ਲਾਹੌਰੀਆ-ਗੌਂਡਰ ਗੈਂਗ ਦੇ ਚਾਰ ਬਦਮਾਸ਼ ਪੁਲਿਸ ਹੱਥੇ ਚੜ੍ਹੇ
ਜਲੰਧਰ : ਵੱਡੀ ਖ਼ਬਰ ਜਲੰਧਰ ਤੋਂ ਸਾਹਮਣੇ ਆ ਰਹੀ ਐ, ਜਿੱਥੇ ਪੁਲਿਸ ਨੇ ਸ਼ਹਿਰ ਦੇ ਇਕ ਸੰਘਣੀ ਆਬਾਦੀ ਵਾਲੇ ਇਲਾਕੇ ਵਿਚੋਂ ਪੁਲਿਸ ’ਤੇ ਗੋਲੀਆਂ ਚਲਾਉਣ ਵਾਲੇ ਵਿੱਕੀ ਗੌਂਡਰ ਤੇ ਪ੍ਰੇਮਾ ਲਾਹੌਰੀਆ ਗੈਂਗ ਦੇ ਚਾਰ ਗੁਰਗਿਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਐ, ਜਿਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਵੀ ਬਰਾਮਦ ਕੀਤੇ ਗਏ ਨੇ। […]
By : Makhan Shah
ਜਲੰਧਰ : ਵੱਡੀ ਖ਼ਬਰ ਜਲੰਧਰ ਤੋਂ ਸਾਹਮਣੇ ਆ ਰਹੀ ਐ, ਜਿੱਥੇ ਪੁਲਿਸ ਨੇ ਸ਼ਹਿਰ ਦੇ ਇਕ ਸੰਘਣੀ ਆਬਾਦੀ ਵਾਲੇ ਇਲਾਕੇ ਵਿਚੋਂ ਪੁਲਿਸ ’ਤੇ ਗੋਲੀਆਂ ਚਲਾਉਣ ਵਾਲੇ ਵਿੱਕੀ ਗੌਂਡਰ ਤੇ ਪ੍ਰੇਮਾ ਲਾਹੌਰੀਆ ਗੈਂਗ ਦੇ ਚਾਰ ਗੁਰਗਿਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਐ, ਜਿਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਵੀ ਬਰਾਮਦ ਕੀਤੇ ਗਏ ਨੇ। ਇਨ੍ਹਾਂ ਗੈਂਗਸਟਰਾਂ ਦੀ ਗ੍ਰਿਫ਼ਤਾਰੀ ਕਾਰਨ ਦੋ ਸੁਪਾਰੀ ਕਿੰÇਲੰਗ ਦੀਆਂ ਵਾਰਦਾਤਾਂ ਹੋਣੋਂ ਟਲ਼ ਗਈਆਂ।
ਜਲੰਧਰ ਦੇ ਆਬਾਦਪੁਰਾ ਵਿਚ ਪੁਲਿਸ ਨੇ ਗੌਂਡਰ ਤੇ ਪ੍ਰੇਮਾ ਲਾਹੌਰੀਆ ਗੈਂਗ ਦੇ ਚਾਰ ਗੁਰਗਿਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਜੋ ਜਲੰਧਰ ਵਿਚ ਐਂਟੀ ਗੈਂਗ ਦੇ ਗੁਰਗੇ ਸੱਪ ਅਤੇ ਮਨੀ ਦੀ ਹੱਤਿਆ ਕਰਨ ਲਈ ਆਏ ਸੀ। ਪੁਲਿਸ ਵੱਲੋਂ ਇਨ੍ਹਾਂ ਕੋਲੋਂ 6 ਨਾਜਾਇਜ਼ ਪਿਸਟਲ, 26 ਕਾਰਤੂਸ ਅਤੇ 6 ਮੈਗਜ਼ੀਨ ਬਰਾਮਦ ਕੀਤੇ ਗਏ ਨੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੂੰ ਪੁਲਿਸ ਮੁਠਭੇੜ ਦੌਰਾਨ ਗ੍ਰਿਫਤਾਰ ਕੀਤਾ ਗਿਆ ਏ, ਜਿਨ੍ਹਾਂ ਨੇ ਪੁਲਿਸ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਗ੍ਰਿਫ਼ਤਾਰੀ ਕਾਰਨ ਦੋ ਸੁਪਾਰੀ ਮਰਡਰ ਟਲ ਗਏ।
ਦੱਸ ਦਈਏ ਕਿ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰਾਂ ਵਿਚੋਂ ਚਿੰਟੂ ਗੈਂਗਸਟਰ ਹੱਤਿਆ ਦੇ ਕੇਸ ਵਿਚ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਇਆ ਹੋਇਆ ਸੀ, ਜਿਸ ਦੌਰਾਨ ਉਸ ਵੱਲੋਂ ਹੁਣ ਨਵੀਂ ਵਾਰਦਾਤ ਦੀ ਤਿਆਰੀ ਕੀਤੀ ਜਾ ਰਹੀ ਸੀ।
ਇਹ ਖ਼ਬਰ ਵੀ ਪੜ੍ਹੋ :
ਕਪੂਰਥਲਾ : ਕਪੂਰਥਲਾ ਦੇ ਫਗਵਾੜਾ ਸਬ-ਡਿਵੀਜ਼ਨ ‘ਚ ਗੈਸ ਸਿਲੰਡਰ ਫਟਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਗਵਾੜਾ ਦੇ ਅਮਨ ਨਗਰ ਇਲਾਕੇ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਅੱਗ ਬੁਝਾਉਣ ਵਾਲੀ ਨਾਈਟ੍ਰੋਜਨ ਗੈਸ ਨੂੰ ਵੱਡੇ ਸਿਲੰਡਰ ਤੋਂ ਛੋਟੇ ਸਿਲੰਡਰ ਵਿੱਚ ਭਰਿਆ ਜਾ ਰਿਹਾ ਸੀ, ਜਿਸ ਦੌਰਾਨ ਸਿਲੰਡਰ ਫਟ ਗਿਆ।
ਸਿਲੰਡਰ ਫਟਣ ਤੋਂ ਬਾਅਦ ਜ਼ੋਰਦਾਰ ਧਮਾਕਾ ਹੋਇਆ। ਇਸ ਸਬੰਧੀ ਪੁਲਿਸ ਨੂੰ ਸੂਚਨਾ ਮਿਲਦਿਆਂ ਹੀ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਦੇ ਇੰਚਾਰਜ ਜਤਿੰਦਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ। ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਬਲਜੀਤ ਸਿੰਘ ਵਜੋਂ ਹੋਈ ਹੈ।
ਸਦਰ ਥਾਣੇ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਫੈਕਟਰੀ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ, ਜਿਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।