ਬੱਸ ਸਟੈਂਡ ’ਤੇ ਦੇਰ ਰਾਤ ਹੰਗਾਮਾ, 3 ਜ਼ਖ਼ਮੀ

ਬੱਸ ਸਟੈਂਡ ’ਤੇ ਦੇਰ ਰਾਤ ਹੰਗਾਮਾ, 3 ਜ਼ਖ਼ਮੀ


ਜਲੰਧਰ, 4 ਮਾਰਚ, ਨਿਰਮਲ : ਜਲੰਧਰ ਬੱਸ ਸਟੈਂਡ ਨੇੜੇ ਦੇਰ ਰਾਤ ਖੂਨੀ ਝੜਪ ਹੋ ਗਈ, ਜਿਸ ’ਚ ਨਸ਼ੇ ਵਿਚ ਟੱਲੀ ਹਮਲਾਵਰਾਂ ਨੇ ਪਾਨ ਦੀ ਦੁਕਾਨ ਚਲਾਉਣ ਵਾਲੇ ਦੋ ਭਰਾਵਾਂ ਸਮੇਤ ਤਿੰਨ ਲੋਕਾਂ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਜ਼ਖਮੀਆਂ ਨੂੰ ਦੇਰ ਰਾਤ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਦੇਰ ਰਾਤ ਥਾਣਾ ਡਵੀਜ਼ਨ ਨੰਬਰ-6 ਦੀ ਪੁਲਸ ਚੌਕੀ ਬੱਸ ਸਟੈਂਡ ਦੀ ਪੁਲਸ ਨੂੰ ਦਿੱਤੀ ਗਈ।

ਬੱਸ ਸਟੈਂਡ ਦੇ ਗੇਟ ਨੰਬਰ ਪੰਜ ਦੇ ਬਾਹਰ ਪਾਨ ਦੀ ਦੁਕਾਨ ਚਲਾਉਣ ਵਾਲੇ ਵਿਨੋਦ ਕੁਮਾਰ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਉਹ ਐਤਵਾਰ ਦੇਰ ਰਾਤ ਤੱਕ ਆਪਣੀ ਦੁਕਾਨ ’ਤੇ ਮੌਜੂਦ ਸੀ। ਇਸ ਦੌਰਾਨ ਆਟੋ ਚਲਾ ਰਿਹਾ ਇਕ ਵਿਅਕਤੀ ਉਨ੍ਹਾਂ ਦੇ ਨੇੜੇ ਆਇਆ, ਜਿਸ ਨੇ ਆਉਂਦੇ ਹੀ ਉਨ੍ਹਾਂ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਆਟੋ ਚਾਲਕ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਉਸ ’ਤੇ ਜਾਨਲੇਵਾ ਹਮਲਾ ਕਰ ਦਿੱਤਾ।

ਦਖਲ ਦੇਣ ਆਏ ਵਿਨੋਦ ਦੇ ਭਰਾ ਅਤੇ ਉਸ ਦੇ ਪੁੱਤਰ ’ਤੇ ਵੀ ਮੁਲਜ਼ਮਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਦੋਸ਼ੀ ਗੁਆਂਢੀ ਦੇ ਢਾਬੇ ਤੋਂ ਕੜਾਹੀ ਲੈ ਕੇ ਆਇਆ ਅਤੇ ਉਸ ਦੇ ਸਿਰ ’ਤੇ ਵਾਰ ਕਰਨ ਲੱਗਾ। ਵਿਨੋਦ ਨੇ ਦੱਸਿਆ ਕਿ ਹਮਲਾ ਕਰਨ ਵਾਲੇ ਇਕ ਮੁਲਜ਼ਮ ਦਾ ਨਾਂ ਰੋਹਿਤ ਹੈ।

ਪੀੜਤ ਵਿਨੋਦ ਨੇ ਦੱਸਿਆ ਕਿ ਉਹ ਅਕਸਰ ਦੇਰ ਰਾਤ ਤੱਕ ਆਪਣੀ ਦੁਕਾਨ ਖੁੱਲ੍ਹੀ ਰੱਖਦਾ ਸੀ ਕਿਉਂਕਿ ਦੇਰ ਰਾਤ ਤੱਕ ਉਸ ਕੋਲ ਗਾਹਕ ਆਉਂਦੇ ਰਹਿੰਦੇ ਹਨ। ਐਤਵਾਰ ਨੂੰ ਮੁਲਜ਼ਮ ਉਸ ਦੀ ਦੁਕਾਨ ’ਤੇ ਗਾਹਕ ਬਣ ਕੇ ਆਇਆ ਸੀ। ਪੀੜਤ ਨੇ ਦੱਸਿਆ ਕਿ ਮੁਲਜ਼ਮ ਨੇ ਆਉਂਦਿਆਂ ਹੀ ਪਹਿਲਾਂ ਸਿਗਰਟ ਮੰਗੀ। ਉਦੋਂ ਤੱਕ ਸਭ ਕੁਝ ਠੀਕ ਸੀ ਪਰ ਕੁਝ ਸਮੇਂ ਬਾਅਦ ਹੀ ਉਸ ਨੇ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ। ਕੁਝ ਸਮੇਂ ਬਾਅਦ ਮੁਲਜ਼ਮ ਫਿਰ ਆਇਆ ਅਤੇ ਸਾਥੀਆਂ ਨਾਲ ਮਿਲ ਕੇ ਉਸ ’ਤੇ ਹਮਲਾ ਕਰ ਦਿੱਤਾ।

ਵਿਨੋਦ ਨੇ ਦੱਸਿਆ ਕਿ ਘਟਨਾ ਸਮੇਂ ਉਹ ਦੁਕਾਨ ’ਤੇ ਇਕੱਲਾ ਸੀ। ਹਮਲੇ ਦੀ ਜਾਣਕਾਰੀ ਭਰਾ ਨੂੰ ਮਿਲੀ ਤਾਂ ਉਹ ਆਪਣੇ ਬੇਟੇ ਨਾਲ ਦੁਕਾਨ ’ਤੇ ਪਹੁੰਚ ਗਿਆ। ਜਿੱਥੇ ਉਸ ’ਤੇ ਜਾਨਲੇਵਾ ਹਮਲਾ ਵੀ ਕੀਤਾ ਗਿਆ। ਘਟਨਾ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਅੱਜ ਪੁਲਸ ਸੀਸੀਟੀਵੀ ਦੇ ਆਧਾਰ ’ਤੇ ਸਾਰੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਅਗਲੀ ਕਾਰਵਾਈ ਕਰੇਗੀ।

ਇਹ ਵੀ ਪੜ੍ਹੋ

ਬੁਲੰਦਸ਼ਹਿਰ ਵਿਚ ਕਾਰ ਨਹਿਰ ਵਿਚ ਡਿੱਗਣ ਕਾਰਨ 6 ਲੋਕ ਡੁੱਬ ਗਏ ਹਨ। ਬੁਲੰਦਸ਼ਹਿਰ ਵਿਚ ਸੋਮਵਾਰ ਸਵੇਰੇ ਬਰਾਤੀਆਂ ਨਾਲ ਭਰੀ ਇਕ ਕਾਰ ਨਹਿਰ ’ਚ ਡਿੱਗ ਗਈ। ਹਾਦਸੇ ’ਚ 3 ਦੀ ਮੌਤ ਹੋ ਗਈ, ਜਦਕਿ 3 ਦੀ ਭਾਲ ਜਾਰੀ ਹੈ। ਐਸਡੀਆਰਐਫ ਦੀ ਟੀਮ ਨੇ 2 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਕਾਰ ’ਚ 8 ਲੋਕ ਸਵਾਰ ਸਨ। ਹਾਦਸਾ ਸਵੇਰੇ ਕਰੀਬ 4 ਵਜੇ ਵਾਪਰਿਆ।

ਕਾਕੋੜ ਇਲਾਕੇ ਦੇ ਸ਼ੇਰਪੁਰ ਪਿੰਡ ਨਿਵਾਸੀ ਰੌਬਿਨ ਦਾ ਅਲੀਗੜ੍ਹ ਪਿਸਾਵਾ ਵਿਚ ਵਿਆਹ ਸੀ। ਇਸੇ ਵਿਆਹ ਵਿਚ ਸ਼ਾਮਲ ਹੋਣ ਲਈ ਰੌਬਿਨ ਦਾ ਭਤੀਜਾ ਮਨੀਸ਼ ਅਪਣੇ ਪਰਵਾਰ ਦੇ ਨਾਲ ਈਕੋ ਕਾਰ ਵਿਚ ਜਾ ਰਿਹਾ ਸੀ। ਉਸ ਦੇ ਨਾਲ ਉਸ ਦੀ ਭੈਣ ਕਾਂਤਾ, ਅੰਜਲੀ, ਭੂਆ ਦਾ ਮੁੰਡਾ ਪ੍ਰਸ਼ਾਂਤ, ਭਾਣਜੀ ਅਤੇ ਕੈਲਾਸ਼ ਸੀ। ਜਦ ਕਾਰ ਜਹਾਂਗੀਰਪੁਰ ਦੀ ਕਪਨਾ ਨਹਿਰ ਦੇ ਕੋਲ ਪਹੁੰਚੀ ਤਾਂ ਬੇਕਾਬੂ ਹੋ ਕੇ ਕਾਰ ਨਹਿਰ ਵਿਚ ਜਾ ਡਿੱਗੀ।

ਜਦੋਂ ਉੱਥੋਂ ਲੰਘ ਰਹੇ ਰਾਹਗੀਰਾਂ ਨੂੰ ਸੂਚਨਾ ਮਿਲੀ ਤਾਂ ਦਹਿਸ਼ਤ ਦਾ ਮਾਹੌਲ ਬਣ ਗਿਆ। ਆਸਪਾਸ ਦੇ ਲੋਕ ਉਥੇ ਇਕੱਠੇ ਹੋ ਗਏ। ਸਥਾਨਕ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ ਅਤੇ ਕਾਰ ’ਚ ਸਵਾਰ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।

ਐਸਡੀਆਰਐਫ ਦੀ ਟੀਮ ਦੇ ਨਾਲ-ਨਾਲ ਸਥਾਨਕ ਗੋਤਾਖੋਰਾਂ ਨੇ ਵੀ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਸਵੇਰੇ ਕਰੀਬ 6 ਵਜੇ ਤੱਕ ਮਨੀਸ਼, ਕਾਂਤਾ ਅਤੇ ਅੰਜਲੀ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਮ੍ਰਿਤਕ ਦੇ ਭਰਾ ਰਾਹੁਲ ਨੇ ਦੱਸਿਆ ਕਿ 8 ਲੋਕ ਸ਼ੇਖਪੁਰਾ ਤੋਂ ਅਲੀਗੜ੍ਹ ਪਿਸਾਵਾ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਰਸਤੇ ਵਿੱਚ ਮੀਂਹ ਵੀ ਪੈ ਰਿਹਾ ਸੀ, ਜਿਸ ਦੇ ਚਲਦਿਆਂ ਕਾਰ ਨਹਿਰ ਵਿੱਚ ਡਿੱਗ ਗਈ।

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਮ ਅਤੇ ਐਸਐਸਪੀ ਭਾਰੀ ਪੁਲਸ ਫੋਰਸ ਨਾਲ ਮੌਕੇ ’ਤੇ ਪੁੱਜੇ।

ਬੁਲੰਦਸ਼ਹਿਰ ਦੇ ਏਡੀਐਮ ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਸ਼ੇਰਪੁਰ ਪਿੰਡ ਦੇ ਵਾਸੀ ਇੱਕ ਵਿਆਹ ਸਮਾਗਮ ਲਈ ਜਾ ਰਹੇ ਸਨ। ਪਰ ਉਨ੍ਹਾਂ ਦੀ ਗੱਡੀ ਨਹਿਰ ਵਿੱਚ ਡਿੱਗ ਗਈ। ਸਾਨੂੰ ਰਾਤ ਨੂੰ 3 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਸਨ। ਬਾਕੀ ਲੋਕਾਂ ਦੀ ਭਾਲ ਜਾਰੀ ਹੈ। ਐਸ.ਡੀ.ਆਰ.ਐਫ. ਅਤੇ ਹੋਰ ਟੀਮਾਂ ਖੋਜ ਵਿੱਚ ਰੁੱਝੀਆਂ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ 3 ਲੋਕ ਅਜੇ ਵੀ ਲਾਪਤਾ ਹਨ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ…

ਚੰਡੀਗੜ੍ਹ, 19 ਮਈ, ਪਰਦੀਪ ਸਿੰਘ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ…