ਮਹਿਲਾ ਕਮਿਸ਼ਨ ਵਲੋਂ ਜੈਜ਼ੀ ਬੀ ਨੂੰ ਕਾਨੂੰਨੀ ਨੋਟਿਸ

ਮਹਿਲਾ ਕਮਿਸ਼ਨ ਵਲੋਂ ਜੈਜ਼ੀ ਬੀ ਨੂੰ ਕਾਨੂੰਨੀ ਨੋਟਿਸ


ਅੰਮ੍ਰਿਤਸਰ, 1 ਅਪ੍ਰੈਲ,ਨਿਰਮਲ : ਪੰਜਾਬੀ ਗਾਇਕ ਜੈਜ਼ੀ ਬੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ।

ਗਾਇਕ ਜੈਜ਼ੀ ਬੀ ਅਪਣੇ ਨਵੇਂ ਗੀਤ ਦੇ ਕਾਰਨ ਵਿਵਾਦਾਂ ਵਿਚ ਆ ਗਏ ਹਨ। ਨੋਟਿਸ ਵਿਚ ਉਨ੍ਹਾਂ ਹਫਤੇ ਦੇ ਅੰਦਰ ਅੰਦਰ ਅਪਣਾ ਪੱਖ ਈ ਮੇਲ ਜ਼ਰੀਏ ਭੇਜਣ ਲਈ ਕਿਹਾ ਗਿਆ। ਜਿਸ ਤੋਂ ਬਅਦ ਉਨ੍ਹਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਦਰਅਸਲ ਜੈਜ਼ੀ ਬੀ ਦਾ ਬੀਤੇ ਮਹੀਨੇ ਹੀ ਗੀਤ ਮੜਕ ਸ਼ੌਕੀਨਾਂ ਦੀ ਨੂੰ ਲਾਂਚ ਕੀਤਾ ਸੀ। ਪੰਜਾਬੀ ਗੀਤ ਨੂੰ ਜੀਤ ਕੱਦੋਂਵਾਲਾ ਨੇ ਲਿਖਿਆ ਹੈ। ਜੀਤ ਕੱਦੋਂਵਾਲੀਆ ਨੂੰ ਵੀ ਇਸ ਗੀਤ ਦੇ ਲਈ ਹੀ ਨੋਟਿਸ ਭੇਜਿਆ ਗਿਆ। ਗੀਤ ਵਿਚ ਮਹਿਲਾਵਾਂ ਦੇ ਬਾਰੇ ਵਿਚ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਇਸ ਵਿਚ ਮਹਿਲਾਵਾਂ ਦੀ ਤੁਲਨਾ ਭੇਡ ਦੇ ਨਾਲ ਕੀਤੀ ਗਈ।

ਨੋਟਿਸ ਵਿਚ ਲਿਖਿਆ ਗਿਆ ਕਿ ਮੜਕ ਸ਼ੌਕੀਨਾਂ ਦੀ ਗੀਤ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ। ਇਸ ਨੂੰ ਜੈਜ਼ੀ ਬੀ ਵਲੋਂ ਗਾਇਆ ਗਿਆ ਅਤੇ ਉਸ ਦੇ ਲੇਖਕ ਜੀਤ ਕੱਦੋਂਵਾਲਾ ਹਨ। ਇਸ ਵਿਚ ਮਹਿਲਾਵਾਂ ਲਈ ਭੇਡ ਸ਼ਬਦ ਵੀ ਵਰਤੋਂ ਕੀਤੀ ਗਈ। ਸਮਾਜ ਵਿਚ ਮਹਿਲਾਵਾਂ ਲਈ ਇਹ ਬਹੁਤ ਹੀ ਅਪਮਾਨਜਨਕ ਸ਼ਬਦ ਹੈ ਅਤੇ ਇਸ ਦੇ ਨਾਲ ਸਮਾਜ ਵਿਚ ਚੰਗਾ ਸੰਦੇਸ਼ ਨਹੀਂ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ

ਗੱਡੀਆਂ ਦੇ ਸ਼ੀਸ਼ਿਆਂ ’ਤੇ ਕਾਲੀ ਫਿਲਮ ਲਗਾਉਣ ਵਾਲੇ ਲੋਕ ਸਾਵਧਾਨ ਰਹਿਣ ਕਿਉਂਕਿ ਹਰਿਆਣਾ ਪੁਲਿਸ ਵੱਲੋਂ 1 ਤੋਂ 7 ਅਪ੍ਰੈਲ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ, ਜਿਸ ਤਹਿਤ ਅਜਿਹੀ ਗੱਡੀਆਂ ਦੇ ਚਲਾਨ ਕੱਟੇ ਜਾਣਗੇ। ਇਸ ਕਾਰਵਾਈ ਤਹਿਤ ਫੜੇ ਗਏ ਵਿਅਕਤੀਆਂ ’ਤੇ 10,000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ।

ਇਸ ਦੀ ਜ਼ਿੰਮੇਵਾਰੀ ਡੀਜੀਪੀ ਦਫ਼ਤਰ ਤੋਂ ਜ਼ਿਲ੍ਹਿਆਂ ਵਿੱਚ ਤਾਇਨਾਤ ਡੀਐਸਪੀਜ਼ ਅਤੇ ਏਸੀਪੀਜ਼ ਨੂੰ ਦਿੱਤੀ ਗਈ ਹੈ। ਨਾਲ ਹੀ ਐਸਪੀ ਨੂੰ ਖੁਦ ਇਸ ਦੀ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਪੁਲਿਸ ਦੇ ਡਾਇਰੈਕਟਰ ਜਨਰਲ ਸ਼ਤਰੂਜੀਤ ਕਪੂਰ ਨੇ ਕਿਹਾ ਕਿ ਹਰਿਆਣਾ ਪੁਲਿਸ ਅਜਿਹੇ ਡਰਾਈਵਰਾਂ ’ਤੇ ਸ਼ਿਕੰਜਾ ਕੱਸਣ ਜਾ ਰਹੀ ਹੈ ਜੋ ਆਪਣੀ ਗੱਡੀਆਂ ਦੇ ਸ਼ੀਸ਼ੇ ’ਤੇ ਕਾਲੀ ਫਿਲਮ ਲਗਾ ਕੇ ਘੁੰਮਦੇ ਹਨ। ਉਨ੍ਹਾਂ ਕਿਹਾ ਕਿ ਗੱਡੀਆਂ ਦੇ ਸ਼ੀਸ਼ਿਆਂ ’ਤੇ ਕਾਲੀ ਫਿਲਮ ਲਗਾਉਣਾ ਟ੍ਰੈਫਿਕ ਨਿਯਮਾਂ ਦੇ ਖਿਲਾਫ ਹੈ। ਹਰਿਆਣਾ ਪੁਲਸ ਅਜਿਹੇ ਡਰਾਈਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ।

ਡੀਜੀਪੀ ਕਪੂਰ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਉਨ੍ਹਾਂ ਨੂੰ ਨਜ਼ਰਅੰਦਾਜ਼ ਨਾ ਕਰਨ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਗੱਡੀ ਡਰਾਈਵਰਾਂ ਦੇ ਔਨਲਾਈਨ ਅਤੇ ਔਫਲਾਈਨ ਦੋਵਾਂ ਦੇ ਚਲਾਨ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵੀ ਨਾਗਰਿਕ ਬੁਲਟ ਪਟਾਕੇ ਮਾਰਦਾ ਜਾਂ ਗੱਡੀਆਂ ’ਤੇ ਕਾਲੀ ਫਿਲਮ ਲਗਾਉਂਦਾ ਪਾਇਆ ਜਾਂਦਾ ਹੈ ਤਾਂ ਉਹ ਇਸ ਦੀ ਸੂਚਨਾ ਹਰਿਆਣਾ-112 ’ਤੇ ਜ਼ਰੂਰ ਦੇਣ, ਤਾਂ ਜੋ ਉਸ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾ ਸਕੇ।

ਸੁਪਰੀਮ ਕੋਰਟ ਨੇ ਦਿੱਲੀ ਸਮੇਤ ਹੋਰ ਰਾਜਾਂ ਵਿੱਚ ਕਾਲੇ ਸ਼ੀਸ਼ਿਆਂ ਦੀ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਬਾਅਦ ਸਮੇਂ-ਸਮੇਂ ’ਤੇ ਮੁਹਿੰਮ ਚਲਾਈ ਜਾਂਦੀ ਹੈ, ਜਿਸ ਕਾਰਨ ਰੰਗੇ ਹੋਏ ਸ਼ੀਸ਼ੇ ਵਾਲੀਆਂ ਕਾਰਾਂ ਨੂੰ ਰੋਕਿਆ ਜਾਂਦਾ ਹੈ ਅਤੇ ਚਲਾਨ ਕਰਨ ਦੇ ਨਾਲ-ਨਾਲ ਸ਼ੀਸ਼ੇ ’ਤੇ ਲੱਗੀ ਫਿਲਮ ਨੂੰ ਵੀ ਹਟਾ ਦਿੱਤਾ ਜਾਂਦਾ ਹੈ। ਲੋਕਾਂ ਨੂੰ ਭਵਿੱਖ ਵਿੱਚ ਅਜਿਹਾ ਕਰਨ ਤੋਂ ਰੋਕਣ ਲਈ ਪੁਲਿਸ ਡਰਾਈਵਰਾਂ ਤੋਂ ਭਾਰੀ ਜੁਰਮਾਨੇ ਵੀ ਵਸੂਲਦੀ ਹੈ।

Related post

ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ ਐਲਾਨ, ਜਾਣੋ ਕਾਰਨ

ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ…

ਨਵੀਂ ਦਿੱਲੀ, 16 ਮਈ, ਪਰਦੀਪ ਸਿੰਘ : ਕੋਰੋਨਾ ਕਾਲ ਤੋਂ ਬਾਅਦ ਜਿਵੇਂ ਹੀ ਕਾਰੋਬਾਰ ਦੁਆਰਾ ਸ਼ੁਰੂ ਹੋਏ ਤਾਂ ਨਾਲ ਹੀ ਕਰਮਚਾਰੀਆਂ…
ਅਮਰੀਕਾ ਵੱਲੋਂ ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ

ਅਮਰੀਕਾ ਵੱਲੋਂ ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ

ਵਾਸ਼ਿੰਗਟਨ, 16 ਮਈ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੇ ਇੰਮੀਗ੍ਰੇਸ਼ਨ ਵਿਭਾਗ ਨੇ ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਕਿਹਾ ਹੈ ਕਿ ਪਿਛਲੇ…
ਪੰਜਾਬੀ ਮੁੰਡੇ-ਕੁੜੀਆਂ ਸਣੇ ਪੀਲ ਪੁਲਿਸ ’ਚ ਭਰਤੀ ਹੋਏ 50 ਨਵੇਂ ਅਫ਼ਸਰ

ਪੰਜਾਬੀ ਮੁੰਡੇ-ਕੁੜੀਆਂ ਸਣੇ ਪੀਲ ਪੁਲਿਸ ’ਚ ਭਰਤੀ ਹੋਏ 50…

ਬਰੈਂਪਟਨ, 16 ਮਈ (ਵਿਸ਼ੇਸ਼ ਪ੍ਰਤੀਨਿਧ) : ਪੀਲ ਰੀਜਨਲ ਪੁਲਿਸ ਵਿਚ 50 ਨਵੇਂ ਅਫਸਰਾਂ ਦਾ ਸਵਾਗਤ ਕਰਦਿਆਂ ਮੇਅਰ ਪੈਟ੍ਰਿਕ ਬ੍ਰਾਊਨ ਕਿਹਾ ਕਿ…