Begin typing your search above and press return to search.

ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦੀ ਅੱਜ ਅਕਾਲ ਤਖ਼ਤ ਸਾਹਿਬ ’ਤੇ ਬਰਸੀ ਮਨਾਈ ਗਈ

ਸ੍ਰੀ ਹਰਿਮੰਦਰ ਸਾਹਿਬ ਤੇ ਹੋਏ ਹਮਲੇ ਦੇ ਰੌਸ਼ ਵਿਚ ਭਾਈ ਬੇਅੰਤ ਸਿੰਘ ਤੇ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਨੇ ਉਸ ਸਮੇਂ ਦੀ ਪ੍ਰਧਾਨ ਮੰਤਰੀ ਬੀਬੀ ਇੰਦਰਾ ਗਾਂਧੀ ਨੂੰ ਗੋਲਿਆ ਮਾਰ ਕੇ ਮਾਰ ਦਿਤਾ ਇਸ ਮੌਕੇ ਭਾਈ ਬੇਅੰਤ ਸਿੰਘ ਸੁਰਖਿਆ ਕਰਮੀਆਂ ਦੀਆ ਗੋਲਿਆ ਦਾ ਸ਼ਿਕਾਰ ਹੋ ਗਏ ਅਤੇ ਮੌਕੇ ਤੇ ਹੀ ਸ਼ਹਾਦਤ ਪ੍ਰਾਪਤ ਕਰ ਗਏ ਅਤੇ ਭਾਈ ਕੇਹਰ ਸਿੰਘ ਅਤੇ ਭਾਈ ਸਤਵੰਤ ਸਿੰਘ ਨੂੰ 6 ਜਨਵਰੀ 1989 ਨੂੰ ਸਮੇ ਦੀਆ ਸਰਕਾਰਾਂ ਵੱਲੋਂ ਫਾਸ਼ੀ ਦੇ ਕੇ ਸ਼ਹੀਦ ਕੀਤਾ ਗਿਆ ਸੀ।

ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ  ਦੀ ਅੱਜ ਅਕਾਲ ਤਖ਼ਤ ਸਾਹਿਬ ’ਤੇ ਬਰਸੀ ਮਨਾਈ ਗਈ
X

Gurpiar ThindBy : Gurpiar Thind

  |  31 Oct 2025 2:06 PM IST

  • whatsapp
  • Telegram

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਤੇ ਹੋਏ ਹਮਲੇ ਦੇ ਰੌਸ਼ ਵਿਚ ਭਾਈ ਬੇਅੰਤ ਸਿੰਘ ਤੇ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਨੇ ਉਸ ਸਮੇਂ ਦੀ ਪ੍ਰਧਾਨ ਮੰਤਰੀ ਬੀਬੀ ਇੰਦਰਾ ਗਾਂਧੀ ਨੂੰ ਗੋਲਿਆ ਮਾਰ ਕੇ ਮਾਰ ਦਿਤਾ ਇਸ ਮੌਕੇ ਭਾਈ ਬੇਅੰਤ ਸਿੰਘ ਸੁਰਖਿਆ ਕਰਮੀਆਂ ਦੀਆ ਗੋਲਿਆ ਦਾ ਸ਼ਿਕਾਰ ਹੋ ਗਏ ਅਤੇ ਮੌਕੇ ਤੇ ਹੀ ਸ਼ਹਾਦਤ ਪ੍ਰਾਪਤ ਕਰ ਗਏ ਅਤੇ ਭਾਈ ਕੇਹਰ ਸਿੰਘ ਅਤੇ ਭਾਈ ਸਤਵੰਤ ਸਿੰਘ ਨੂੰ 6 ਜਨਵਰੀ 1989 ਨੂੰ ਸਮੇ ਦੀਆ ਸਰਕਾਰਾਂ ਵਲੋਂ ਫਾਸ਼ੀ ਦੇ ਕੇ ਸ਼ਹੀਦ ਕੀਤਾ ਗਿਆ ਸੀ।

ਜਿਸਦੇ ਚਲਦੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਵਿਖੇ ਭਾਈ ਸਤਵੰਤ ਸਿੰਘ ਦੀ ਸ਼ਹਾਦਤ ਮੋਕੇ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਉਹਨਾ ਦਾ ਸ਼ਹੀਦਾਂ ਦਿਹਾੜਾ ਮਨਾਇਆ ਗਿਆ । ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਅਸੀਂ ਭਾਈ ਸਤਵੰਤ ਸਿੰਘ ਭਾਈ ਬੇਅੰਤ ਸਿੰਘ ਤੇ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ ਹੈ। ਜਿਸ ਦੇ ਵਜੋਂ ਅੱਜ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਸਨ। ਉਹਨਾਂ ਕਿਹਾ ਕਿ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਗਿਆ ਸੀ।

ਇਸ ਤੋਂ ਬਾਅਦ ਇਹਨਾਂ ਸ਼ਹੀਦਾਂ ਨੂੰ ਫਾਂਸੀ ਦੇ ਦਿੱਤੀ ਗਈ ਜਿਸਦੇ ਚਲਦੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਹਨਾਂ ਦੀ ਯਾਦ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਇਸ ਮੌਕੇ ਭਾਈ ਬੇਅੰਤ ਸਿੰਘ ਦੇ ਪਰਿਵਾਰਕ ਮੈਂਬਰ, ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਅੱਜ ਉਹਨਾਂ ਦੀ ਪਿਤਾ ਦੀ ਬਰਸੀ ਮਨਾਈ ਗਈ ਹੈ ਜਿਸਦੇ ਚਲਦੇ ਅੱਜ ਅਸੀਂ ਇਸ ਮੌਕੇ ਪੁੱਜੇ ਹਾਂ ਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਅੱਜ ਵੀ ਸਾਡੇ ਸ਼ਹੀਦਾਂ ਨੂੰ ਦੇਸ਼ ਵਿੱਚ ਯਾਦ ਕੀਤਾ ਜਾਂਦਾ ਹੈ।

ਹਜ਼ਾਰਾਂ ਦੀ ਗਿਣਤੀ ਵਿੱਚ ਅੱਜ ਸੰਗਤਾਂ ਇਹਨਾਂ ਸ਼ਹੀਦਾਂ ਦੇ ਭੋਗ ਤੇ ਇੱਥੇ ਪੁੱਜੀਆਂ ਹਨ ਤੇ ਉਹਨਾਂ ਨੂੰ ਪਿਆਰ ਕਰਦੀਆਂ ਹਨ। ਪੰਥਕ ਜਥੇਬੰਦੀਆਂ ਅਤੇ ਸ੍ਰੋਮਣੀ ਕਮੇਟੀ ਵਲੌ ਇਹ ਸ਼ਹੀਦੀ ਦਿਹਾੜਾ ਮਣਾਇਆ ਗਿਆ। ਇਸ ਮੌਕੇ ਭਾਈ ਸਤਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਰੌਪਾਏ ਭੇਟ ਕਰ ਸਨਮਾਨਿਤ ਕੀਤਾ ਗਿਆ ਅਤੇ ਕੋਮ ਦੇ ਲਈ ਸ਼ਹਾਦਤ ਪ੍ਰਾਪਤ ਕਰਨ ਵਾਲੇ ਇਸ ਯੋਧੇ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ ।

Next Story
ਤਾਜ਼ਾ ਖਬਰਾਂ
Share it