ਰੂਸ ’ਚ ਫਸੇ ਨੌਜਵਾਨਾਂ ਨੂੰ ਵਾਪਸ ਲਿਆਂਦਾ ਜਾਵੇਗਾ :ਧਾਲੀਵਾਲ
ਗੁਰਦਾਸਪੁਰ : ਰੂਸ ਵਿਚ ਪੰਜਾਬ ਦੇ ਸੱਤ ਮੁੰਡੇ ਫਸੇ ਹੋਏ ਨੇ, ਜਿਨ੍ਹਾਂ ਨੂੰ ਉਥੋਂ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਯਤਨ ਕੀਤੇ ਜਾ ਰਹੇ ਨੇ। ਇਸੇ ਦੇ ਚਲਦਿਆਂ ਐਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਰੂਸ ’ਚ ਫਸੇ ਗਗਨਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਜਲਦ […]
By : Makhan Shah
ਗੁਰਦਾਸਪੁਰ : ਰੂਸ ਵਿਚ ਪੰਜਾਬ ਦੇ ਸੱਤ ਮੁੰਡੇ ਫਸੇ ਹੋਏ ਨੇ, ਜਿਨ੍ਹਾਂ ਨੂੰ ਉਥੋਂ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਯਤਨ ਕੀਤੇ ਜਾ ਰਹੇ ਨੇ। ਇਸੇ ਦੇ ਚਲਦਿਆਂ ਐਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਰੂਸ ’ਚ ਫਸੇ ਗਗਨਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਜਲਦ ਹੀ ਇਨ੍ਹਾਂ ਨੌਜਵਾਨਾਂ ਨੂੰ ਸਹੀ ਸਲਾਮਤ ਪੰਜਾਬ ਲਿਆਂਦਾ ਜਾਵੇਗਾ।
ਪੰਜਾਬ ਦੇ ਐਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਗੁਰਦਾਸਪੁਰ ਦੇ ਪਿੰਡ ਡੇਹਰੀਵਾਲ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਰੂਸ ਵਿਚ ਫਸੇ ਗਗਨਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਮੁਲਕਾਾਤ ਕੀਤੀ। ਉਨ੍ਹਾਂ ਦੱਸਿਆ ਕਿ ਰੂਸ ਵਿਚ ਪੰਜਾਬ ਦੇ 7 ਨੌਜਵਾਨ ਫਸੇ ਹੋਏ ਨੇ, ਜਿਨ੍ਹਾਂ ਨੂੰ ਵਾਪਸ ਲਿਆਉਣ ਲਈ ਪੂਰੇ ਯਤਨ ਕੀਤੇ ਜਾ ਰਹੇ ਨੇ ਅਤੇ ਉਨ੍ਹਾਂ ਨੂੰ ਜਲਦ ਹੀ ਸਹੀ ਸਲਾਮਤ ਪੰਜਾਬ ਲਿਆਂਦਾ ਜਾਵੇਗਾ ਅਤੇ ਦੋਸ਼ੀ ਏਜੰਟ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਗਗਨਦੀਪ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਨੇ ਆਖਿਆ ਕਿ ਅਸੀਂ ਸਰਕਾਰ ਦੇ ਬਹੁਤ ਧੰਨਵਾਦੀ ਹੋਵਾਂਗੇ, ਜੇਕਰ ਸਰਕਾਰ ਸਾਡੇ ਬੱਚੇ ਨੂੰ ਵਾਪਸ ਪੰਜਾਬ ਲੈ ਆਵੇ।
ਦੱਸ ਦਈਏ ਕਿ ਰੂਸ ਵਿਚ ਫਸੇ ਪੰਜਾਬੀ ਨੌਜਵਾਨਾਂ ਵੱਲੋਂ ਵੀਡੀਓ ਜਾਰੀ ਕਰਕੇ ਆਪਣੇ ਹਾਲਾਤ ਬਿਆਨ ਕੀਤੇ ਗਏ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਮਾਪਿਆਂ ਵਿਚ ਭਾਰੀ ਚਿੰਤਾ ਦਾ ਮਾਹੌਲ ਪਾਇਆ ਜਾ ਰਿਹਾ ਸੀ ਪਰ ਹੁਣ ਦੇਖਣਾ ਹੋਵੇਗਾ ਕਿ ਪੰਜਾਬ ਸਰਕਾਰ ਇਨ੍ਹਾਂ ਨੌਜਵਾਨਾਂ ਨੂੰ ਕਦੋਂ ਤੱਕ ਵਾਪਸ ਪੰਜਾਬ ਲੈ ਕੇ ਆਉਂਦੀ ਐ।