ਲੱਖਾ ਸਿਧਾਣਾ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿਚ ਲਿਆ

ਲੱਖਾ ਸਿਧਾਣਾ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿਚ ਲਿਆ


ਰਾਮਪੁਰਾ ਫੂਲ, 7 ਨਵੰਬਰ, ਨਿਰਮਲ : ਲੱਖਾ ਸਿਧਾਣਾ ਨੂੰ ਸਾਥੀਆਂ ਸਮੇਤ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਲੱਖਾ ਸਿਧਾਣਾ ਸ਼ਹਿਰ ਦੇ ਸਰਵ ਹਿਤਕਾਰੀ ਸਕੂਲ ਖਿਲਾਫ ਧਰਨਾ ਦੇਣ ਆਏ ਸਨ।

ਜ਼ਿਕਰਯੋਗ ਹੈ ਕਿ ਲੱਖਾ ਸਿਧਾਣਾ ਸੋਮਵਾਰ ਨੂੰ ਸਰਵ ਹਿਤਕਾਰੀ ਸਕੂਲ ਪੁੱਜੇ ਸਨ ਤੇ ਉਨ੍ਹਾਂ ਸਕੂਲ ’ਚ ਪੰਜਾਬੀ ਮਾਂ ਬੋਲੀ ਨੂੰ ਅੱਖੋਂ-ਪਰੋਖੇ ਕਰਨ ਦੇ ਦੋਸ਼ ਲਾਏ ਸਨ। ਇਸ ਦੌਰਾਨ ਲੱਖਾ ਸਿਧਾਣਾ ਤੇ ਉਸ ਦੇ ਸਾਥੀਆਂ ਦੀ ਸਕੂਲ ਦੀ ਮੈਨੇਜਮੈਂਟ ਤੇ ਪ੍ਰਿੰਸੀਪਲ ਨਾਲ ਕਾਫੀ ਬਹਿਸਬਾਜ਼ੀ ਹੋਈ ਸੀ। ਲੱਖਾ ਸਿਧਾਣਾ ਨੇ ਇਸ ਤੋਂ ਬਾਅਦ ਸਕੂਲ ਖਿਲਾਫ਼ ਧਰਨਾ ਦੇਣ ਦਾ ਐਲਾਨ ਕੀਤਾ ਸੀ।

ਮੰਗਲਵਾਰ ਨੂੰ ਲੱਖਾ ਸਿਧਾਣਾ ਤੇ ਸਾਥੀ ਸਰਵ ਹਿਤਕਾਰੀ ਸਕੂਲ ਸਾਹਮਣੇ ਇਕੱਠੇ ਹੋਏ ਤੇ ਰੋਸ ਪ੍ਰਦਰਸ਼ਨ ਕੀਤਾ। ਦੱਸਿਆ ਜਾਂਦਾ ਹੈ ਕਿ ਇਸ ਦੌਰਾਨ ਲੱਖਾ ਸਿਧਾਣਾ ਤੇ ਉਸ ਦੇ ਸਾਥੀ ਨੇ ਸਕੂਲ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ ਹੈ।

Related post

ਦਿੱਲੀ ਪੁਲਿਸ ਵਲੋਂ ਹਾਈ ਪ੍ਰੋਫਾਈਲ ਚੋਰ ਗ੍ਰਿਫਤਾਰ

ਦਿੱਲੀ ਪੁਲਿਸ ਵਲੋਂ ਹਾਈ ਪ੍ਰੋਫਾਈਲ ਚੋਰ ਗ੍ਰਿਫਤਾਰ

ਨਵੀਂ ਦਿੱਲੀ, 14 ਮਈ, ਨਿਰਮਲ : ਦਿੱਲੀ ਪੁਲਿਸ ਨੇ ਇੱਕ ਹਾਈ ਪ੍ਰੋਫਾਈਲ ਚੋਰ ਨੂੰ ਗ੍ਰਿਫਤਾਰ ਕੀਤਾ ਹੈ। ਉਹ ਉਡਾਣਾਂ ਵਿੱਚ ਸਫਰ…
ਲੁਧਿਆਣਾ ਦੇ 10 ਪੁਲਿਸ ਮੁਲਾਜ਼ਮਾਂ ਵਿਰੁੱਧ ਐਫਆਈਅਰ

ਲੁਧਿਆਣਾ ਦੇ 10 ਪੁਲਿਸ ਮੁਲਾਜ਼ਮਾਂ ਵਿਰੁੱਧ ਐਫਆਈਅਰ

ਲੁਧਿਆਣਾ, 14 ਮਈ, ਨਿਰਮਲ : ਰਾਜਸਥਾਨ ਜੋਧਪੁਰ ਪੁਲਿਸ ਨੇ ਪੰਜਾਬ ਦੇ ਲੁਧਿਆਣਾ ਜ਼ਿਲੇ ਵਿਚ ਕੰਮ ਕਰਦੇ 10 ਪੁਲਸ ਮੁਲਾਜ਼ਮਾਂ ਖਿਲਾਫ ਐਫ.ਆਈ.ਆਰ.…
ਪੁਲਿਸ ਨੇ 13 ਡਰੱਗ ਤਸਕਰ ਕੀਤ ਕਾਬੂ

ਪੁਲਿਸ ਨੇ 13 ਡਰੱਗ ਤਸਕਰ ਕੀਤ ਕਾਬੂ

ਜਲੰਧਰ, 12 ਮਈ, ਨਿਰਮਲ : ਪੰਜਾਬ ਦੇ ਜਲੰਧਰ ਤੋਂ ਸ਼ਨੀਵਾਰ ਨੂੰ 48 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਉਕਤ ਮਾਮਲੇ ਵਿੱਚ ਥਾਣਾ…