MP Amritpal ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢੀ ਗਈ ਖਾਲਸਾ ਵਹੀਰ
ਬੰਦੀ ਸਿੰਘਾਂ ਦੀ ਰਿਹਾਈ ਅਤੇ ਅਸਮ ਦੀ ਡਿਬਰੂਗੜ੍ਹ ਜ਼ੇਲ੍ਹ ਵਿੱਚ ਐਨਐਸਏ ਤਹਿਤ ਬੰਦ ਖਡੂਰ ਸਾਹਿਬ ਹਲਕਾ ਤੋਂ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈਕੇ ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਤੱਕ ਖਾਲਸਾ ਵਹੀਰ ਮਾਰਚ ਕੱਢਿਆ ਗਿਆ।

By : Gurpiar Thind
ਕਪੂੂਰਥਲਾ : ਬੰਦੀ ਸਿੰਘਾਂ ਦੀ ਰਿਹਾਈ ਅਤੇ ਅਸਮ ਦੀ ਡਿਬਰੂਗੜ੍ਹ ਜ਼ੇਲ੍ਹ ਵਿੱਚ ਐਨਐਸਏ ਤਹਿਤ ਬੰਦ ਖਡੂਰ ਸਾਹਿਬ ਹਲਕਾ ਤੋਂ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈਕੇ ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਤੱਕ ਖਾਲਸਾ ਵਹੀਰ ਮਾਰਚ ਕੱਢਿਆ ਗਿਆ। ਇਸ ਦੌਰਾਨ ਇਲਾਕੇ ਦੇ ਸੰਤ ਸਮਾਜ ਦੇ ਆਗੂ ਤੇ ਵੱਡੀ ਗਿਣਤੀ ਵਿਚ ਸੰਗਤਾਂ ਵਹੀਰ ਵਿਚ ਸ਼ਾਮਿਲ ਹੋਈਆਂ।
ਇਸ ਦੌਰਾਨ ਵਹੀਰ ਵਿਚ ਸ਼ਾਮਿਲ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖੀ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਫਿਲਹਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਮਝੌਤਾ ਕਰਨ ਸਬੰਧੀ ਕੋਈ ਗੱਲਬਾਤ ਨਹੀਂ ਹੈ ਉਨ੍ਹਾਂ ਸਰਕਾਰਾਂ ਤੇ ਤਿੱਖੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨੂੰ ਜੇਲ੍ਹ ਚ ਡੱਕਿਆ ਹੋਇਆ ਹੈ।
ਸੰਸਦ ਮੈਂਬਰ ਅੰਮ੍ਰਿਤਪਾਲ ਵੱਲੋਂ ਬਜਟ ਸੈਸ਼ਨ ਵਿੱਚ ਹਿੱਸਾ ਲੈਣ ਲਈ ਪੈਰੋਲ ਦੀ ਮੰਗ ਕੀਤੀ ਹੈ। ਉਹਨਾਂ ਨੇ ਤਰਕ ਦਿੱਤਾ ਹੈ ਕੇ ਹਲਕਾ ਖਡੂਰ ਸਾਹਿਬ ਦੇ ਲੋਕਾਂ ਦੀਆਂ ਸਮੱਸਿਆਵਾਂ ਤੇ ਹੜ੍ਹਾਂ ਕਾਰਨ ਪੈਦਾ ਹੋਏ ਮਾੜੇ ਹਾਲਾਤਾਂ ਦਾ ਮੁੱਦਾ ਚੁੱਕਣਾ ਲੋਕਾ ਸਭਾ ਵਿੱਚ ਜ਼ਰੂਰੀ ਹੈ ਤੇ ਬਜਟ ਸ਼ੈਸ਼ਨ ਵਿੱਚ ਸ਼ਾਮਿਲ ਹੋਣ ਲਈ ਉਹਨਾਂ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।
ਹਾਈਕੋਰਟ ਨੇ ਵੀ ਇਸ ਮਾਮਲੇ ਵਿੱਚ ਜਲਦੀ ਨਿਪਟਰਾ ਕਰਨ ਲਈ ਰਾਜ ਸਰਕਾਰ ਨੂੰ ਕਿਹਾ ਹੈ।


