ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵਾਹਗਾ ਬਾਰਡਰ ਨੇੜੇ ਪਿੰਡਾਂ 'ਚ ਚਲਾਇਆ ਸਰਚ ਆਪਰੇਸ਼ਨ, ਪੁਲਿਸ ਦੀ ਵੱਡੀ ਕਾਰਵਾਈ
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਅੱਜ ਵਾਹਗਾ ਬਾਰਡਰ ਨਾਲ ਲੱਗਦੇ ਪਿੰਡਾਂ ਵਿੱਚ ਵੱਡਾ CASO (Cordon and Search Operation) ਚਲਾਇਆ ਗਿਆ। ਇਸ ਮੁਹਿੰਮ ਦੌਰਾਨ ਕੁੱਲ 200 ਪੁਲਿਸ ਕਰਮਚਾਰੀ, ਜਿਨ੍ਹਾਂ ਵਿੱਚ ਮਹਿਲਾ ਪੁਲਿਸ ਕਰਮਚਾਰੀ ਵੀ ਸ਼ਾਮਲ ਸਨ, ਨੇ ਹਿੱਸਾ ਲਿਆ।

By : Gurpiar Thind
ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਅੱਜ ਵਾਹਗਾ ਬਾਰਡਰ ਨਾਲ ਲੱਗਦੇ ਪਿੰਡਾਂ ਵਿੱਚ ਵੱਡਾ CASO (Cordon and Search Operation) ਚਲਾਇਆ ਗਿਆ। ਇਸ ਮੁਹਿੰਮ ਦੌਰਾਨ ਕੁੱਲ 200 ਪੁਲਿਸ ਕਰਮਚਾਰੀ, ਜਿਨ੍ਹਾਂ ਵਿੱਚ ਮਹਿਲਾ ਪੁਲਿਸ ਕਰਮਚਾਰੀ ਵੀ ਸ਼ਾਮਲ ਸਨ, ਨੇ ਹਿੱਸਾ ਲਿਆ।
ਇਹ ਆਪਰੇਸ਼ਨ ਥਾਣਾ ਘਰੀਂਡਾ ਦੇ ਹਦੂਦ ਅੰਦਰ ਆਉਂਦੇ ਬਾਸਰਕੇ ਪੈਨੀ, ਗੁਮਾਨਪੁਰਾ ਬਾਸਰਕੇ ਕਿਲਾ, ਤੇ ਕੋਟਲੀ ਨਾਸਰ ਖੇਤਰਾਂ ਵਿੱਚ ਕੀਤਾ ਗਿਆ। ਪੁਲਿਸ ਵੱਲੋਂ ਹੁਣ ਤੱਕ 50 ਘਰਾਂ ਦੀ ਤਲਾਸ਼ੀ ਲੈ ਲਈ ਗਈ ਹੈ ਅਤੇ ਕਾਰਵਾਈ ਅਜੇ ਵੀ ਜਾਰੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਪਿੰਡ ਬਾਰਡਰ ਨਾਲ ਸੱਟ ਕੇ ਹੋਣ ਕਰਕੇ ਨਸ਼ੇ ਦੀ ਤਸਕਰੀ ਲਈ ਸੰਵੇਦਨਸ਼ੀਲ ਮੰਨੇ ਜਾਂਦੇ ਹਨ। ਇਸ ਲਈ ਇੱਥੇ ਸਮੇਂ-ਸਮੇਂ 'ਤੇ ਇਸ ਤਰ੍ਹਾਂ ਦੇ ਚੈਕਿੰਗ ਆਪਰੇਸ਼ਨ ਕੀਤੇ ਜਾਂਦੇ ਹਨ ਤਾਂ ਜੋ ਨਸ਼ਾ ਤਸਕਰਾਂ 'ਤੇ ਪੂਰੀ ਨਿਗਰਾਨੀ ਬਣਾਈ ਰੱਖੀ ਜਾ ਸਕੇ।
SP ਐਸ. ਵਾਰਿਅਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਾਰਚ ਤੋਂ ਹੁਣ ਤੱਕ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕਰੀਬ 200 ਕਿਲੋ ਹੀਰੋਇਨ ਤੇ ਢਾਈ ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਨਸ਼ਾ ਤਸਕਰਾਂ ਦੀ ਕਾਲੀ ਕਮਾਈ ਨਾਲ ਬਣੀਆਂ ਜਾਇਦਾਦਾਂ ਨੂੰ ਵੀ ਢਾਹ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਮੁੱਖ ਉਦੇਸ਼ ਨਸ਼ਾ ਮਾਫੀਆ 'ਤੇ ਪੂਰੀ ਤਰ੍ਹਾਂ ਨਕੇਲ ਕਸਣਾ ਹੈ ਅਤੇ ਇਹ ਮੁਹਿੰਮ ਅਗਲੇ ਦਿਨਾਂ ਵਿੱਚ ਹੋਰ ਤੇਜ਼ ਕੀਤੀ ਜਾਵੇਗੀ।


