Begin typing your search above and press return to search.

ਕੇਂਦਰੀ ਬਜਟ ਨੇ ਪੰਜਾਬ ਨੂੰ ਕੀਤਾ ਨਿਰਾਸ਼, ਕਿਸਾਨਾਂ ਲਈ ਕੁਝ ਨਹੀਂ: Kuldeep Singh Dhaliwal

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਕੇਂਦਰੀ ਬਜਟ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।

ਕੇਂਦਰੀ ਬਜਟ ਨੇ ਪੰਜਾਬ ਨੂੰ ਕੀਤਾ ਨਿਰਾਸ਼, ਕਿਸਾਨਾਂ ਲਈ ਕੁਝ ਨਹੀਂ:  Kuldeep Singh Dhaliwal
X

Gurpiar ThindBy : Gurpiar Thind

  |  2 Feb 2026 2:27 PM IST

  • whatsapp
  • Telegram

ਅੰਮ੍ਰਿਤਸਰ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਕੇਂਦਰੀ ਬਜਟ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਪੰਜਾਬ ਲਈ ਪੂਰੀ ਤਰ੍ਹਾਂ ਨਿਰਾਸ਼ਾਜਨਕ ਹੈ ਅਤੇ ਇਸ ਵਿੱਚ ਸੂਬੇ ਦੇ ਕਿਸਾਨਾਂ, ਨੌਜਵਾਨਾਂ ਅਤੇ ਖੇਤੀਬਾੜੀ ਲਈ ਕੁਝ ਵੀ ਨਹੀਂ ਰੱਖਿਆ ਗਿਆ।


ਧਾਲੀਵਾਲ ਨੇ ਕਿਹਾ ਕਿ ਪੰਜਾਬ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਪੰਜਾਬ ਦੇ ਕਿਸਾਨਾਂ ਦਾ ਬਹੁਤ ਵੱਡਾ ਯੋਗਦਾਨ ਹੈ, ਪਰ ਫਿਰ ਵੀ ਕੇਂਦਰ ਸਰਕਾਰ ਨੇ ਬਜਟ ਵਿੱਚ ਪੰਜਾਬ ਨੂੰ ਨਜ਼ਰਅੰਦਾਜ਼ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਬਜਟ ਪੰਜਾਬ ਵਿਰੋਧੀ, ਕਿਸਾਨ ਵਿਰੋਧੀ ਅਤੇ ਨੌਜਵਾਨ ਵਿਰੋਧੀ ਹੈ। ਖੇਤੀਬਾੜੀ, ਕਿਸਾਨੀ ਆਮਦਨ, ਰੋਜ਼ਗਾਰ ਅਤੇ ਨੌਜਵਾਨਾਂ ਦੇ ਭਵਿੱਖ ਲਈ ਕੋਈ ਠੋਸ ਯੋਜਨਾ ਨਹੀਂ ਦਿੱਤੀ ਗਈ।


ਉਨ੍ਹਾਂ ਇਹ ਵੀ ਕਿਹਾ ਕਿ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਦਾ ਪੰਜਾਬ ਦੌਰਾ ਵੀ ਸਿਰਫ਼ ਰਸਮੀ ਸਾਬਤ ਹੋਇਆ ਅਤੇ ਉਹ ਪੰਜਾਬ ਲਈ ਕੋਈ ਵੱਡਾ ਤੋਹਫਾ ਜਾਂ ਐਲਾਨ ਕੀਤੇ ਬਿਨਾਂ ਹੀ ਵਾਪਸ ਚਲੇ ਗਏ। ਧਾਲੀਵਾਲ ਮੁਤਾਬਕ ਕੇਂਦਰ ਸਰਕਾਰ ਨੇ ਪੰਜਾਬ ਨਾਲ ਵੱਡੀ ਬੇਇਨਸਾਫੀ ਕੀਤੀ ਹੈ, ਜਦਕਿ ਇਸ ਸੂਬੇ ਦੀ ਦੇਸ਼ ਲਈ ਕੁਰਬਾਨੀਆਂ ਅਤੇ ਯੋਗਦਾਨ ਇਤਿਹਾਸਕ ਰਹੇ ਹਨ।



ਇਸ ਦੇ ਨਾਲ ਹੀ ਉਨ੍ਹਾਂ ਨਵਜੋਤ ਕੌਰ ਸਿੱਧੂ ਵੱਲੋਂ ਕਾਂਗਰਸ ਪਾਰਟੀ ਨੂੰ ਦਿੱਤੇ ਅਸਤੀਫੇ ’ਤੇ ਵੀ ਟਿੱਪਣੀ ਕਰਦੇ ਹੋਏ ਕਿਹਾ ਕਿ ਕਾਂਗਰਸ ਦੇ ਮਾੜੇ ਦਿਨ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਦੇ ਕਈ ਹੋਰ ਵੱਡੇ ਲੀਡਰ ਵੀ ਪਾਰਟੀ ਛੱਡ ਸਕਦੇ ਹਨ। ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਸਭ ਤੋਂ ਵੱਡਾ ਚੈਲੰਜ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ, ਗੈਂਗਸਟਰਵਾਦ ਅਤੇ ਨਸ਼ਿਆਂ ਦਾ ਖਾਤਮਾ ਕਰਨਾ ਹੈ, ਜਿਸ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ

Next Story
ਤਾਜ਼ਾ ਖਬਰਾਂ
Share it