ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਰਣਜੀਤ ਕੌਰ ਵੱਲੋਂ ਪਰਮਜੀਤ ਸਿੰਘ ਸਰਨਾ ਖ਼ਿਲਾਫ਼ ਸ਼ਿਕਾਇਤ ਪੱਤਰ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਰਣਜੀਤ ਕੌਰ ਨੇ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਖ਼ਿਲਾਫ਼ ਇੱਕ ਸ਼ਿਕਾਇਤ ਪੱਤਰ ਸੌਂਪਿਆ ਹੈ। ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਵੀ 23 ਜੂਨ ਨੂੰ ਜਥੇਦਾਰ ਸਾਹਿਬ ਨੂੰ ਇਸ ਮਾਮਲੇ ਸਬੰਧੀ ਇੱਕ ਈਮੇਲ ਭੇਜੀ ਸੀ, ਅਤੇ ਹੁਣ ਉਹ ਹਾਰਡ ਕਾਪੀ ਦੇ ਰੂਪ ਵਿੱਚ ਰਿਮਾਇੰਡਰ ਦੇਣ ਆਈ ਹਨ।

By : Gurpiar Thind
ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਰਣਜੀਤ ਕੌਰ ਨੇ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਖ਼ਿਲਾਫ਼ ਇੱਕ ਸ਼ਿਕਾਇਤ ਪੱਤਰ ਸੌਂਪਿਆ ਹੈ। ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਵੀ 23 ਜੂਨ ਨੂੰ ਜਥੇਦਾਰ ਸਾਹਿਬ ਨੂੰ ਇਸ ਮਾਮਲੇ ਸਬੰਧੀ ਇੱਕ ਈਮੇਲ ਭੇਜੀ ਸੀ, ਅਤੇ ਹੁਣ ਉਹ ਹਾਰਡ ਕਾਪੀ ਦੇ ਰੂਪ ਵਿੱਚ ਰਿਮਾਇੰਡਰ ਦੇਣ ਆਈ ਹਨ।
ਉਨ੍ਹਾਂ ਨੇ ਆਰੋਪ ਲਗਾਇਆ ਕਿ ਪਰਮਜੀਤ ਸਿੰਘ ਸਰਨਾ ਨੇ ਬੰਗਲਾ ਸਾਹਿਬ ਗੁਰਦੁਆਰੇ ਵਿੱਚ ਖੁਦ ਮੰਨਿਆ ਸੀ ਕਿ ਉਨ੍ਹਾਂ ਨੇ ਕੁਝ ਮੈਂਬਰਾਂ ਨੂੰ ਵੋਟਾਂ ਪਾਉਣ ਲਈ ਪੈਸੇ ਦਿੱਤੇ, ਜੋ ਗੁਰੂ ਘਰ ਦੀ ਮਰਯਾਦਾ ਤੇ ਸੇਵਾ ਦੇ ਸਿਧਾਂਤਾਂ ਦੀ ਉਲੰਘਣਾ ਹੈ। ਰਣਜੀਤ ਕੌਰ ਨੇ ਕਿਹਾ ਕਿ "ਗੁਰੂ ਘਰ ਦੀ ਪ੍ਰਧਾਨਗੀ ਸੇਵਾ ਦਾ ਸਥਾਨ ਹੈ, ਕੋਈ ਬਾਜ਼ਾਰ ਨਹੀਂ ਜਿੱਥੇ ਪੈਸਿਆਂ ਨਾਲ ਮਤਦਾਨ ਖਰੀਦਾ ਜਾਵੇ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਐਕਟ ਅਨੁਸਾਰ, ਕੋਈ ਮੈਂਬਰ ਆਪਣੇ ਪਰਿਵਾਰਕ ਮੈਂਬਰਾਂ ਨੂੰ ਕੰਮ ਜਾਂ ਬਿਜ਼ਨਸ ਨਹੀਂ ਦੇ ਸਕਦਾ, ਪਰ ਸਰਨਾ ਨੇ ਇਹ ਨਿਯਮ ਤੋੜੇ ਅਤੇ ਆਪਣੇ ਪਰਿਵਾਰ ਦੀ ਕੰਪਨੀ ਨੂੰ ਠੇਕੇ ਦਿੱਤੇ। ਇਸ ਦੇ ਖ਼ਿਲਾਫ਼ 38 ਮੈਂਬਰਾਂ ਨੇ ਮਿਲ ਕੇ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਹੈ।
ਬੀਬੀ ਰਣਜੀਤ ਕੌਰ ਨੇ ਅੰਤ ਵਿੱਚ ਬੇਨਤੀ ਕੀਤੀ ਕਿ ਅਕਾਲ ਤਖ਼ਤ ਸਾਹਿਬ ਇਸ ਮਾਮਲੇ ‘ਤੇ ਸਖ਼ਤ ਕਾਰਵਾਈ ਕਰੇ, ਤਾਂ ਜੋ ਗੁਰੂ ਘਰ ਦੀ ਮਰਯਾਦਾ ਅਤੇ ਸੱਚ ਦੀ ਪਰੰਪਰਾ ਬਣੀ ਰਹੇ ਅਤੇ ਭਵਿੱਖ ਵਿੱਚ ਕੋਈ ਵੀ ਅਜਿਹਾ ਵਿਅਕਤੀ ਪੰਥ ਦੀ ਨੁਮਾਇੰਦਗੀ ਨਾ ਕਰ ਸਕੇ।


