ਅਮਰੀਕਾ : ਅਪਣੇ ਹੀ ਪਰਵਾਰ ਦੇ ਲੋਕਾਂ ਦੀ ਜਾਨ ਲੈਣ ਵਾਲੇ ਨੂੰ ਪੁਲਿਸ ਨੇ ਕੀਤਾ ਢੇਰ
ਨਿਊਯਾਰਕ, 4 ਦਸੰਬਰ , ਨਿਰਮਲ : ਅਮਰੀਕਾ ਦੇ ਨਿਊਯਾਰਕ ਤੋਂ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਅਕਤੀ ਨੇ ਆਪਣੇ ਹੀ ਪਰਿਵਾਰ ਦੇ ਚਾਰ ਜੀਆਂ ਦੀ ਜਾਨ ਲੈ ਲਈ। ਇਕ ਲੜਕੀ ਨੇ ਫੋਨ ਕਰਕੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਉਸ ਨੇ ਦੱਸਿਆ ਕਿ ਚਚੇਰਾ ਭਰਾ ਉਸ ਦੇ ਪਰਿਵਾਰਕ ਮੈਂਬਰਾਂ ਦਾ ਕਤਲ ਕਰ […]
By : Editor Editor
ਨਿਊਯਾਰਕ, 4 ਦਸੰਬਰ , ਨਿਰਮਲ : ਅਮਰੀਕਾ ਦੇ ਨਿਊਯਾਰਕ ਤੋਂ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਅਕਤੀ ਨੇ ਆਪਣੇ ਹੀ ਪਰਿਵਾਰ ਦੇ ਚਾਰ ਜੀਆਂ ਦੀ ਜਾਨ ਲੈ ਲਈ। ਇਕ ਲੜਕੀ ਨੇ ਫੋਨ ਕਰਕੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਉਸ ਨੇ ਦੱਸਿਆ ਕਿ ਚਚੇਰਾ ਭਰਾ ਉਸ ਦੇ ਪਰਿਵਾਰਕ ਮੈਂਬਰਾਂ ਦਾ ਕਤਲ ਕਰ ਰਿਹਾ ਹੈ। ਸੂਚਨਾ ਮਿਲਣ ’ਤੇ ਇਸ ਵਿਅਕਤੀ ਨੇ ਮੌਕੇ ’ਤੇ ਪੁੱਜੀ ਪੁਲਸ ’ਤੇ ਵੀ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।
ਅਮਰੀਕਾ ਦੇ ਨਿਊਯਾਰਕ ਸਿਟੀ ਪੁਲਿਸ ਵਿਭਾਗ ਨੇ ਕਿਹਾ ਕਿ ਕਵੀਂਸ ਖੇਤਰ ਤੋਂ ਇੱਕ ਲੜਕੀ ਨੇ ਫ਼ੋਨ ਕੀਤਾ। ਉਸ ਨੇ ਕਿਹਾ ਕਿ ਚਚੇਰਾ ਭਰਾ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਮਾਰ ਰਿਹਾ ਹੈ। ਪੁਲਸ ਮੁਤਾਬਕ 38 ਸਾਲਾ ਸ਼ੱਕੀ ਨੇ ਮੌਕੇ ’ਤੇ ਪਹੁੰਚੇ ਦੋ ਪੁਲਸ ਅਧਿਕਾਰੀਆਂ ਨੂੰ ਚਾਕੂ ਮਾਰ ਦਿੱਤਾ।
ਉਸ ਨੇ ਦੱਸਿਆ ਕਿ ਇਸ ਤੋਂ ਬਾਅਦ ਇਕ ਪੁਲਿਸ ਅਧਿਕਾਰੀ ਨੇ ਉਸ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੋਵੇਂ ਜ਼ਖਮੀ ਅਧਿਕਾਰੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਪੁਲਿਸ ਨੇ ਦੱਸਿਆ ਕਿ ਸ਼ੱਕੀ ਨੂੰ ਪਹਿਲਾਂ ਘਰੇਲੂ ਹਿੰਸਾ ਦੀ ਇੱਕ ਘਟਨਾ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਜਿਨ੍ਹਾਂ ਚਾਰ ਲੋਕਾਂ ਦੀ ਚਾਕੂ ਮਾਰ ਕੇ ਹੱਤਿਆ ਕੀਤੀ ਗਈ, ਉਨ੍ਹਾਂ ਵਿੱਚ ਇੱਕ 12 ਸਾਲਾ ਲੜਕਾ, ਇੱਕ 11 ਸਾਲਾ ਲੜਕੀ, ਇੱਕ 44 ਸਾਲਾ ਔਰਤ ਅਤੇ ਇੱਕ 30 ਸਾਲਾ ਵਿਅਕਤੀ ਸ਼ਾਮਲ ਹਨ। ਪੁਲਸ ਨੇ ਦੱਸਿਆ ਕਿ ਇਕ 11 ਸਾਲਾ ਲੜਕਾ ਘਰ ਦੇ ਸਾਹਮਣੇ ਮ੍ਰਿਤਕ ਪਾਇਆ ਗਿਆ, ਜਦਕਿ ਬਾਕੀ ਤਿੰਨ ਲੋਕ ਬੈੱਡਰੂਮ ਦੇ ਅੰਦਰ ਸਨ।
ਅਧਿਕਾਰੀ ਨੇ ਅੱਗੇ ਦੱਸਿਆ ਕਿ ਇੱਕ 61 ਸਾਲਾ ਬਜ਼ੁਰਗ ਔਰਤ ਨੂੰ ਵੀ ਚਾਕੂ ਮਾਰਿਆ ਗਿਆ ਸੀ। ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਮੁਲਜ਼ਮਾਂ ਨੇ ਘਰ ਦੇ ਲਿਵਿੰਗ ਰੂਮ ਵਿੱਚ ਇੱਕ ਸੋਫੇ ਨੂੰ ਅੱਗ ਲਗਾ ਦਿੱਤੀ, ਜਿਸ ਨਾਲ ਪੁਲਿਸ ਨੂੰ ਘਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਫਾਇਰ ਵਿਭਾਗ ਦੇ ਆਉਣ ਦੀ ਉਡੀਕ ਕਰਨੀ ਪਈ। ਪੁਲਿਸ ਵਾਲਿਆਂ ਨੂੰ ਦੇਖ ਕੇ ਦੋਸ਼ੀ ਹੋਰ ਹਿੰਸਕ ਹੋ ਗਿਆ। ਉਨ੍ਹਾਂ ’ਤੇ ਵੀ ਚਾਕੂ ਨਾਲ ਹਮਲਾ ਕਰ ਦਿੱਤਾ। ਕਿਸੇ ਤਰ੍ਹਾਂ ਜ਼ਖ਼ਮੀ ਪੁਲਸ ਮੁਲਾਜ਼ਮਾਂ ਨੇ ਉਸ ਨੂੰ ਗੋਲੀ ਮਾਰ ਕੇ ਸਥਿਤੀ ’ਤੇ ਕਾਬੂ ਪਾਇਆ।