ਖੜ੍ਹੀ ਗੱਡੀ ਵਿਚੋਂ ਸਕਿੰਟਾਂ ਵਿਚ ਉਡਾਏ ਲੱਖਾਂ ਰੁਪਏ
ਜਲੰਧਰ, 20 ਅਕਤੂਬਰ, ਨਿਰਮਲ : ਜਲੰਧਰ ਦੇ ਪਠਾਨਕੋਟ ਚੌਕ ਨੇੜੇ ਨੌਸਰਬਾਜ਼ ਬੱਚਿਆਂ ਨੇ ਅੰਮ੍ਰਿਤਸਰ ਦੇ ਇਕ ਵਪਾਰੀ ਦੀ ਕਾਰ ’ਚੋਂ ਪੈਸਿਆਂ ਵਾਲਾ ਬੈਗ ਚੋਰੀ ਕਰ ਲਿਆ ਅਤੇ ਫਰਾਰ ਹੋ ਗਏ। ਪੀੜਤ ਆਪਣੇ ਇਕ ਦੋਸਤ ਨੂੰ ਮਿਲਣ ਲਈ ਜਲੰਧਰ ਰੁਕੇ ਹੋਏ ਸੀ। ਉਸ ਨੇ ਅੱਗੇ ਦਿੱਲੀ ਲਈ ਰਵਾਨਾ ਹੋਣਾ ਸੀ। ਹੁਣ ਥਾਣਾ ਡਿਵੀਜ਼ਨ ਨੰਬਰ 8 ਦੀ […]
By : Hamdard Tv Admin
ਜਲੰਧਰ, 20 ਅਕਤੂਬਰ, ਨਿਰਮਲ : ਜਲੰਧਰ ਦੇ ਪਠਾਨਕੋਟ ਚੌਕ ਨੇੜੇ ਨੌਸਰਬਾਜ਼ ਬੱਚਿਆਂ ਨੇ ਅੰਮ੍ਰਿਤਸਰ ਦੇ ਇਕ ਵਪਾਰੀ ਦੀ ਕਾਰ ’ਚੋਂ ਪੈਸਿਆਂ ਵਾਲਾ ਬੈਗ ਚੋਰੀ ਕਰ ਲਿਆ ਅਤੇ ਫਰਾਰ ਹੋ ਗਏ। ਪੀੜਤ ਆਪਣੇ ਇਕ ਦੋਸਤ ਨੂੰ ਮਿਲਣ ਲਈ ਜਲੰਧਰ ਰੁਕੇ ਹੋਏ ਸੀ। ਉਸ ਨੇ ਅੱਗੇ ਦਿੱਲੀ ਲਈ ਰਵਾਨਾ ਹੋਣਾ ਸੀ। ਹੁਣ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਅੰਮ੍ਰਿਤਸਰ ਦੇ ਰਹਿਣ ਵਾਲੇ ਜੈਜੀਤ ਸਿੰਘ ਨੇ ਦੱਸਿਆ ਕਿ ਉਹ ਵੀਰਵਾਰ ਨੂੰ ਦਿੱਲੀ ਜਾਣ ਲਈ ਆਪਣੀ ਕਾਰ ਵਿੱਚ ਘਰੋਂ ਨਿਕਲਿਆ ਸੀ। ਰਸਤੇ ਵਿੱਚ ਉਹ ਆਪਣੇ ਦੋਸਤ ਨੂੰ ਮਿਲਣ ਲਈ ਜਲੰਧਰ ਦੇ ਪਠਾਨਕੋਟ ਚੌਕ ਨੇੜੇ ਰੁਕਿਆ। ਉਹ ਅਜੇ ਆਪਣੇ ਦੋਸਤ ਨੂੰ ਮਿਲ ਰਿਹਾ ਸੀ ਕਿ 10 ਸਕਿੰਟਾਂ ਦੇ ਅੰਦਰ ਹੀ ਬੱਚੇ ਆਏ ਅਤੇ ਉਸ ਦਾ ਪੈਸਿਆਂ ਵਾਲਾ ਬੈਗ ਚੋਰੀ ਕਰ ਕੇ ਭੱਜ ਗਏ। ਪੀੜਤ ਅਨੁਸਾਰ ਉਸ ਦੇ ਬੈਗ ਵਿੱਚ ਕਰੀਬ 2.5 ਲੱਖ ਰੁਪਏ ਅਤੇ 6 ਪਾਸਪੋਰਟ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਸ ਮੌਕੇ ’ਤੇ ਪੁੱਜ ਕੇ ਜਾਂਚ ਪੜਤਾਲ ਕੀਤੀ। ਪੁਲਿਸ ਨੇ ਮੌਕੇ ਤੋਂ ਸੀਸੀਟੀਵੀ ਦੀ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਉਪਰੋਕਤ ਘਟਨਾ ਨੂੰ ਨਾਬਾਲਗ ਬੱਚਿਆਂ ਨੇ ਅੰਜਾਮ ਦਿੱਤਾ ਹੈ। ਜੋ ਬੈਗ ਲੈ ਕੇ ਭੱਜ ਗਿਆ। ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ ’ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਦੇ ਨਾਲ ਹੀ ਪੁਲਿਸ ਨੇ ਬੱਚਿਆਂ ਦੀ ਪਛਾਣ ਲਈ ਸੀਸੀਟੀਵੀ ਫੁਟੇਜ ਵੀ ਕਬਜ਼ੇ ਵਿੱਚ ਲੈ ਲਈ ਹੈ। ਮੌਕੇ ’ਤੇ ਪਹੁੰਚੇ ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਘਟਨਾ ਪਿੱਛੇ ਕਿਸ ਦਾ ਹੱਥ ਹੈ ਇਸ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਜਲਦ ਹੀ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।