ਕੁਲਬੀਰ ਜ਼ੀਰਾ ਮੈਜਿਸਟ੍ਰੇਟ ਸਾਹਮਣੇ ਪੇਸ਼, ਨਿਆਂਇਕ ਹਿਰਾਸਤ ’ਚ ਭੇਜਿਆ
ਫਿਰੋਜ਼ਪੁਰ, 17 ਅਕਤੂਬਰ, ਨਿਰਮਲ : ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 5 ਵਜੇ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਉਸ ਨੂੰ ਘਰੋਂ ਚੁੱਕ ਲਿਆ। ਇਸ ਤੋਂ ਬਾਅਦ ਉਸ ਨੂੰ ਡਿਊਟੀ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕਰਕੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ […]
By : Hamdard Tv Admin
ਫਿਰੋਜ਼ਪੁਰ, 17 ਅਕਤੂਬਰ, ਨਿਰਮਲ : ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 5 ਵਜੇ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਉਸ ਨੂੰ ਘਰੋਂ ਚੁੱਕ ਲਿਆ। ਇਸ ਤੋਂ ਬਾਅਦ ਉਸ ਨੂੰ ਡਿਊਟੀ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕਰਕੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਵਿੱਚ ਜੀਰਾ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ।
ਇਸ ਦੌਰਾਨ ਸਾਬਕਾ ਵਿਧਾਇਕ ਜੀਰਾ ਨੇ ਕਿਹਾ ਕਿ ਉਹ ਸਰਕਾਰ ਅਤੇ ਸਥਾਨਕ ਵਿਧਾਇਕ ਦੇ ਖਿਲਾਫ ਹਾਈਕੋਰਟ ਤੱਕ ਪਹੁੰਚ ਕਰਨਗੇ। ਵਿਧਾਇਕ ਨੇ ਕਿਹਾ ਕਿ ਅੱਜ ਪ੍ਰੈੱਸ ਕਾਨਫਰੰਸ ਕਰਕੇ ਉਹ ਫਿਰੋਜ਼ਪੁਰ ਦੇ ਐੱਸਐੱਸਪੀ ਦੀ ਨੱਕ ਹੇਠਾਂ ਚੱਲ ਰਹੇ ਨਸ਼ੇ ਦੇ ਕਾਰੋਬਾਰ ਬਾਰੇ ਖੁਲਾਸਾ ਕਰਨਗੇ ਅਤੇ ਕਿੱਥੇ ਰੇਤ ਗੈਰ-ਕਾਨੂੰਨੀ ਢੰਗ ਨਾਲ ਵੇਚੀ ਜਾ ਰਹੀ ਹੈ। ਇਹ ਖੁਲਾਸਾ ਕਰਨ ਜਾ ਰਹੇ ਸਨ ਕਿ ਇਹ ਸਭ ਕਿਸ ਦੀ ਸ਼ਹਿ ’ਤੇ ਹੋ ਰਿਹਾ ਹੈ। ਇਸੇ ਡਰ ਕਾਰਨ ਉਸ ਨੂੰ ਸਵੇਰੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ।
ਜ਼ੀਰਾ ਖੁਦ ਅੱਜ ਦੁਪਹਿਰ 12 ਵਜੇ ਪ੍ਰੈੱਸ ਕਾਨਫਰੰਸ ਕਰਕੇ ਗ੍ਰਿਫਤਾਰੀ ਦੇਣ ਜਾ ਰਹੇ ਸਨ। ਜਿਵੇਂ ਹੀ ਉਨ੍ਹਾਂ ਨੂੰ ਐਫ.ਆਈ.ਆਰ ਦਰਜ ਹੋਣ ਦੀ ਸੂਚਨਾ ਮਿਲੀ ਤਾਂ ਕੁਲਬੀਰ ਸਿੰਘ ਜ਼ੀਰਾ ਨੇ ਆਪਣੀ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਪੋਸਟ ਕੀਤੀ। ਜਿਸ ਵਿੱਚ ਉਨ੍ਹਾਂ ਕਿਹਾ ਕਿ ਉਹ ਆਪਣੇ ਇਲਾਕੇ ਦੇ ਸਰਪੰਚਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਬੀਡੀਪੀਓ ਦਫ਼ਤਰ ਵਿੱਚ ਚੱਲ ਰਹੇ ਧਰਨੇ ਵਿੱਚ ਪੁੱਜੇ ਸਨ। ਇਸੇ ਕਾਰਨ ਉਸ ਤੇ ਉਸ ਦੇ ਸਾਥੀਆਂ ਖ਼ਿਲਾਫ਼ ਇਹ ਕੇਸ ਦਰਜ ਕੀਤਾ ਗਿਆ ਸੀ।
ਕੁਲਬੀਰ ਜ਼ੀਰਾ ਨੇ ਕਿਹਾ ਸੀ ਕਿ ਪੰਜਾਬ ਵਿੱਚ ਬਦਲਾਅ ਲਿਆਉਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਦੇ ਇਸ ਫੈਸਲੇ ਦਾ ਮੈਂ ਸਵਾਗਤ ਕਰਦਾ ਹਾਂ। 17 ਅਕਤੂਬਰ ਨੂੰ ਦੁਪਹਿਰ 12 ਵਜੇ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਫ਼ਿਰੋਜ਼ਪੁਰ ਵਿਖੇ ਮੱਥਾ ਟੇਕਾਂਗਾ। ਉਸ ਤੋਂ ਬਾਅਦ ਪੰਜਾਬ ਦੀ 18 ਮਹੀਨੇ ਪੁਰਾਣੀ ਆਪ ਸਰਕਾਰ ਦੇ ਵਿਧਾਇਕਾਂ ਅਤੇ ਅਧਿਕਾਰੀਆਂ ਦੇ ਖ਼ਿਲਾਫ਼ ਸਬੂਤ ਜਨਤਕ ਕਰਦੇ ਹੋਏ ਗ੍ਰਿਫਤਾਰੀ ਦੇਵਾਂਗਾ, ਲੇਕਿਨ ਇਸ ਪ੍ਰੈਸ ਕਾਨਫਰੰਸ ਤੋਂ ਪਹਿਲਾਂ ਹੀ ਉਨ੍ਹਾਂ ਸਵੇਰੇ ਘਰ ਤੋਂ ਗ੍ਰਿਫਤਾਰ ਕਰ ਲਿਆ ਗਿਆ।