ਜਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈਕੇ ਮੀਟਿੰਗਾਂ ਦਾ ਦੌਰ ਜਾਰੀ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਕਰ ਰਹੇ ਹਨ ਲਗਾਤਾਰ ਚੋਣੀ ਮੀਟਿੰਗਾਂ
ਪੰਜਾਬ ਅੰਦਰ ਜਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਬਿਗਲ ਵੱਜਣ ਨਾਲ ਹੀ ਸਿਆਸੀ ਸਰਗਰਮੀਆਂ ਨੇ ਤੇਜ਼ੀ ਫੜ ਲਈ ਹੈ। ਸਾਰੀਆਂ ਰਾਜਨੀਤਿਕ ਪਾਰਟੀਆਂ ਵੱਲੋਂ ਪਿੰਡ ਪੱਧਰ ‘ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਆਪਣਾ ਦਬਦਬਾ ਬਣਾਇਆ ਜਾ ਸਕੇ।

By : Gurpiar Thind
ਅੰਮ੍ਰਿਤਸਰ: ਪੰਜਾਬ ਅੰਦਰ ਜਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਬਿਗਲ ਵੱਜਣ ਨਾਲ ਹੀ ਸਿਆਸੀ ਸਰਗਰਮੀਆਂ ਨੇ ਤੇਜ਼ੀ ਫੜ ਲਈ ਹੈ। ਸਾਰੀਆਂ ਰਾਜਨੀਤਿਕ ਪਾਰਟੀਆਂ ਵੱਲੋਂ ਪਿੰਡ ਪੱਧਰ ‘ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਆਪਣਾ ਦਬਦਬਾ ਬਣਾਇਆ ਜਾ ਸਕੇ।
ਇਸੇ ਕੜੀ ਵਿੱਚ ਅਜਨਾਲਾ ਹਲਕੇ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਰਮਦਾਸ ਬਲਾਕ ਵਿੱਚ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਰਕੁਨਾਂ ਅਤੇ ਪਿੰਡਾਂ ਤੋਂ ਆਏ ਲੋਕਾਂ ਨੇ ਹਿੱਸਾ ਲਿਆ।
ਮੀਟਿੰਗ ਦੌਰਾਨ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਜਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਲਗਾਤਾਰ ਬੈਠਕਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਚੋਣੀ ਰਣਨੀਤੀ ਮਜ਼ਬੂਤ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਮਿਲ ਰਹੀਆਂ ਸੁਵਿਧਾਵਾਂ ਨੂੰ ਦੇਖਦਿਆਂ ਪਿੰਡ ਵਾਸੀਆਂ ਦਾ ਰੁਝਾਨ ਤੇਜ਼ੀ ਨਾਲ ਆਮ ਆਦਮੀ ਪਾਰਟੀ ਵੱਲ ਵੱਧ ਰਿਹਾ ਹੈ।
ਉਹਨਾਂ ਦਾਅਵਾ ਕੀਤਾ ਕਿ ਜਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਪੂਰੇ ਪੰਜਾਬ ਵਿੱਚ ਸ਼ਾਨਦਾਰ ਜਿੱਤ ਹਾਸਿਲ ਕਰੇਗੀ। ਧਾਲੀਵਾਲ ਨੇ ਕਾਰਕੁਨਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾਕੇ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ।
ਉਹਨਾਂ ਕਿਹਾ ਕਿ ਇਹ ਚੋਣਾਂ ਪਿੰਡ ਪੱਧਰ ‘ਤੇ ਪਾਰਦਰਸ਼ਤਾ ਅਤੇ ਲੋਕ-ਕੇਂਦਰਿਤ ਨੀਤੀਆਂ ਨੂੰ ਹੋਰ ਮਜ਼ਬੂਤੀ ਦੇਣਗੀਆਂ ਅਤੇ ਆਮ ਆਦਮੀ ਪਾਰਟੀ ਦਾ ਦ੍ਰਿੜ ਨਿਸ਼ਚਾ ਹੈ ਕਿ ਹਰ ਪਿੰਡ ਵਿੱਚ ਵਿਕਾਸ ਦੀ ਇੱਕ ਨਵੀ ਲਕੀਰ ਖਿੱਚੀ ਜਾਵੇਗੀ।


