਥਿਤ ਈਸੜੂ ਭਵਨ ਵਿਚ ਅੱਜ ਕਿਸਾਨ ਨੇਤਾ ਹਰਮਿੰਦਰ ਸਿੰਘ ਲੱਖੋਵਾਲ ਦੀ ਅਗਵਾਈ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਚਲ ਰਹੀ ਹੈ।
ਬੈਠਕ ਵਿਚ ਕੁੱਲ 25 ਦੇ ਕਰੀਬ ਜਥੇਬੰਦੀਆਂ ਨੇ ਹਿੱਸਾ ਲਿਆ। ਇਸ ਦੌਰਾਨ 14 ਮਾਰਚ ਨੂੰ ਦਿੱਲੀ ਰਾਮ ਲੀਲਾ ਮੈਦਾਨ ਵਿਚ ਮਹਾਪੰਚਾਇਤ ਕਰਨ ਦੇ ਫੈਸਲੇ ’ਤੇ ਚਰਚਾ ਕੀਤੀ ਜਾ ਰਹੀ।
ਮਹਾਰੈਲੀ ਦੀ ਤਿਆਰੀਆਂ ਦਾ ਕਿਸਾਨ ਨੇਤਾ ਜਾਇਜ਼ਾ ਲੈ ਰਹੇ ਹਨ। ਬੈਠਕ ਵਿਚ ਸਾਰੇ ਕਿਸਾਨਾਂ ਨੂੰ ਵਿਸ਼ੇਸ਼ ਤੌਰ ’ਤੇ ਕਿਹਾ ਜਾ ਰਿਹਾ ਕਿ ਅਪਣੇ ਸਾਧਨਾਂ ਰਾਹੀਂ ਦਿੱਲੀ ਪਹੁੰਚਣ। ਕੋਈ ਵੀ ਕਿਸਾਨ ਟਰੈਕਟਰ ਰਾਹੀਂ ਦਿੱਲੀ ਨਹੀਂ ਜਾਵੇਗਾ। ਬੈਠਕ ਵਿਚ ਬਿੰਦਰ ਸਿੰਘ ਗੋਲੇਵਾਲ, ਕਮਲਪ੍ਰੀਤ ਸਿੰਘ, ਕਿਰਨਜੀਤ ਸਿੰਘ ਸੇਖੋਂ, ਸੁਖ ਗਿੱਲ ਮੋਗਾ ਸ਼ਾਮਲ ਹਨ।
ਇਸ ਮਹਾਪੰਚਾਇਤ ਵਿਚ ਦੇਸ਼ ਦੀ 400 ਤੋਂ ਜ਼ਿਆਦਾ ਜਥੇਬੰਦੀਆਂ ਸ਼ਾਮਲ ਹੋਣਗੀਆਂ। ਅੱਜ 50 ਹਜ਼ਾਰ ਤੋਂ ਜ਼ਿਆਦਾ ਕਿਸਾਨਾਂ ਦੀ ਸੂਚੀ ਬਣ ਗਈ ਹੈ, ਜਿਨ੍ਹਾਂ ਨੇ ਰਾਮ ਲੀਲਾ ਮੈਦਾਨ ਵਿਚ ਜਾਣਾ ਹੈ। ਕੋਈ ਵੀ ਕਿਸਾਨ ਟਰੈਕਟਰ ਲੈ ਕੇ ਦਿੱਲੀ ਨਹੀਂ ਜਾਵੇਗਾ। ਕਿਸਾਨ ਬੱਸ, ਰੇਲ ਜਾਂ ਅਪਣੀ ਕਾਰ ਵਿਚ ਦਿੱਲੀ ਜਾਣਗੇ। ਜੇਕਰ ਫਿਰ ਵੀ ਸਰਕਾਰ ਕਿਸਾਨਾਂ ਨੂੰ ਦਿੱਲੀ ਰਾਮ ਲੀਲਾ ਮੈਦਾਨ ਵਿਚ ਬੈਠਣ ਤੋਂ ਰੋਕਦੀ ਹੈ ਤਾਂ ਵੱਡਾ ਸੰਘਰਸ ਕਰਾਂਗੇ।
ਇਹ ਖਬਰ ਵੀ ਪੜ੍ਹੋ
ਵਿਦੇਸ਼ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਆਸਟ੍ਰੇਲੀਆ ਵਿੱਚ ਇੱਕ ਭਾਰਤੀ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ।
ਸ਼ੁੱਕਰਵਾਰ ਨੂੰ ਵਿਕਟੋਰੀਆ ਰਾਜ ਦੇ ਬਕਲੇ ਇਲਾਕੇ ਤੋਂ ਚੈਤਨਿਆ ਸ਼ਵੇਤਾ ਮਧਾਗਨੀ ਦੀ ਲਾਸ਼ ਬਰਾਮਦ ਹੋਈ। ਪੁਲਸ ਨੇ ਸ਼ਨੀਵਾਰ ਨੂੰ ਘਟਨਾ ਦੀ ਜਾਣਕਾਰੀ ਦਿੱਤੀ।
‘ਆਸਟ੍ਰੇਲੀਆ ਟੂਡੇ’ ਦੀ ਰਿਪੋਰਟ ’ਚ ਪੁਲਿਸ ਸੂਤਰਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ, ਸਾਨੂੰ ਸ਼ੱਕ ਹੈ ਕਿ ਸਵੇਤਾ ਕਾਤਲ ਨੂੰ ਜਾਣਦੀ ਸੀ। ਉਸ ਦੇ ਪਤੀ ਦਾ ਨਾਂ ਅਸ਼ੋਕ ਰਾਜ ਵੈਰੀਕੁੱਪਲਾ ਹੈ। ਉਹ ਕੁਝ ਘੰਟੇ ਪਹਿਲਾਂ ਆਪਣੇ ਪੰਜ ਸਾਲ ਦੇ ਬੇਟੇ ਨਾਲ ਭਾਰਤੀ ਸ਼ਹਿਰ ਹੈਦਰਾਬਾਦ ਲਈ ਰਵਾਨਾ ਹੋਇਆ ਸੀ।
ਰਿਪੋਰਟ ’ਚ ਕਿਸੇ ਦਾ ਨਾਂ ਨਹੀਂ ਲਿਆ ਗਿਆ ਪਰ ਪੁਲਸ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਹੋ ਸਕਦਾ ਹੈ ਕਿ ਕਾਤਲ ਆਸਟ੍ਰੇਲੀਆ ਤੋਂ ਬਾਹਰ ਜਾ ਚੁੱਕਾ ਹੈ।
ਰਿਪੋਰਟ ਮੁਤਾਬਕ ਸ਼ਵੇਤਾ ਦੀ ਹੱਤਿਆ 5 ਤੋਂ 7 ਮਾਰਚ ਦਰਮਿਆਨ ਹੋਣ ਦਾ ਸ਼ੱਕ ਹੈ। ਇਸ ਦੌਰਾਨ ਉਸ ਦਾ ਪਤੀ ਭਾਰਤ ਚਲਾ ਗਿਆ। ਕਰੀਬੀ ਰਿਸ਼ਤੇਦਾਰਾਂ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਸ ਨੇ ਦੱਸਿਆ ਹੈ ਕਿ ਲਗਭਗ ਉਸ ਸਮੇਂ ਜਦੋਂ ਅਸ਼ੋਕ ਭਾਰਤ ਲਈ ਰਵਾਨਾ ਹੋਇਆ ਤਾਂ ਸਵੇਤਾ ਵੀ ਲਾਪਤਾ ਹੋ ਗਈ।
ਸਕਾਈ ਨਿਊਜ਼ ਦੀ ਰਿਪੋਰਟ ’ਚ ਕਿਹਾ ਗਿਆ ਹੈ ਕਿ ਅਸ਼ੋਕ ਨੇ ਆਸਟ੍ਰੇਲੀਆ ’ਚ ਮੌਜੂਦ ਗੁਆਂਢੀਆਂ ਅਤੇ ਆਪਣੇ ਕੁਝ ਰਿਸ਼ਤੇਦਾਰਾਂ ਨੂੰ ਫੋਨ ਕਰਕੇ ਸਵੇਤਾ ਬਾਰੇ ਜਾਣਕਾਰੀ ਹਾਸਲ ਕੀਤੀ ਸੀ। ਅਸ਼ੋਕ ਨੇ ਪੁਲਸ ਨਾਲ ਫੋਨ ’ਤੇ ਗੱਲ ਕੀਤੀ ਹੈ ਅਤੇ ਜਾਂਚ ’ਚ ਮਦਦ ਦਾ ਭਰੋਸਾ ਦਿੱਤਾ ਹੈ।
‘ਦਿ ਏਜ’ ਅਖਬਾਰ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਬੁਲਾਰੇ ਨੇ ਕਿਹਾ ਸਾਨੂੰ ਸ਼ੱਕ ਹੈ ਕਿ ਸਵੇਤਾ ਕਾਤਲ ਨੂੰ ਜਾਣਦੀ ਸੀ। ਹਾਲਾਂਕਿ, ਜਾਂਚ ਜਾਰੀ ਹੈ। ਇਸ ਲਈ ਫਿਲਹਾਲ ਕੋਈ ਠੋਸ ਕਹਿਣਾ ਜਲਦਬਾਜ਼ੀ ਹੋਵੇਗੀ। ਅਸੀਂ ਯਕੀਨੀ ਤੌਰ ’ਤੇ ਇਹ ਮੰਨ ਰਹੇ ਹਾਂ ਕਿ ਕਾਤਲ ਆਸਟ੍ਰੇਲੀਆ ਛੱਡ ਗਿਆ ਹੈ।
ਜਦੋਂ ਪੁਲਿਸ ਨੂੰ ਸਵੇਤਾ ਦੀ ਲਾਸ਼ ਮਿਲੀ ਤਾਂ ਉਨ੍ਹਾਂ ਨੇ ਜੰਗਲ ਦੇ ਇਸ ਖੇਤਰ ਨੂੰ ਸੀਲ ਕਰ ਦਿੱਤਾ। ਹਾਲਾਂਕਿ ਇਸ ਤੋਂ ਬਾਅਦ ਕੁਝ ਸੁਰਾਗ ਮਿਲੇ ਅਤੇ ਜਾਂਚ ਦਾ ਦਾਇਰਾ ਸਵੇਤਾ ਦੇ ਘਰ ਤੋਂ ਲੈ ਕੇ ਉਸ ਜਗ੍ਹਾ ਤੱਕ ਵਧਾ ਦਿੱਤਾ ਗਿਆ ਜਿੱਥੇ ਉਸ ਦੀ ਲਾਸ਼ ਮਿਲੀ ਸੀ। ਇਹ ਦੂਰੀ ਕਰੀਬ 82 ਕਿਲੋਮੀਟਰ ਹੈ। ਪੁਲਿਸ ਮੁਤਾਬਕ ਕਈ ਸਬੂਤ ਮਿਲੇ ਹਨ, ਪਰ ਇਨ੍ਹਾਂ ਦੀ ਜਾਂਚ ਕਰਨੀ ਜ਼ਰੂਰੀ ਹੈ। ਹਰ ਕੋਣ ’ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ।