ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ BJP ਤੇ RSS ’ਤੇ ਲਗਾਏ ਗੰਭੀਰ ਦੋਸ਼, ਕਿਹਾ ਪੰਜਾਬ ਦੇ ਹੱਕਾਂ ਲਈ ਕਰੜੀ ਲੜਾਈ ਰਹੇਗੀ ਜਾਰੀ
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ BJP ਤੇ RSS ’ਤੇ ਲਗਾਏ ਗੰਭੀਰ ਦੋਸ਼, ਕਿਹਾ ਪੰਜਾਬ ਦੇ ਹੱਕਾਂ ਲਈ ਕਰੜੀ ਲੜਾਈ ਰਹੇਗੀ ਜਾਰੀ

By : Gurpiar Thind
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੇ ਮਸਲੇ ‘ਤੇ ਬੋਲਦਿਆਂ ਧਾਲੀਵਾਲ ਨੇ BJP ਅਤੇ RSS ‘ਤੇ ਸਿੱਖਿਆ ਪ੍ਰਣਾਲੀ ਨੂੰ ਨੁਕਸਾਨ ਪਹੁੰਚਾਉਣ ਦੇ ਗੰਭੀਰ ਦੋਸ਼ ਲਗਾਏ। ਉਸ ਨੇ ਕਿਹਾ ਕਿ ਪੰਜਾਬ ਬਣਦੇ ਸਮੇਂ ਕਾਂਗਰਸ ਵੱਲੋਂ ਚੰਡੀਗੜ੍ਹ ਬਾਰੇ ਕੀਤੇ ਵਾਅਦੇ ਪੂਰੇ ਨਾ ਹੋਣ ਕਾਰਨ ਹੀ ਅੱਜ ਪੰਜਾਬ ਚੰਡੀਗੜ੍ਹ ਸਬੰਧੀ ਮੁਸੀਬਤਾਂ ਦਾ ਸਾਹਮਣਾ ਕਰ ਰਿਹਾ ਹੈ।
ਉਹਨਾਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਸਿੱਖਿਆ ਖੇਤਰ ਵਿੱਚ RSS ਦੀ ਵਿਚਾਰਧਾਰਾ ਥੋਪਣੀ ਚਾਹੁੰਦੀ ਹੈ। ਧਾਲੀਵਾਲ ਨੇ ਯੂਨੀਵਰਸਿਟੀ ਵਿਦਿਆਰਥੀਆਂ ਨਾਲ ਇਕਜੁੱਟਤਾ ਜਤਾਈ ਅਤੇ ਕਿਹਾ ਕਿ ਜਿਹੜੇ ਵੀ ਨੌਜਵਾਨ ਸ਼ਾਂਤੀਪੂਰਨ ਤਰੀਕੇ ਨਾਲ ਆਪਣੇ ਹੱਕ ਲਈ ਸੰਘਰਸ਼ ਕਰ ਰਹੇ ਹਨ, ਉਹਨਾਂ ਦੇ ਨਾਲ ਸਰਕਾਰ ਖੜੀ ਹੈ।
ਹਾਲਾਂਕਿ ਉਹਨਾਂ ਨੇ ਇਹ ਵੀ ਕਿਹਾ ਕਿ ਕਾਨੂੰਨ ਆਪਣੇ ਹੱਥ ਵਿੱਚ ਲੈਣ ਵਾਲਿਆਂ ਖ਼ਿਲਾਫ਼ ਕਾਰਵਾਈ ਹੋਵੇਗੀ, ਚਾਹੇ ਉਹ ਕਿਸੇ ਵੀ ਸੰਗਠਨ ਜਾਂ ਪਾਰਟੀ ਨਾਲ ਜੁੜੇ ਹੋਣ। ਧਾਲੀਵਾਲ ਨੇ ਕਿਹਾ ਕਿ ਰੰਗਲਾ ਪੰਜਾਬ ਬਣਾਉਣਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਬਚਾਉਣਾ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ, ਅਤੇ ਸਟੇਡੀਅਮ ਉਸ ਮਿਸ਼ਨ ਦਾ ਮਜ਼ਬੂਤ ਹਿੱਸਾ ਹਨ।


