Begin typing your search above and press return to search.

Chief Minister Bhagwant ਵੱਲੋਂ ਸ਼ਾਮਚੁਰਾਸੀ ਨੂੰ ਕਰੋੜਾਂ ਦੇ ਤੋਹਫ਼ੇ

ਹੁਸ਼ਿਆਰਪੁਰ ਹਲਕਾ ਸ਼ਾਮ 84 'ਚ ਹਰਿਆਣਾ ਹਸਪਤਾਲ ਅਤੇ ਸੜਕਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ

Chief Minister Bhagwant ਵੱਲੋਂ ਸ਼ਾਮਚੁਰਾਸੀ ਨੂੰ ਕਰੋੜਾਂ ਦੇ ਤੋਹਫ਼ੇ
X

Gurpiar ThindBy : Gurpiar Thind

  |  7 April 2026 5:44 PM IST

  • whatsapp
  • Telegram

ਹੁਸ਼ਿਆਰਪੁਰ: ਹੁਸ਼ਿਆਰਪੁਰ ਹਲਕਾ ਸ਼ਾਮ 84 'ਚ ਹਰਿਆਣਾ ਹਸਪਤਾਲ ਅਤੇ ਸੜਕਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ । ਹਸ਼ਿਆਰਪੁਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅੱਜ ਹੁਸ਼ਿਆਰਪੁਰ ਪਹੁੰਚੇ, ਜਿੱਥੇ ਉਨ੍ਹਾਂ ਨੇ ਹਲਕਾ ਸ਼ਾਮਚੁਰਾਸੀ ਦੇ ਲੋਕਾਂ ਨੂੰ ਕਈ ਵੱਡੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦਿੱਤੀ।



ਇਸ ਮੌਕੇ ਹਲਕਾ ਵਿਧਾਇਕ ਡਾ. ਰਵਜੋਤ ਸਿੰਘ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਇਲਾਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਹਲਕੇ ਦੇ ਕਈ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ।



ਲਗਭਗ 10 ਕਰੋੜ ਰੁਪਏ ਦੀ ਲਾਗਤ ਨਾਲ ਹਰਿਆਣਾ (ਸ਼ਾਮਚੁਰਾਸੀ) ਦੇ ਹਸਪਤਾਲ ਦਾ ਨਵੀਨੀਕਰਨ ਅਤੇ ਵਿਸਤਾਰ ਕੀਤਾ ਜਾਵੇਗਾ, ਜਿਸ ਨਾਲ ਇਲਾਕਾ ਨਿਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ। ਹਲਕੇ ਦੀਆਂ ਪੁਰਾਣੀਆਂ ਸੜਕਾਂ ਦੀ ਸਪੈਸ਼ਲ ਰਿਪੇਅਰ ਅਤੇ ਨਵੀਆਂ ਸੜਕਾਂ ਬਣਾਉਣ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਲੰਬੇ ਸਮੇਂ ਤੋਂ ਲਟਕ ਰਹੇ ਮੇਂਗਰੋਵਾਲ ਪੁਲ ਦੇ ਨਿਰਮਾਣ ਨੂੰ ਹਰੀ ਝੰਡੀ ਮਿਲ ਗਈ ਹੈ।



ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਹਲਕੇ ਵਿੱਚ ਅਧੁਨਿਕ ਖੇਡ ਮੈਦਾਨ ਵੀ ਤਿਆਰ ਕੀਤੇ ਜਾਣਗੇ।

Next Story
ਤਾਜ਼ਾ ਖਬਰਾਂ
Share it