Begin typing your search above and press return to search.

ਲਾਡੋਵਾਲ ਟੋਲ ਪਲਾਜ਼ਾ ’ਤੇ ਵਧੇ ਰੇਟ, ਪੰਜਾਬੀਆਂ ਨੂੰ ਹੁਣ ਦੇਣੇ ਪੈਣਗੇ ਇੰਨੇ ਪੈਸੇ

ਲਾਡੋਵਾਲ, 25 ਨਵੰਬਰ, ਨਿਰਮਲ : 4 ਮਹੀਨਿਆਂ ਬਾਅਦ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਨੇ ਇੱਕ ਵਾਰ ਫਿਰ ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਦੇ ਰੇਟ ਵਧਾ ਦਿੱਤੇ ਹਨ। ਸ਼ੁੱਕਰਵਾਰ ਰਾਤ ਤੋਂ ਇਹ ਰੇਟ 30 ਫੀਸਦੀ ਵਧਾ ਦਿੱਤੇ ਹਨ। ਇਸ ਦਾ ਅਸਰ ਲੁਧਿਆਣਾ ਅਤੇ ਜਲੰਧਰ ਜਾਂ ਇਸ ਤੋਂ ਬਾਹਰ ਜਾਣ ਵਾਲੇ ਲੋਕਾਂ ’ਤੇ ਪਵੇਗਾ। […]

ਲਾਡੋਵਾਲ ਟੋਲ ਪਲਾਜ਼ਾ ’ਤੇ ਵਧੇ ਰੇਟ, ਪੰਜਾਬੀਆਂ ਨੂੰ ਹੁਣ ਦੇਣੇ ਪੈਣਗੇ ਇੰਨੇ ਪੈਸੇ
X

Editor EditorBy : Editor Editor

  |  25 Nov 2023 5:27 AM IST

  • whatsapp
  • Telegram


ਲਾਡੋਵਾਲ, 25 ਨਵੰਬਰ, ਨਿਰਮਲ : 4 ਮਹੀਨਿਆਂ ਬਾਅਦ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਨੇ ਇੱਕ ਵਾਰ ਫਿਰ ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਦੇ ਰੇਟ ਵਧਾ ਦਿੱਤੇ ਹਨ। ਸ਼ੁੱਕਰਵਾਰ ਰਾਤ ਤੋਂ ਇਹ ਰੇਟ 30 ਫੀਸਦੀ ਵਧਾ ਦਿੱਤੇ ਹਨ। ਇਸ ਦਾ ਅਸਰ ਲੁਧਿਆਣਾ ਅਤੇ ਜਲੰਧਰ ਜਾਂ ਇਸ ਤੋਂ ਬਾਹਰ ਜਾਣ ਵਾਲੇ ਲੋਕਾਂ ’ਤੇ ਪਵੇਗਾ।

ਹੁਣ ਤੁਹਾਨੂੰ ਕਾਰ-ਜੀਪ-ਵੈਨ ਦੇ ਸਿੰਗਲ ਸਫ਼ਰ ਲਈ 215 ਰੁਪਏ ਦੇਣੇ ਪੈਣਗੇ। ਪਹਿਲਾਂ ਇਸ ਦੀ ਕੀਮਤ 165 ਰੁਪਏ ਸੀ।

ਮਲਟੀ-ਐਕਸਲ ਵਾਹਨਾਂ ਲਈ ਟੋਲ ਦਰਾਂ ਵਿੱਚ ਵੀ ਬਦਲਾਅ ਕੀਤਾ ਗਿਆ ਹੈ। ਐਨਐਨਏਆਈ

ਨੇ ਹੁਣ ਵਾਹਨਾਂ ਦੇ ਐਕਸਲ ਦੀ ਗਿਣਤੀ ਦੇ ਆਧਾਰ ’ਤੇ ਟੋਲ ਦਰਾਂ ਨੂੰ ਬਦਲ ਦਿੱਤਾ ਹੈ। 3 ਐਕਸਲ ਵਾਲੇ ਵਪਾਰਕ ਵਾਹਨਾਂ ਨੂੰ ਇੱਕ ਯਾਤਰਾ ਲਈ 795 ਰੁਪਏ, 4-6 ਐਕਸਲ ਵਾਲੇ ਵਾਹਨਾਂ ਨੂੰ 1140 ਰੁਪਏ ਅਤੇ ਸੱਤ ਜਾਂ ਇਸ ਤੋਂ ਵੱਧ ਐਕਸਲ ਵਾਲੇ ਵੱਡੇ ਵਾਹਨਾਂ ਨੂੰ 1390 ਰੁਪਏ ਦਾ ਟੋਲ ਅਦਾ ਕਰਨਾ ਪਵੇਗਾ।

ਇਸ ’ਚ ਖਾਸ ਗੱਲ ਇਹ ਹੈ ਕਿ ਬਿਨਾਂ ਫਾਸਟੈਗ ਵਾਲੇ ਵਾਹਨਾਂ ’ਤੇ ਯਾਤਰਾ ਲਈ ਦੁੱਗਣਾ ਖਰਚਾ ਲਿਆ ਜਾਵੇਗਾ। ਜੇਕਰ ਕਾਰ ’ਚ ਫਾਸਟੈਗ ਨਹੀਂ ਹੈ ਤਾਂ 430 ਰੁਪਏ ਦੇਣੇ ਹੋਣਗੇ। ਇਸ ਤੋਂ ਇਲਾਵਾ ਐਨਐਨਏਆਈ ਨੇ ਮਾਸਿਕ ਪਾਸ ’ਚ ਵੀ ਬਦਲਾਅ ਕੀਤਾ ਹੈ। ਇਹ ਟੋਲ ਪਲਾਜ਼ਾ ਤੋਂ 20 ਕਿਲੋਮੀਟਰ ਦੇ ਦਾਇਰੇ ਵਿੱਚ ਰਹਿਣ ਵਾਲੇ ਲੋਕਾਂ ਤੱਕ ਸੀਮਤ ਹੈ। ਗੈਰ-ਵਪਾਰਕ ਵਾਹਨਾਂ ਲਈ ਪਾਸ ਦਰ 330 ਰੁਪਏ ਹੈ।

ਐਨਐਨਏਆਈ ਦੇ ਪ੍ਰੋਜੈਕਟ ਡਾਇਰੈਕਟਰ ਨੇ ਕਿਹਾ ਕਿ ਦਰਾਂ ਨੂੰ ਟੈਰਿਫ ਨਿਯਮਾਂ ਅਨੁਸਾਰ ਸੋਧਿਆ ਗਿਆ ਹੈ। ਇਹ ਸੋਧ ਸਾਰੇ 3 ਟੋਲਾਂ ’ਤੇ ਲਾਗੂ ਹੁੰਦੀ ਹੈ। ਜਿਸ ਵਿੱਚ ਲੁਧਿਆਣਾ ਵਿੱਚ ਲਾਡੋਵਾਲ ਟੋਲ ਪਲਾਜ਼ਾ, ਕਰਨਾਲ ਜ਼ਿਲ੍ਹੇ ਵਿੱਚ ਘੜੌਂਦਾ ਟੋਲ ਅਤੇ ਅੰਬਾਲਾ ਵਿੱਚ ਘੱਗਰ ਟੋਲ ਸ਼ਾਮਲ ਹਨ। ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਗੌਰਵ ਨੇ ਦੱਸਿਆ ਕਿ ਸਾਨੂੰ ਸ਼ੁੱਕਰਵਾਰ ਰਾਤ ਨੂੰ ਅਧਿਕਾਰੀਆਂ ਤੋਂ ਰੇਟ ਸੋਧ ਦੀ ਸੂਚਨਾ ਮਿਲੀ ਸੀ।

Next Story
ਤਾਜ਼ਾ ਖਬਰਾਂ
Share it