ਕੁਲਦੀਪ ਕੁਮਾਰ ਨੇ ਚੰਡੀਗੜ੍ਹ ਮੇਅਰ ਦਾ ਅਹੁਦਾ ਸੰਭਾਲਿਆ

ਕੁਲਦੀਪ ਕੁਮਾਰ ਨੇ ਚੰਡੀਗੜ੍ਹ ਮੇਅਰ ਦਾ ਅਹੁਦਾ ਸੰਭਾਲਿਆ


ਚੰਡੀਗੜ੍ਹ, 28 ਫਰਵਰੀ, ਨਿਰਮਲ : ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਦੀ ਅੱਜ ਤਾਜਪੋਸ਼ੀ ਹੋ ਗਈ ਹੈ। ਉਨ੍ਹਾਂ ਨੂੰ ਇਹ ਕੁਰਸੀ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਮਿਲੀ ਹੈ। ਦੱਸ ਦਈਏ ਕਿ ਬੀਤੇ ਦਿਨੀ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੰਗਲਵਾਰ ਨੂੰ ਅਹੁਦਾ ਨਹੀਂ ਸੰਭਾਲਿਆ ਸੀ। ਪਰ ਹਾਈਕੋਰਟ ਦੀਆਂ ਟਿੱਪਣੀਆਂ ਤੋਂ ਬਾਅਦ ਉਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ।ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 4 ਮਾਰਚ ਨੂੰ ਹੋਣਗੀਆਂ। ਚੰਡੀਗੜ੍ਹ ਦੇ ਡੀਸੀ ਵਿਨੈ ਪ੍ਰਤਾਪ ਸਿੰਘ ਨੇ 27 ਫਰਵਰੀ ਨੂੰ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ।

ਇਸ ਨੂੰ ਕਾਂਗਰਸੀ ਉਮੀਦਵਾਰਾਂ ਗੁਰਪ੍ਰੀਤ ਅਤੇ ਉਰਮਿਲਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਜਦੋਂ ਮੇਅਰ ਨੇ ਆਪਣਾ ਅਹੁਦਾ ਨਹੀਂ ਸੰਭਾਲਿਆ ਹੈ ਤਾਂ ਚੋਣਾਂ ਕਿਵੇਂ ਹੋ ਸਕਦੀਆਂ ਹਨ।ਇਸ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਮੇਅਰ ਨੂੰ ਅੱਜ (28 ਫਰਵਰੀ ਨੂੰ) ਆਪਣਾ ਅਹੁਦਾ ਸੰਭਾਲਣ ਅਤੇ ਮੁੜ ਚੋਣਾਂ ਕਰਵਾਉਣ ਲਈ ਪ੍ਰਸ਼ਾਸਨ ਨੂੰ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਪ੍ਰਸ਼ਾਸਨ ਨੇ 4 ਮਾਰਚ ਨੂੰ ਚੋਣਾਂ ਕਰਵਾਉਣ ਦਾ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ। 4 ਮਾਰਚ ਨੂੰ ਹੋਣ ਵਾਲੀਆਂ ਚੋਣਾਂ ਲਈ 28 ਅਤੇ 29 ਫਰਵਰੀ ਨੂੰ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ।

ਇਹ ਖ਼ਬਰ ਵੀ ਪੜ੍ਹੋ

ਜ਼ਮੀਨੀ ਝਗੜੇ ਵਿਚ ਵੱਡੇ ਭਰਾ ਦੀ ਜਾਨ ਲਈ
ਖੰਨਾ, 28 ਫਰਵਰੀ, ਨਿਰਮਲ : ਖੰਨਾ ਵਿਖੇ ਜ਼ਮੀਨੀ ਝਗੜੇ ਵਿਚ ਵੱਡੇ ਭਰਾ ਦੀ ਜਾਨ ਲੈ ਲਈ।
ਖੰਨਾ ਵਿਚ ਸਮਰਾਲਾ ਦੇ ਪਿੰਡ ਪੂਨੀਆ ਵਿਚ ਇੱਕ ਭਰਾ ਨੇ ਅਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਤੇਜ਼ਧਾਰ ਹਥਿਆਰ ਨਾਲ ਹਮਲਾ ਕਰਦੇ ਹੋਏ ਕਤਲ ਕੀਤਾ ਗਿਆ । ਇਸ ਦੌਰਾਨ ਬਚਾਅ ਕਰਨ ਆਏ ਪਿਤਾ ਨੂੰ ਵੀ ਨਹੀਂ ਬਖਸ਼ਿਆ। ਉਸ ਨੂੰ ਵੀ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ।
ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਦੇ ਤੌਰ ’ਤੇ ਹੋਈ। ਦੋ ਸਾਲ ਪਹਿਲਾਂ ਜਗਦੀਪ ਸਿੰਘ ਨੇ ਅਪਣੀ ਮਾਂ ਦਾ ਕਤਲ ਕੀਤਾ ਸੀ। ਇਸ ਕੇਸ ਵਿਚ ਅਜੇ ਕਰੀਬ 4 ਮਹੀਨੇ ਪਹਿਲਾਂ ਹੀ ਜ਼ਮਾਨਤ ’ਤੇ ਬਾਹਰ ਆਇਆ ਸੀ।ਜ਼ਖਮੀ ਪਿਤਾ ਰਾਮ ਸਿੰਘ ਨੇ ਦੱਸਿਆ ਕਿ ਪਰਵਾਰ ਵਿਚ ਜ਼ਮੀਨ ਦੀ ਵੰਡ ਨੂੰ ਲੈ ਕੇ ਝਗੜਾ ਰਹਿੰਦਾ ਸੀ। ਝਗੜੇ ਤੋਂ ਬਚਣ ਲਈ ਉਹ ਅਪਣੇ ਵੱਡੇ ਬੇਟੇ ਜਗਦੀਪ ਦੇ ਨਾਲ ਅਲੱਗ ਰਹਿਣ ਲੱਗਾ ਸੀ। ਲੇਕਿਨ ਮੰਗਲਵਾਰ ਦੀ ਰਾਤ ਨੂੰ ਉਸ ਦੇ ਛੋਟੇ ਬੇਟੇ ਦਲਬੀਰ ਸਿੰਘ ਨੇ ਆ ਕੇ ਹਮਲਾ ਕਰ ਦਿੱਤਾ।
ਪਿੰਡ ਨਿਵਾਸੀ ਪਰਗਟ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਗਦੀਪ ਸਿੰਘ ਅਤੇ ਉਸ ਦੇ ਪਿਤਾ ਰਾਮ ਸਿੰਘ ਪਿੰਡ ਵਿਚ ਅਲੱਗ ਮਕਾਨ ਵਿਚ ਰਹਿੰਦੇ ਸੀ ਅਤੇ ਛੋਟਾ ਭਰਾ ਦਲਵੀਰ ਸਿੰਘ ਪਿੰਡ ਵਿਚ ਅਲੱਗ ਰਹਿੰਦਾ ਸੀ।ਦੋਵਾਂ ਭਰਾਵਾਂ ਵਿਚ ਕਈ ਵਾਰ ਝਗੜਾ ਹੋ ਚੁੱਕਾ ਸੀ ਅਤੇ ਕਈ ਵਾਰ ਪਿੰਡ ਦੀ ਪੰਚਾਇਤ ਵੀ ਦੋਵਾਂ ਦੇ ਵਿਚ ਸਮਝੌਤਾ ਕਰਵਾ ਚੁੱਕੀ ਸੀ।ਮ੍ਰਿਤਕ ਜਗਦੀਪ ਸਿੰਘ ਨੇ ਦੋ ਸਾਲ ਪਹਿਲਾਂ ਅਪਣੀ ਮਾਂ ਦੀ ਹੱਤਿਆ ਕਰ ਦਿੱਤੀ ਸੀ ਅਤੇ ਕਰੀਬ 4 ਮਹੀਨੇ ਪਹਿਲਾਂ ਹੀ ਜੇਲ੍ਹ ਤੋਂ ਛੁਡ ਕੇ ਆਇਆ ਸੀ। ਬੀਤੀ ਰਾਤ ਉਸ ਦਾ ਛੋਟਾ ਭਰਾ ਦਲਬੀਰ ਸਿੰਘ ਮ੍ਰਿਤਕ ਜਗਦੀਪ ਦੇ ਘਰ ਆਇਆ ਅਤੇ ਦੋਵਾਂ ਦੇ ਵਿਚ ਝਗੜਾ ਹੋ ਗਿਆ ਜਿਸ ਵਿਚ ਜਗਦੀਪ ਸਿੰਘ ਮਾਰ ਦਿੱਤਾ ਗਿਆ।

Related post

ਸਵਾਤੀ ਮਾਲੀਵਾਲ ਮਾਮਲਾ : ਬਿਭਵ ਕੁਮਾਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਵਾਤੀ ਮਾਲੀਵਾਲ ਮਾਮਲਾ : ਬਿਭਵ ਕੁਮਾਰ ਨੂੰ ਪੁਲਿਸ ਨੇ…

ਨਵੀਂ ਦਿੱਲੀ, 18 ਮਈ, ਨਿਰਮਲ : ਦਿੱਲੀ ਪੁਲਿਸ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਨੂੰ…
ਸੁਖਬੀਰ ਬਾਦਲ ਨੇ ਕਾਂਗਰਸੀ ਤੇ ਆਪ ਵਰਕਰਾਂ ਨੂੰ ਸ਼੍ਰੋਮਣੀ ਅਕਾਲੀ ’ਚ ਸ਼ਾਮਲ ਕਰਵਾਇਆ

ਸੁਖਬੀਰ ਬਾਦਲ ਨੇ ਕਾਂਗਰਸੀ ਤੇ ਆਪ ਵਰਕਰਾਂ ਨੂੰ ਸ਼੍ਰੋਮਣੀ…

ਚੰਡੀਗੜ੍ਹ, 18 ਮਈ, ਨਿਰਮਲ : ਜਲੰਧਰ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਈ ਕਾਂਗਰਸੀ ਅਤੇ ਆਪ…
ਸੀਨੀਅਰ ਨੇਤਾ ਜਗਮੋਹਨ ਕੰਗ ਮੁੜ ਕਾਂਗਰਸ ਵਿਚ ਹੋਏ ਸ਼ਾਮਲ

ਸੀਨੀਅਰ ਨੇਤਾ ਜਗਮੋਹਨ ਕੰਗ ਮੁੜ ਕਾਂਗਰਸ ਵਿਚ ਹੋਏ ਸ਼ਾਮਲ

ਨਵੀਂ ਦਿੱਲੀ, 14 ਮਈ, ਨਿਰਮਲ : ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਪਾਰਟੀਆਂ ਵਿਚਾਲੇ ਚੱਲ…