Punjab ਵਿੱਚ Chief Minister's Health Scheme ਦੀ ਸ਼ੁਰੂਆਤ, ਆਮ ਲੋਕਾਂ ਲਈ ਵੱਡੀ ਸੌਗਾਤ: MLA Kuldeep Singh Dhaliwal
ਆਪ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਯੋਜਨਾ ਤਹਿਤ ਹਰ ਵਰਗ ਦੇ ਲੋਕਾਂ ਨੂੰ ਸਿਹਤ ਸੰਬੰਧੀ ਲਾਭ ਮਿਲਣਗੇ ਅਤੇ ਮਹਿੰਗੇ ਇਲਾਜ ਤੋਂ ਰਾਹਤ ਮਿਲੇਗੀ।

By : Gurpiar Thind
ਅੰਮ੍ਰਿਤਸਰ: ਆਪ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਯੋਜਨਾ ਤਹਿਤ ਹਰ ਵਰਗ ਦੇ ਲੋਕਾਂ ਨੂੰ ਸਿਹਤ ਸੰਬੰਧੀ ਲਾਭ ਮਿਲਣਗੇ ਅਤੇ ਮਹਿੰਗੇ ਇਲਾਜ ਤੋਂ ਰਾਹਤ ਮਿਲੇਗੀ।
ਇਸ ਸੰਬੰਧੀ ਅਜਨਾਲਾ ਵਿੱਚ ਇੱਕ ਪ੍ਰੋਗਰਾਮ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਆਮ ਆਦਮੀ ਪਾਰਟੀ ਦੇ ਯੂਥ ਵਲੰਟੀਅਰਾਂ ਨੂੰ ਵਿਸ਼ੇਸ਼ ਮਸ਼ੀਨਾਂ ਵੰਡੀਆਂ ਗਈਆਂ। ਇਸ ਮੌਕੇ ਉਨ੍ਹਾਂ ਵਲੰਟੀਅਰਾਂ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਗਈਆਂ ਕਿ ਉਹ ਪਿੰਡ-ਪਿੰਡ ਜਾ ਕੇ ਲੋਕਾਂ ਦੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਤਿਆਰ ਕਰਨ, ਤਾਂ ਜੋ ਕੋਈ ਵੀ ਯੋਗ ਵਿਅਕਤੀ ਇਸ ਯੋਜਨਾ ਤੋਂ ਵੰਜਿਆ ਨਾ ਰਹੇ।
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਇੱਕ ਅਹੰਕਾਰਪੂਰਕ ਅਤੇ ਲੋਕ-ਹਿਤੈਸ਼ੀ ਯੋਜਨਾ ਹੈ, ਜਿਸ ਦੇ ਤਹਿਤ ਸੂਬੇ ਦੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਇਹ ਹੈ ਕਿ ਹਰ ਨਾਗਰਿਕ ਤੱਕ ਸਿਹਤ ਸੇਵਾਵਾਂ ਸੌਖੇ ਤਰੀਕੇ ਨਾਲ ਪਹੁੰਚ ਸਕਣ।
ਉਨ੍ਹਾਂ ਦੱਸਿਆ ਕਿ ਯੂਥ ਵਲੰਟੀਅਰਾਂ ਨੂੰ ਦਿੱਤੀਆਂ ਗਈਆਂ ਮਸ਼ੀਨਾਂ ਰਾਹੀਂ ਲੋਕਾਂ ਦੇ ਸਿਹਤ ਕਾਰਡ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਬਣਾਏ ਜਾਣਗੇ। ਕਿਸੇ ਵੀ ਵਿਅਕਤੀ ਨੂੰ ਨਾ ਤਾਂ ਕਿਸੇ ਤਰ੍ਹਾਂ ਦੀ ਫੀਸ ਦੇਣ ਦੀ ਲੋੜ ਹੈ ਅਤੇ ਨਾ ਹੀ ਕਿਸੇ ਸਰਕਾਰੀ ਦਫ਼ਤਰ ਦੇ ਚੱਕਰ ਲਗਾਉਣੇ ਪੈਣਗੇ। ਵਲੰਟੀਅਰ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੇ ਕਾਰਡ ਤਿਆਰ ਕਰਨਗੇ।
ਵਿਧਾਇਕ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਵਾਸੀਆਂ ਲਈ ਇੱਕ ਵੱਡਾ ਰਾਹਤ ਭਰਿਆ ਕਦਮ ਸਾਬਤ ਹੋਵੇਗੀ ਅਤੇ ਸਿਹਤ ਖੇਤਰ ਵਿੱਚ ਸੁਧਾਰ ਲਿਆਏਗੀ।


