ਖਾਲਸਾਈ ਰੰਗ ਵਿੱਚ ਰੰਗਿਆ ਇਟਲੀ ਦਾ ਲਵੀਨੀਓ ਸ਼ਹਿਰ

ਖਾਲਸਾਈ ਰੰਗ ਵਿੱਚ ਰੰਗਿਆ ਇਟਲੀ ਦਾ ਲਵੀਨੀਓ ਸ਼ਹਿਰ

ਨਿਰਮਲ

ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) ਇਟਲੀ ਦੀ ਰਾਜਧਾਨੀ ਰੋਮ ਦੇ ਭਾਰਤੀ ਭਾਈਚਾਰੇ ਦੀ ਵਧ ਵਸੋ ਵਾਲੇ ਪ੍ਰਸਿੱਧ ਸ਼ਹਿਰ ਲਵੀਨੀਓ ਵਿੱਚ ਸਥਿਤ ਪੁਰਾਤਨ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਦੀ ਸਮੂਹ ਪ੍ਰਬੰਧਕ ਕਮੇਟੀ ਵਲੋ ਇਲਾਕੇ ਦੀਆਂ ਸਮੂਹ ਸੰਗਤਾ, ਸੇਵਾਦਾਰਾਂ ਤੇ ਇਲਾਕੇ ਦੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਸਮਰਪਿਤ ਲਵੀਨੀਓ ਸ਼ਹਿਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਇਟਲੀ ਦੇ ਲਾਸੀਓ ਸੂਬੇ ਦੀਆਂ ਸਮੂਹ ਸੰਗਤਾਂ ਵਲੋ ਭਾਰੀ ਗਿਣਤੀ ਵਿੱਚ ਸਮੂਲੀਅਤ ਕੀਤੀ ਗਈ।

ਇਸ ਮੌਕੇ ਇਲਾਹੀ ਬਾਣੀ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਗਿਆ। ਅਤੇ ਬਾਅਦ ਦੁਪਿਹਰ ਗੁਰਦੁਆਰਾ ਸਾਹਿਬ ਤੋ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਤੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆਂ ਹੇਠ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾਂ ਕੀਤੀ ਗਈ। ਜੋ ਕਿ ਲਵੀਨੀਓ ਸ਼ਹਿਰ ਦੀਆਂ ਵੱਖ ਵੱਖ ਗਲੀਆਂ ਵਿਚੋ ਹੁੰਦਾ ਹੋਇਆ ਸ਼ਹਿਰ ਦੇ ਸ਼ਟੇਸ਼ਨ ਵਾਲੀ ਪਾਰਕਿੰਗ ਵਿੱਚ ਪਹੁੰਚਿਆਂ , ਉਪਰੰਤ ਇਸ ਜਗ੍ਹਾ ਤੇ ਖੁੱਲੇ ਪੰਡਾਲ ਸਜਾਏ ਗਏ।

ਇਸ ਮੌਕੇ ਭਾਈ ਗੁਰਪ੍ਰਤਾਪ ਸਿੰਘ ਜੀ ਹਜੂਰੀ ਰਾਗੀ ਸ੍ਰੀ ਹਜੂਰ ਸਾਹਿਬ ਜੀ ਸਮੇਤ ਪੰਥ ਦੇ ਪ੍ਰਸਿੱਧ ਢਾਡੀ , ਰਾਗੀ, ਤੇ ਕਵੀਸ਼ਰੀ ਜਥਿਆਂ ਵਲੋ ਸੰਗਤਾਂ ਨੂੰ ਗੁਰਬਾਣੀ ਸਰਵਣ ਕਰਵਾਈ ਗਈ। ਇਸ ਮੌਕੇ ਅੰਕੈਡਮੀ ਮਿਸ਼ਲ ਮੀਰੀ ਪੀਰੀ ਰੋਮਾ ਬੱਢਾ ਦਲ ਇਟਲੀ ਦੇ ਬੱਚਿਆ ਸਮੇਤ ਸਿੰਘਾਂ ਵਲੋ ਗੱਤਕੇ ਦੇ ਹੈਰਤ ਮਈ ਜੌਹਰ ਵੀ ਦਿਖਾਏ ਗਏ। ਇਸ ਨਗਰ ਕੀਰਤਨ ਵਿੱਚ ਵਿਸ਼ੇਸ ਤੌਰ ਤੇ ਪਹੁੰਚੇ ਸੂਬਾ ਲਾਸੀਓ ਦੇ ਫੋਰਸਾ ਇਟਾਲੀਆ ਪਾਰਟੀ ਦੇ ਖੇਤਰੀ ਕੌਸ਼ਲਰ ਫਾਬੀਓ ਕੰਪੋਲੇਈ ਵਲੋ ਖਾਲਸਾ ਸਾਜਨਾ ਦਿਵਸ ਨੂੰ ਭਾਰਤੀ ਭਾਈਚਾਰੇ ਵਧਾਈਆ ਦਿੱਤੀਆ ਗਈਆਂ ।

ਉਨ੍ਹਾ ਵਲੋ ਭਰੋਸਾ ਦਿਵਾਇਆ ਗਿਆ ਜਦੋ ਕਿਸੇ ਵੀ ਤਰ੍ਹਾ ਦੀ ਸਹਾਇਤਾਂ ਦੀ ਲੋੜ ਹੋਵੇ ਉਹ ਮੈਨੂੰ ਯਾਦ ਕਰ ਸਕਦੇ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਸੇਵਾਦਾਰ ਤੇ ਪ੍ਰਸਾਸ਼ਨ ਦੇ ਅਧਿਕਾਰੀਆ ਨੂੰ ਵਿਸ਼ੇਸ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਤੇ ਸਮੂਹ ਸੰਗਤਾਂ ਨੂੰ ਜੀ ਆਇਆ ਆਖਿਆ ਤੇ ਸਭ ਸੰਗਤਾਂ ਦਾ ਇਸ ਨਗਰ ਕੀਰਤਨ ਵਿੱਚ ਹਾਜ਼ਰੀਆਂ ਭਰਨ ਲਈ ਧੰਨਵਾਦ ਕੀਤਾ ਗਿਆ। ਸੰਗਤਾਂ ਲਈ ਵੱਖ ਵੱਖ ਪ੍ਰਕਾਰ ਦੇ ਸਟਾਲਾਂ ਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਉਪਰੰਤ ਸ਼ਾਮ ਨੂੰ ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸਾਹਿਬ ਵਿਖੇ ਹੀ ਕੀਤੀ ਗਈ।

ਇਹ ਵੀ ਪੜ੍ਹੋ

ਲੋਕ ਸਭਾ ਚੋਣਾਂ 2024 ਲਈ ਕੁੱਝ ਥਾਵਾਂ ’ਤੇ ਵੋਟਾਂ ਪੈ ਗਈਆਂ ਹਨ। ਕਈ ਥਾਵਾਂ ’ਤੇ ਹਾਲੇ ਵੋਟਾਂ ਪੈਣੀਆਂ ਹਨ। ਪੰਜਾਬ ਵਿਚ ਚੋਣ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ।

ਦੱਸਦੇ ਚਲੀਏ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਹੁਣ ਲੋਕ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਅਤੇ ਆਪਣਾ ਆਧਾਰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਸੰਭਾਲੇਗੀ। ਉਹ ਤਿੰਨ ਲੋਕ ਸਭਾ ਹਲਕਿਆਂ ਵਿੱਚ ਰੈਲੀਆਂ ਕਰੇਗੀ। ਇਸ ਵਿੱਚ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਸ਼ਾਮਲ ਹਨ। ਇਸ ਸਬੰਧੀ ਪ੍ਰੋਗਰਾਮ ਤਿਆਰ ਕੀਤਾ ਜਾ ਰਿਹਾ ਹੈ। ਸੂਤਰਾਂ ਦੀ ਮੰਨੀਏ ਤਾਂ ਇਹ ਇਸ ਹਫਤੇ 9 ਅਤੇ 10 ਤਰੀਕ ਨੂੰ ਪੰਜਾਬ ਆਵੇਗੀ। ਹਾਲਾਂਕਿ ਇਸ ’ਤੇ ਅਜੇ ਫੈਸਲਾ ਨਹੀਂ ਲਿਆ ਗਿਆ ਹੈ। ਲੋਕ ਸਭਾ ਚੋਣਾਂ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਆਪਣੀ ਸਰਕਾਰ ਹੈ। ਨਾਲ ਹੀ ਪਾਰਟੀ 13 ਸੀਟਾਂ ’ਤੇ ਚੋਣ ਲੜ ਰਹੀ ਹੈ।

ਭਾਵੇਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਰਾਬ ਨੀਤੀ ਕੇਸ ਵਿੱਚ ਜੇਲ੍ਹ ਵਿੱਚ ਹੋਣ ਕਾਰਨ ਇਸ ਵਾਰ ਚੋਣ ਪ੍ਰਚਾਰ ਵਿੱਚ ਹਿੱਸਾ ਨਹੀਂ ਲੈ ਸਕਣਗੇ। ਪਰ ਉਹ ਸਾਰੀ ਚੋਣ ਰਣਨੀਤੀ ਜੇਲ੍ਹ ਤੋਂ ਹੀ ਤਿਆਰ ਕਰ ਰਹੇ ਹਨ। ਇਸ ਗੱਲ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸੀਐਮ ਭਗਵੰਤ ਮਾਨ ਮਹੀਨੇ ਵਿੱਚ ਦੋ ਵਾਰ ਉਨ੍ਹਾਂ ਨੂੰ ਮਿਲ ਚੁੱਕੇ ਹਨ।

ਉਸ ਤੋਂ ਬਾਅਦ ਹੁਣ ਸੁਨੀਤਾ ਕੇਜਰੀਵਾਲ ਦਾ ਪ੍ਰੋਗਰਾਮ ਤਿੰਨ ਸਰਕਲਾਂ ਵਿੱਚ ਤਿਆਰ ਕੀਤਾ ਗਿਆ ਹੈ। ਇਹ ਉਹ ਹਲਕੇ ਹਨ ਜਿੱਥੇ ਹਿੰਦੂ ਵੋਟਰ ਬਹੁਗਿਣਤੀ ਵਿੱਚ ਹਨ। ਨਾਲ ਹੀ, ਇਹ ਸਾਰੀਆਂ ਸੀਟਾਂ ਰਾਜਾਂ ਦੀਆਂ ਹੌਟ ਸੀਟਾਂ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ। ਹਾਲਾਂਕਿ ਇਸ ਤੋਂ ਪਹਿਲਾਂ ਸੀ.ਐਮ.ਭਗਵੰਤ ਮਾਨ ਖੁਦ ਸਾਰੇ ਹਲਕਿਆਂ ਦੀ ਅਗਵਾਈ ਕਰ ਚੁੱਕੇ ਹਨ। ਉਹ ਹਰ ਖੇਤਰ ਵਿੱਚ ਰੋਡ ਸ਼ੋਅ, ਰੈਲੀਆਂ ਅਤੇ ਜਨਤਕ ਮੀਟਿੰਗਾਂ ਕਰ ਰਿਹਾ ਹੈ। ਉਨ੍ਹਾਂ ਨੇ ਸਮੁੱਚੀ ਚੋਣ ਮੁਹਿੰਮ ਦਾ ਸ਼ਡਿਊਲ ਬਣਾ ਲਿਆ ਹੈ। ਉਸ ਅਨੁਸਾਰ ਸਾਰਾ ਪ੍ਰਚਾਰ ਚੱਲ ਰਿਹਾ ਹੈ।

ਸੁਨੀਤਾ ਕੇਜਰੀਵਾਲ ਪੰਜਾਬ ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਪਿਛਲੇ ਮਹੀਨੇ ਉਨ੍ਹਾਂ ਦਿੱਲੀ ਵਿਖੇ ਪੰਜਾਬ ਦੇ ਲਗਭਗ ਸਾਰੇ ਸਰਕਲਾਂ ਦੇ ਆਗੂਆਂ ਅਤੇ ਉਮੀਦਵਾਰਾਂ ਨਾਲ ਮੀਟਿੰਗ ਕਰਕੇ ਸਮੁੱਚੇ ਹਾਲਾਤ ਦੀ ਜ਼ਮੀਨੀ ਹਕੀਕਤ ਤੋਂ ਜਾਣੂ ਕਰਵਾਇਆ। ਇਸ ਮੀਟਿੰਗ ਵਿੱਚ ‘ਆਪ’ ਦੇ ਪੰਜਾਬ ਸਹਿ ਇੰਚਾਰਜ ਜਰਨੈਲ ਸਿੰਘ ਵੀ ਹਾਜ਼ਰ ਸਨ। ਇਸ ਦੇ ਨਾਲ ਹੀ ਪਾਰਟੀ ਚੋਣ ਪ੍ਰਚਾਰ ਦੌਰਾਨ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਉਠਾ ਰਹੀ ਹੈ। ਇਸ ਦੇ ਨਾਲ ਹੀ ਪਾਰਟੀ ਕੇਂਦਰ ਨੂੰ ਘੇਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਹੈ।

Related post

ਪੰਜਾਬ ‘ਚ Heatwave ਦਾ ਰੈੱਡ ਅਲਰਟ, ਗਰਮੀ ਦਾ ਟੁੱਟੇਗਾ ਰਿਕਾਰਡ, ਜਾਣੋ ਮੌਸਮ ਵਿਭਾਗ ਨੇ ਕੀ ਕਿਹਾ

ਪੰਜਾਬ ‘ਚ Heatwave ਦਾ ਰੈੱਡ ਅਲਰਟ, ਗਰਮੀ ਦਾ ਟੁੱਟੇਗਾ…

ਚੰਡੀਗੜ੍ਹ, 19 ਮਈ, ਪਰਦੀਪ ਸਿੰਘ: ਪੰਜਾਬ ਵਿੱਚ ਗਰਮੀ ਦਾ ਕਹਿਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਤਾਪਮਾਨ ਦਿਨੋ-ਦਿਨ ਵੱਧਦਾ ਜਾ ਰਿਹਾ…
ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (19 ਮਈ 2024)

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (19 ਮਈ 2024)

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ…
ਗਾਇਕ ਗੁਰਦਾਸ ਮਾਨ ਨੇ ਮੀਕਾ ਦੇ ਘਰ ਖਾਧਾ ਖਾਣਾ, ਤਸਵੀਰਾਂ ਵਾਇਰਲ

ਗਾਇਕ ਗੁਰਦਾਸ ਮਾਨ ਨੇ ਮੀਕਾ ਦੇ ਘਰ ਖਾਧਾ ਖਾਣਾ,…

ਮੁੰਬਈ, 17 ਮਈ, ਪਰਦੀਪ ਸਿੰਘ: ਬਾਲੀਵੁੱਡ ਤੇ ਪੰਜਾਬੀ ਗਾਇਕ ਮੀਕਾ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝੀ ਕੀਤੀ ਹੈ,…