ਕਿਸਾਨ ਅੰਦੋਲਨ : ਤੀਜੇ ਕਿਸਾਨ ਨੇ ਜਾਨ ਗਵਾਈ

ਕਿਸਾਨ ਅੰਦੋਲਨ : ਤੀਜੇ ਕਿਸਾਨ ਨੇ ਜਾਨ ਗਵਾਈ


ਪਟਿਆਲਾ, 19 ਫ਼ਰਵਰੀ, ਨਿਰਮਲ : ਪਟਿਆਲਾ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਬਾਹਰ ਦੋ ਦਿਨ ਤੋਂ ਪ੍ਰਦਰਸ਼ਨ ਕਰ ਰਹੇ ਇੱਕ ਕਿਸਾਨ ਦੀ ਮੌਤ ਹੋ ਗਈ ਹੈ। ਅੰਦੋਲਨ ਵਿਚ ਇਹ ਤੀਜੇ ਕਿਸਾਨ ਦੀ ਮੌਤ ਹੈ। ਇਸ ਤੋਂ ਇਲਾਵਾ ਸ਼ੰਭੂ ਬਾਰਡਰ ’ਤੇ ਤੈਨਾਤ ਇੱਕ ਐਸਆਈ ਦੀ ਵੀ ਮੌਤ ਚੁੱਕੀ ਹੈ।
ਕਿਸਾਨ ਨਰਿੰਦਰਪਾਲ ਸਿੰਘ ਦੀ ਦੇਰ ਰਾਤ ਮੌਤ ਹੋ ਗਈ। ਉਹ 2 ਦਿਨ ਤੋਂ ਧਰਨੇ ’ਤੇ ਬੈਠਾ ਸੀ। ਕਿਸਾਨ ਨਰਿੰਦਰ ਪਾਲ ਪਟਿਆਲਾ ਦੇ ਕੋਲ ਪਿੰਡ ਬਠੌਈ ਦੇ ਰਹਿਣ ਵਾਲਾ ਸੀ। ਧਰਨੇ ਦੌਰਾਨ ਉਸ ਨੇ ਅਪਣੇ ਸਾਥੀਆਂ ਨੂੰ ਦੱਸਿਆ ਕਿ ਉਸ ਨੂੰ ਤਬੀਅਤ ਠੀਕ ਨਹੀਂ ਲੱਗ ਰਹੀ। ਉਸ ਨੇ ਅਪਣੇ ਘਰ ਜਾਣ ਦੀ ਇੱਛਾ ਜਤਾਈ। ਉਦੋਂ ਹੀ ਉਸ ਦੇ ਸਾਥੀ ਉਸ ਨੂੰ ਘਰ ਲਈ ਲੈਕੇ ਚੱਲ ਪਏ। ਜਦੋਂ ਉਹ ਰਸਤੇ ਵਿਚ ਹੀ ਸਨ ਤਾਂ ਨਰਿੰਦਰ ਪਾਲ ਸਿੰਘ ਨੂੰ ਉਲਟੀਆਂ ਸ਼ੁਰੂ ਹੋ ਗਈਆਂ। ਉਸ ਨੂੰ ਘਰ ਲਿਜਾਣ ਦੀ ਬਜਾਏ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲੈ ਗਏ ਤਾਂ ਉਥੇ ਡਾਕਟਰਾਂ ਨੇ ਜਾਂਚ ਕੀਤੀ। ਇਸ ਦੌਰਾਨ ਉਨ੍ਹਾਂ ਨਰਿੰਦਰ ਪਾਲ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਅਨੁਸਾਰ 45 ਸਾਲਾ ਨਰਿੰਦਰ ਪਾਲ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।

ਦੱਸਦੇ ਚਲੀਏ ਕਿ ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ’ਤੇ ਅੰਦੋਲਨ ਵਿਚ ਸ਼ਾਮਲ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮਨਜੀਤ ਸਿੰਘ ਪਟਿਆਲਾ ਦੇ ਕਾਂਗਥਲਾ ਪਿੰਡ ਦੇ ਰਹਿਣ ਵਾਲੇ ਸਨ ਅਤੇ ਭਾਰਤੀ ਕਿਸਾਨ ਯੂਨੀਅਨ ਕਰਾਂਤੀਕਾਰੀ ਨਾਲ ਜੁੜੇ ਹੋਏ ਸੀ। ਇਸ ਤੋਂ ਪਹਿਲਾਂ ਸ਼ੰਭੂ ਬਾਰਡਰ ’ਤੇ ਕਿਸਾਨ ਗਿਆਨ ਸਿੰਘ ਅਤੇ ਐਸਆਈ ਹੀਰਾ ਲਾਲ ਦੀ ਵੀ ਮੌਤ ਹੋ ਗਈ ਹੈ। ਇਹ ਵੀ ਦੱਸਦੇ ਚਲੀਏ ਕਿ ਕੇਂਦਰ ਵਲੋਂ ਕਿਸਾਨਾਂ ਨੂੰ 3 ਫਸਲਾਂ ’ਤੇ ਐਮਐਸਪੀ ਦਾ ਪ੍ਰਸਤਾਵ ਦਿੱਤਾ ਗਿਆ ਹੈ।


ਕਿਸਾਨ ਨੇਤਾਵਾਂ ਅਤੇ ਕੇਂਦਰ ਸਰਕਾਰ ਵਿਚਾਲੇ ਐਤਵਾਰ ਨੂੰ ਚੌਥੇ ਗੇੜ ਦੀ ਮੀਟਿੰਗ ਹੋਈ। ਮੀਟਿੰਗ ਵਿਚ ਕੇਂਦਰੀ ਮੰਤਰੀਆਂ ਨੇ 4 ਫਸਲਾਂ ਮੱਕਾ, ਕਪਾਹ, ਅਰਹਰ ਅਤੇ ਉੜਦ ’ਤੇ ਐਮਐਸਪੀ ਦੇਣ ਦਾ ਪ੍ਰਸਤਾਵ ਦਿੱਤਾ। ਇਨ੍ਹਾਂ ਸਹਿਕਾਰੀ ਸਭਾਵਾ ਦੇ ਜ਼ਰੀਏ ਪੰਜ ਸਾਲ ਤੱਕ ਖਰੀਦਾਂਗੇ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਦੱਸਿਆ ਕਿ ਇਹ ਪੰਜ ਸਾਲ ਦਾ ਕੰਟਰੈਕਟ ਨੈਫੇਟ ਅਤੇ ਐਨਸੀਸੀਐਫ ਨਾਲ ਹੋਵੇਗਾ। ਕੇਂਦਰੀ ਮੰਤਰੀਆਂ ਅਤੇ ਕਿਸਾਨਾਂ ਦੀ ਐਤਵਾਰ ਸ਼ਾਮ ਨੂੰ 8.30 ਵਜੇ ਮੀਟਿੰਗ ਸ਼ੁਰੂ ਹੋਈ ਸੀ। ਇਹ ਪੰਜ ਘੰਟੇ ਤੋਂ ਜ਼ਿਆਦਾ ਚੱਲੀ। ਮੀਟਿੰਗ ਵਿਚ ਕੇਂਦਰੀ ਮੰਤਰੀ ਅਰਜੁਨ ਮੁੰਡਾ, ਨਿਤਿਆ ਨੰਦ ਰਾਏ, ਪਿਊਸ਼ ਗੋਇਲ ਸਮੇਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਕਿਸਾਨ ਨੇਤਾ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ ਮੌਜੂਦ ਸਨ। ਕਿਸਾਨ ਨੇਤਾ ਪੰਧੇਰ ਨੇ ਕਿਹਾ ਕਿ ਸਾਰੀ ਜੱਥੇਬੰਦੀਆਂ ਨਾਲ ਵਿਚਾਰ ਵਟਾਂਦਰਾਂ ਕਰਾਂਗੇ। ਇਸ ਤੋਂ ਬਾਅਦ 20 ਦੀ ਸ਼ਾਮ ਨੂੰ ਅਪਣਾ ਫੈਸਲਾ ਦੱਸ ਦੇਵਾਂਗੇ। ਜੇਕਰ ਸਹਿਮਤੀ ਨਹੀਂ ਬਣੀ ਤਾ 21 ਫ਼ਰਵਰੀ ਨੂੰ ਦਿੱਲੀ ਕੂਚ ਕਰਾਂਗੇ।

Related post

ਸਿਹਤ ਨੂੰ ਇਕ ਨਹੀਂ ਕਈ ਫਾਇਦੇ ਦਿੰਦਾ ਬੇਲ ਦਾ ਜੂਸ

ਸਿਹਤ ਨੂੰ ਇਕ ਨਹੀਂ ਕਈ ਫਾਇਦੇ ਦਿੰਦਾ ਬੇਲ ਦਾ…

ਚੰਡੀਗੜ੍ਹ, 20 ਮਈ, ਪਰਦੀਪ ਸਿੰਘ: ਗਰਮੀਆਂ ਦੇ ਮੌਸਮ ਵਿੱਚ ਕੜਕਦੀ ਧੁੱਪ ਸਰੀਰ ਵਿਚੋਂ ਊਰਜਾ ਨੂੰ ਖਤਮ ਕਰ ਦਿੰਦੀ ਹੈ। ਖਾਸ ਤੌਰ…
HIV ਪਾਜ਼ੀਟਿਵ ਮਹਿਲਾ ਨੇ 200 ਲੋਕਾਂ ਨਾਲ ਬਣਾਇਆ ਸਬੰਧ, ਹੁਣ ਪੁਲਿਸ ਕਰ ਰਹੀ ਭਾਲ

HIV ਪਾਜ਼ੀਟਿਵ ਮਹਿਲਾ ਨੇ 200 ਲੋਕਾਂ ਨਾਲ ਬਣਾਇਆ ਸਬੰਧ,…

ਅਮਰੀਕਾ, 20 ਮਈ, ਪਰਦੀਪ ਸਿੰਘ: ਅਮਰੀਕਾ ਵਿੱਚ ਸੈਕਸ ਵਰਕਰ ਕਥਿਤ ਤੌਰ ਉੱਤੇ ਐੱਚਆਈਵੀ ਪਾਜ਼ੀਟਿਵ ਹੈ ਜਿਸ ਨੇ 200 ਲੋਕਾਂ ਨਾਲ ਸਰੀਰਕ…
ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਸਜਾਇਆ ਅਲੌਕਿਕ ਨਗਰ ਕੀਰਤਨ

ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਸਜਾਇਆ ਅਲੌਕਿਕ ਨਗਰ ਕੀਰਤਨ

ਟੋਰਾਂਟੋ, 20 ਮਈ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਵਿਚ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਐਤਵਾਰ…