ਸੁਰਾਂ ਦੀ ਮੱਲਿਕਾ ਲਤਾ ਮੰਗੇਸ਼ਕਰ ਦੀ ਹਾਲਤ ਹੋਰ ਗੰਭੀਰ
ਕਰੋਨਾ ਮਗਰੋਂ ਨਿਮੋਨੀਆ ਵੀ ਹੋਇਆ ਮੁੰਬਈ, 16 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਸੁਰਾਂ ਦੀ ਮੱਲਿਕਾ ਗਾਇਕਾ ਲਤਾ ਮੰਗੇਸ਼ਕਰ ਦਾ ਹਾਲੇ ਵੀ ਸਥਾਨਕ ਹਸਪਤਾਲ ਦੇ ਆਈਸੀਯੂ ਵਿੱਚ ਇਲਾਜ ਚੱਲ ਰਿਹਾ ਹੈ। ਸੂਤਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਗੰਭੀਰ ਹੁੰਦੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਨੂੰ ਨਿਮੋਨੀਆ ਹੋ ਗਿਆ ਹੈ। ਗਾਇਕਾ ਨਾਲ ਕਿਸੇ ਨੂੰ ਮੁਲਾਕਾਤ ਕਰਨ ਨਹੀਂ ਦਿੱਤਾ […]

By : Hamdard Tv Admin

ਕਰੋਨਾ ਮਗਰੋਂ ਨਿਮੋਨੀਆ ਵੀ ਹੋਇਆ
ਮੁੰਬਈ, 16 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਸੁਰਾਂ ਦੀ ਮੱਲਿਕਾ ਗਾਇਕਾ ਲਤਾ ਮੰਗੇਸ਼ਕਰ ਦਾ ਹਾਲੇ ਵੀ ਸਥਾਨਕ ਹਸਪਤਾਲ ਦੇ ਆਈਸੀਯੂ ਵਿੱਚ ਇਲਾਜ ਚੱਲ ਰਿਹਾ ਹੈ। ਸੂਤਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਗੰਭੀਰ ਹੁੰਦੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਨੂੰ ਨਿਮੋਨੀਆ ਹੋ ਗਿਆ ਹੈ। ਗਾਇਕਾ ਨਾਲ ਕਿਸੇ ਨੂੰ ਮੁਲਾਕਾਤ ਕਰਨ ਨਹੀਂ ਦਿੱਤਾ ਜਾ ਰਿਹਾ।
ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਦੱਸਿਆ ਕਿ 92 ਸਾਲਾ ਗਾਇਕਾ ਕਰੋਨਾ ਤੋਂ ਪੀੜਤ ਹੈ ਤੇ ਉਨ੍ਹਾਂ ਵਿੱਚ ਵਾਇਰਸ ਦੇ ਹਲਕੇ ਲੱਛਣ ਹਨ। ਮੰਗੇਸ਼ਕਰ ਨੂੰ ਪਿਛਲੇ ਹਫ਼ਤੇ ਦੱਖਣੀ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਦਾਖਲ ਕਰਵਾਇਆ ਗਿਆ ਸੀ।


