Sunita Kejriwal News : ਕੇਜਰੀਵਾਲ ਦੀ ਪਤਨੀ ਨਾਲ ਪੰਜਾਬ ਦੇ ਨੇਤਾਵਾਂ ਵਲੋਂ ਮੁਲਾਕਾਤ
ਨਵੀਂ ਦਿੱਲੀ, 19 ਅਪ੍ਰੈਲ, ਨਿਰਮਲ : ਪੰਜਾਬ ਦੇ ਜਲੰਧਰ ਅਤੇ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਮਿਲਣ ਪਹੁੰਚੇ। ਜਿੱਥੇ ਉਨ੍ਹਾਂ ਦੋਵਾਂ ਹਲਕਿਆਂ ਵਿੱਚ ਜਿੱਤ ਲਈ ਰਣਨੀਤੀ ਬਾਰੇ ਚਰਚਾ ਕੀਤੀ। ਇਹ ਮੀਟਿੰਗ ਬਹੁਤ ਹੀ ਗੁਪਤ ਤਰੀਕੇ ਨਾਲ ਕੀਤੀ ਗਈ ਸੀ। ਜਿਸ ਦੀ […]
By : Editor Editor
ਨਵੀਂ ਦਿੱਲੀ, 19 ਅਪ੍ਰੈਲ, ਨਿਰਮਲ : ਪੰਜਾਬ ਦੇ ਜਲੰਧਰ ਅਤੇ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਮਿਲਣ ਪਹੁੰਚੇ। ਜਿੱਥੇ ਉਨ੍ਹਾਂ ਦੋਵਾਂ ਹਲਕਿਆਂ ਵਿੱਚ ਜਿੱਤ ਲਈ ਰਣਨੀਤੀ ਬਾਰੇ ਚਰਚਾ ਕੀਤੀ। ਇਹ ਮੀਟਿੰਗ ਬਹੁਤ ਹੀ ਗੁਪਤ ਤਰੀਕੇ ਨਾਲ ਕੀਤੀ ਗਈ ਸੀ। ਜਿਸ ਦੀ ਫੋਟੋ ਵੀ ਜਾਰੀ ਨਹੀਂ ਕੀਤੀ ਗਈ। ਸੁਨੀਤਾ ਕੇਜਰੀਵਾਲ ਨੇ ਦੋਵਾਂ ਉਮੀਦਵਾਰਾਂ ਤੋਂ ਜ਼ਿਲ੍ਹੇ ਦੀ ਸਥਿਤੀ ਵੀ ਜਾਣੀ ਅਤੇ ਭਾਜਪਾ ਨੂੰ ਹਰਾਉਣ ਲਈ ਭਵਿੱਖ ਦੀ ਰਣਨੀਤੀ ਦੱਸੀ।
‘ਆਪ’ ਨਾਲ ਜੁੜੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਉਰਫ਼ ਅਸ਼ੋਕ ਪੱਪੀ ਅਤੇ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਪਵਨ ਕੁਮਾਰ ਟੀਨੂੰ, ਪੰਜਾਬ ਦੇ ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਅਤੇ ਦੋਵਾਂ ਹਲਕਿਆਂ ਦੇ ਕਈ ਵਿਧਾਇਕ ਵੀਰਵਾਰ ਨੂੰ ਦਿੱਲੀ ਪੁੱਜੇ। ਸੁਨੀਤਾ ਕੇਜਰੀਵਾਲ ਸਭ ਤੋਂ ਪਹਿਲਾਂ ਵੱਖਰੇ ਤੌਰ ’ਤੇ ਮਿਲੇ ਸਨ।
ਸੂਤਰਾਂ ਮੁਤਾਬਕ ਸੁਨੀਤਾ ਕੇਜਰੀਵਾਲ ਨੇ ਹਰ ਉਮੀਦਵਾਰ ਨਾਲ ਪੰਜਾਬ ’ਚ ਭਾਜਪਾ ਦੀ ਸਥਿਤੀ ’ਤੇ ਚਰਚਾ ਕੀਤੀ। ਮੀਟਿੰਗ ਵਿੱਚ ਉਨ੍ਹਾਂ ਕਿਹਾ ਕਿ ਹਰ ਵਰਕਰ ਮਾਇਨੇ ਰੱਖਦਾ ਹੈ ਅਤੇ ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਸੀਂ ਉਨ੍ਹਾਂ ਨੂੰ ਨਾਲ ਲੈ ਕੇ ਮਜ਼ਬੂਤ ਲੜਾਈ ਲੜੀਏ।
ਤੁਹਾਨੂੰ ਦੱਸ ਦੇਈਏ ਕਿ ਦੋਵਾਂ ਜ਼ਿਲ੍ਹਿਆਂ ਦੇ ਉਮੀਦਵਾਰਾਂ ਨੂੰ ਮਿਲਣ ਤੋਂ ਪਹਿਲਾਂ ਸੁਨੀਤਾ ਕੇਜਰੀਵਾਲ ਨੇ ਪੰਜਾਬ ਦੇ ਰਾਜ ਸਭਾ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਸੀ। ਉਕਤ ਮੀਟਿੰਗ ਦੌਰਾਨ ‘ਆਪ’ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਵੀ ਹਾਜ਼ਰ ਸਨ।
ਸੰਦੀਪ ਪਾਠਕ ਦੇ ਦੌਰੇ ਤੋਂ ਬਾਅਦ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਸੁਨੀਤਾ ਕੇਜਰੀਵਾਲ ਨਾਲ ਕਈ ਗੱਲਾਂ ’ਤੇ ਚਰਚਾ ਕੀਤੀ ਸੀ। ਇਸ ਤੋਂ ਇਲਾਵਾ ਪਾਠਕ ਵੱਲੋਂ ਲੁਧਿਆਣਾ ਅਤੇ ਜਲੰਧਰ ਵਿੱਚ ਵੀ ਮੀਟਿੰਗਾਂ ਕੀਤੀਆਂ ਗਈਆਂ। ਉਨ੍ਹਾਂ ਵੱਲੋਂ ਪਾਈਆਂ ਗਈਆਂ ਕਮੀਆਂ ਨੂੰ ਸੁਨੀਤਾ ਕੇਜਰੀਵਾਲ ਨੇ ਵਿਚਾਰਿਆ।
ਇਹ ਵੀ ਪੜ੍ਹੋ
ਲੋਕਸਭਾ ਚੋਣਾਂ ਲਈ ਵੋਟਾਂ ਪੈਣ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ। ਇਸੇ ਤਰ੍ਹਾਂ ਅੱਜ 21 ਰਾਜਾਂ ਵਿਚ 102 ਸੀਟਾਂ ’ਤੇ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਲੋਕ ਸਭਾ ਦੇ ਪਹਿਲੇ ਪੜਾਅ ਵਿਚ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ’ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਸੀਟਾਂ ਦੇ ਲਿਹਾਜ਼ ਨਾਲ ਇਹ ਸਭ ਤੋਂ ਵੱਡਾ ਪੜਾਅ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ਤੇ ਪੋਸਟ ਕਰਕੇ ਲੋਕਾਂ ਨੂੰ ਵੱਡੀ ਗਿਣਤੀ ਵਿਚ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ, ਉਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਅੱਜ ਤੋਂ ਸ਼ੁਰੂ ਹੋ ਰਿਹਾ ਹੈ! ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਵਿੱਚ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ਲਈ ਵੋਟਿੰਗ ਹੋਵੇਗੀ।
ਮੈਂ ਇਨ੍ਹਾਂ ਸਾਰੀਆਂ ਸੀਟਾਂ ਦੇ ਵੋਟਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਵੋਟਿੰਗ ਦਾ ਨਵਾਂ ਰਿਕਾਰਡ ਬਣਾਉਣ। ਪਹਿਲੀ ਵਾਰ ਵੋਟ ਪਾਉਣ ਜਾ ਰਹੇ ਆਪਣੇ ਨੌਜਵਾਨ ਦੋਸਤਾਂ ਨੂੰ ਮੇਰੀ ਖਾਸ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਵੋਟ ਪਾਉਣ। ਲੋਕਤੰਤਰ ਵਿੱਚ, ਹਰ ਵੋਟ ਕੀਮਤੀ ਹੈ ਅਤੇ ਹਰ ਆਵਾਜ਼ ਮਾਇਨੇ ਰੱਖਦੀ ਹੈ।