ਸਿਹਤ ਮੰਤਰੀ ਨੇ ਭ੍ਰਿਸ਼ਟ ਅਫ਼ਸਰਾਂ ਨੂੰ ਦਿੱਤੀ ਚੇਤਾਵਨੀ, ਕਿਹਾ ਛੱਡੋ ਆਪਣੀਆਂ ਪੁਰਾਣੀਆਂ ਆਦਤਾਂ
ਨਾਭਾ ਵਿਖੇ ਪਹੁੰਚੇ ਪੰਜਾਬ ਦੇ ਸਿਹਤ ਮੰਤਰੀ ਨੇ ਅਫਸਰਾਂ ਨੂੰ ਦਿੱਤੀ ਸਿੱਧੀ ਚੇਤਾਵਨੀ ਦੇ ਦਿੱਤੀ ਹੈ। ਏਡੀਸੀ ਮੋਗਾ ਦੇ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਅਤੇ ਬਟਾਲਾ ਦੇ ਐਸਡੀਐਮ ਦੇ ਖਿਲਾਫ ਵਿਜੀਲੈਂਸ ਵੱਲੋਂ ਮਾਮਲਾ ਦਰਜ਼ ਉੱਤ ਡਾਕਟਰ ਬਲਵੀਰ ਸਿੰਘ ਨੇ ਭ੍ਰਿਸ਼ਟ ਅਫਸਰਾਂ ਨੂੰ ਚੇਤਾਵਨੀ ਦਿੱਤੀ ਹੈ।

By : Gurpiar Thind
ਨਾਭਾ : ਨਾਭਾ ਵਿਖੇ ਪਹੁੰਚੇ ਪੰਜਾਬ ਦੇ ਸਿਹਤ ਮੰਤਰੀ ਨੇ ਅਫਸਰਾਂ ਨੂੰ ਦਿੱਤੀ ਸਿੱਧੀ ਚੇਤਾਵਨੀ ਦੇ ਦਿੱਤੀ ਹੈ। ਏਡੀਸੀ ਮੋਗਾ ਦੇ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਅਤੇ ਬਟਾਲਾ ਦੇ ਐਸਡੀਐਮ ਦੇ ਖਿਲਾਫ ਵਿਜੀਲੈਂਸ ਵੱਲੋਂ ਮਾਮਲਾ ਦਰਜ਼ ਉੱਤ ਡਾਕਟਰ ਬਲਵੀਰ ਸਿੰਘ ਨੇ ਭ੍ਰਿਸ਼ਟ ਅਫਸਰਾਂ ਨੂੰ ਚੇਤਾਵਨੀ ਦਿੱਤੀ ਹੈ।
ਚੇਤਾਵਨੀ ਦਿੰਦੇ ਹੋਏ ਕਿਹਾ ਕਿ ਤੁਸੀਂ ਆਪਣੀਆਂ ਪੁਰਾਣੀਆਂ ਆਦਤਾਂ ਛੱਡ ਦੇਵੋ ਕਿਉਂਕਿ ਜੋ ਤੁਸੀਂ ਪਿਛਲੀਆਂ ਸਰਕਾਰਾਂ ਵਿੱਚ ਕਰਦੇ ਰਹੇ ਸਰਕਾਰ ਹੁਣ ਇਹ ਬਰਦਾਸ਼ਤ ਨਹੀਂ ਕਰੇਗੀ। ਆਪ ਸਰਕਾਰ ਇਹਨਾਂ ਭ੍ਰਿਸ਼ਟ ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ ਲਵੇਗੀ ਅਤੇ ਇਹਨਾਂ ਉੱਤੇ ਤਕੜੀ ਕਾਰਵਾਈ ਕੀਤੀ ਜਾਵੇਗੀ।
ਡਾਕਟਰ ਬਲਬੀਰ ਸਿੰਘ ਨੇ ਕਾਨੂੰਨ ਵਿਵਸਥਾ ’ਤੇ ਬੋਲਦੇ ਕਿਹਾ ਕਿ ਦੇਸ਼ ਦੇ ਬਾਹਰ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਬਾਹਰਲੀਆਂ ਤਾਕਤਾਂ ਦੇਸ਼ ਦੀਆਂ ਅੰਦਰਲੀਆਂ ਅਤੇ ਬਾਹਰਲੀਆਂ ਤਾਕਤਾਂ ਜੋ ਨਹੀਂ ਚਾਹੁੰਦੇ ਕਿ ਪੰਜਾਬ ਖੁਸ਼ਹਾਲ ਰਹੇ।
ਬਾਹਰ ਬੈਠੇ ਕੁੱਝ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ ਪਰ ਉਹ ਇਸ ਤਰ੍ਹਾਂ ਦੀਆਂ ਵਾਰਦਾਤਾਂ ਕਰਵਾ ਰਹੇ ਹਨ ਪਰ ਪੰਜਾਬ ਸਰਕਾਰ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਸਿਰ ਨਹੀਂ ਚੁੱਕਣ ਦੇਵੇਗੀ ਅਤੇ ਉਹਨਾਂ ਉੱਤੇ ਵੀ ਤਕੜੀ ਕਾਰਵਾਈ ਕੀਤੀ ਜਾਵੇਗੀ।


