ਵਿੱਤ ਮੰਤਰੀ ਹਰਪਾਲ ਚੀਮਾਂ ਦਾ ਸਕੂਲ ਅਧਿਆਪਕਾਂ ਉੱਤੇ ਵੱਡਾ ਐਕਸ਼ਨ
ਨਾਭਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਨਵੀਂ ਬਸਤੀ ਵਿੱਚ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਆਪਕਾਂ ਤੇ ਵੱਡੀ ਕਾਰਵਾਈ, ਸਕੂਲ ਦੀ ਮੁੱਖ ਅਧਿਆਪਕਾ ਨੀਨਾ ਰਾਣੀ ਨੂੰ ਸਿੱਖਿਆ ਵਿਭਾਗ ਵੱਲੋਂ ਕੀਤਾ ਸਸਪੈਂਡ ਅਤੇ 5 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ।

By : Gurpiar Thind
ਨਾਭਾ : ਨਾਭਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਨਵੀਂ ਬਸਤੀ ਵਿੱਚ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਆਪਕਾਂ ਤੇ ਵੱਡੀ ਕਾਰਵਾਈ, ਸਕੂਲ ਦੀ ਮੁੱਖ ਅਧਿਆਪਕਾ ਨੀਨਾ ਰਾਣੀ ਨੂੰ ਸਿੱਖਿਆ ਵਿਭਾਗ ਵੱਲੋਂ ਕੀਤਾ ਸਸਪੈਂਡ ਅਤੇ 5 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ।
ਜ਼ਿਕਰਯੋਗ ਹੈ ਕਿ ਹਰਪਾਲ ਸਿੰਘ ਚੀਮਾ ਇਸੇ ਪ੍ਰਾਇਮਰੀ ਸਕੂਲ ਵਿੱਚ ਤਾਲੀਮ ਪ੍ਰਾਪਤ ਕੀਤੀ ਸੀ। ਹਰਪਾਲ ਚੀਮਾ ਵੱਲੋਂ ਜਦੋਂ ਮੌਕੇ ਤੇ ਅਚਨਚੇਤ ਸਕੂਲ ਵਿੱਚ ਪਹੁੰਚ ਤਾਂ ਕਾਫੀ ਖਾਮੀਆਂ ਪਾਈਆਂ ਗਈਆਂ ਜਿਸ ਤੋਂ ਬਾਅਦ ਡੀਸੀ ਪਟਿਆਲਾ ਵੱਲੋਂ ਸਕੂਲ ਵਿੱਚ ਵਿਜਿਟ ਕੀਤਾ ਗਿਆ ਅਤੇ ਜਿਸ ਤੋਂ ਬਾਅਦ ਸਾਰੀ ਰਿਪੋਰਟ ਸਿੱਖਿਆ ਵਿਭਾਗ ਨੂੰ ਸੌਂਪੀ ਗਈ।
ਸਿੱਖਿਆ ਵਿਭਾਗ ਵੱਲੋਂ ਫੌਰੀ ਐਕਸ਼ਨ ਲੈਂਦਿਆਂ ਮੁੱਖ ਅਧਿਆਪਕ ਨੂੰ ਸਸਪੈਂਡ ਕਰ ਦਿੱਤਾ ਅਤੇ 5 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ। ਇਸ ਮੌਕੇ ਤੇ ਬਲਾਕ ਸਿਖਿਆ ਅਫਸਰ ਅਖਤਰ ਸਲੀਮ ਨੇ ਦੱਸਿਆ ਕਿ ਖਜ਼ਾਨਾ ਮੰਤਰੀ ਵੱਲੋਂ ਇਸ ਸਕੂਲ ਵਿੱਚ ਵਿਜਿਟ ਕੀਤਾ ਜਿਸ ਤੋਂ ਬਾਅਦ ਵੱਡੀ ਕਾਰਵਾਈ ਹੋਈ ਹੈ।
ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਲਈ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ ਤਾਂ ਜੋ ਪੜ੍ਹਾਈ ਵਿੱਚ ਸੁਧਾਰ ਹੋ ਸਕੇ। ਪਰ ਜੇਕਰ ਸਕੂਲ ਵਿੱਚ ਅਧਿਆਪਕਾਂ ਵੱਲੋਂ ਸਕੂਲ ਦੀ ਸਾਭ ਸੰਭਾਲ ਨਾ ਕੀਤੀ ਜਾਵੇ ਤਾਂ ਸਕੂਲ ਅਧਿਆਪਕਾਂ ਦੇ ਉੱਪਰ ਵਿਭਾਗੀ ਕਾਰਵਾਈ ਤਾਂ ਬਣਦੀ ਹੀ ਹੈ।
ਬੱਚਿਆਂ ਦਾ ਹਾਜਰੀ ਰਜਿਸਟਰ ਮੇਨਟੇਨ ਨਾ ਰੱਖਣਾ ਅਤੇ ਮਿਡ ਡੇ ਮੀਲ ਦਾ ਰੱਖ ਰਖਾਵ ਤੋਂ ਇਲਾਵਾ ਖਾਣੇ ਵਿੱਚ ਸੂਸਰੀਆਂ ਨਿਕਲਣਾ ਪਾਇਆ ਗਿਆ ਅਤੇ ਜਿਸ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਹੁਣ ਵੱਡਾ ਐਕਸ਼ਨ ਲਿਆ ਗਿਆ ਹੈ। ਹਰਪਾਲ ਚੀਮਾ ਵੱਲੋਂ ਇਸ ਸਕੂਲ ਦੀ ਨੁਹਾਰ ਬਦਲਣ ਦੇ ਲਈ 45 ਲੱਖ ਰੁਪਏ ਦਿੱਤੇ ਗਏ ਸਨ।


