ਪੰਜਾਬ-ਹਰਿਆਣਾ ਵਿੱਚ ਕੱਲ੍ਹ ਦੇ ਮੁਕਾਬਲੇ ਅੱਜ ਧੁੰਦ ਘੱਟ
ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਵਿੱਚ ਇਸ ਵਾਰ ਬਰਫ਼ਬਾਰੀ ਨਾ ਹੋਣ ਕਾਰਨ ਪੰਜਾਬ ਤੇ ਹਰਿਆਣਾ ਵਿੱਚ ਠੰਢ ਜ਼ਿਆਦਾ ਪੈ ਰਹੀ ਹੈ। ਹਿਮਾਚਲ ਵਿੱਚ ਮੀਂਹ ਨਾ ਪੈਣ ਕਾਰਨ ਗਰਮੀਆਂ ਵਿੱਚ ਬਿਜਲੀ, ਪਾਣੀ ਅਤੇ ਖੇਤੀ ਲਈ ਚਿੰਤਾ ਦਾ ਵਿਸ਼ਾ ਬਣ ਸਕਦਾ ਹੈ। ਇਸ ਸਾਲ 122 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ ਅਤੇ ਸੋਕੇ ਦੀ ਸਥਿਤੀ ਪੈਦਾ ਹੋ ਗਈ […]
By : Editor (BS)
ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਵਿੱਚ ਇਸ ਵਾਰ ਬਰਫ਼ਬਾਰੀ ਨਾ ਹੋਣ ਕਾਰਨ ਪੰਜਾਬ ਤੇ ਹਰਿਆਣਾ ਵਿੱਚ ਠੰਢ ਜ਼ਿਆਦਾ ਪੈ ਰਹੀ ਹੈ। ਹਿਮਾਚਲ ਵਿੱਚ ਮੀਂਹ ਨਾ ਪੈਣ ਕਾਰਨ ਗਰਮੀਆਂ ਵਿੱਚ ਬਿਜਲੀ, ਪਾਣੀ ਅਤੇ ਖੇਤੀ ਲਈ ਚਿੰਤਾ ਦਾ ਵਿਸ਼ਾ ਬਣ ਸਕਦਾ ਹੈ। ਇਸ ਸਾਲ 122 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ ਅਤੇ ਸੋਕੇ ਦੀ ਸਥਿਤੀ ਪੈਦਾ ਹੋ ਗਈ ਹੈ।
ਹਰਿਆਣਾ ਅਤੇ ਪੰਜਾਬ ਵਿੱਚ ਕੱਲ੍ਹ ਦੇ ਮੁਕਾਬਲੇ ਅੱਜ ਬਹੁਤ ਘੱਟ ਧੁੰਦ ਹੈ। ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ 600 ਮੀਟਰ ਹੈ ਜੋ ਕਿ ਪਿਛਲੇ ਦਿਨ 25 ਮੀਟਰ ਸੀ। ਜਦਕਿ ਹਰਿਆਣਾ ਦੇ ਪਟਿਆਲਾ ਅਤੇ ਅੰਬਾਲਾ ਵਿੱਚ ਵਿਜ਼ੀਬਿਲਟੀ 200 ਮੀਟਰ ਹੈ।
ਇਸ ਤੋਂ ਪਹਿਲਾਂ ਮੌਸਮ ਵਿਭਾਗ ਨੇ ਹਰਿਆਣਾ ਦੇ ਮਹਿੰਦਰਗੜ੍ਹ, ਰੇਵਾੜੀ, ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਝੱਜਰ, ਗੁਰੂਗ੍ਰਾਮ, ਮੇਵਾਤ, ਪਲਵਲ, ਫਰੀਦਾਬਾਦ, ਰੋਹਤਕ, ਸੋਨੀਪਤ, ਪਾਣੀਪਤ ਵਿੱਚ Fog ਦਾ Red ਅਲਰਟ ਜਾਰੀ ਕੀਤਾ ਸੀ।
ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਰੈੱਡ ਸਮੋਗ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ 'ਚ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ।