ਰਵਨੀਤ ਬਿੱਟੂ ਨੇ ਗਊ ਨੂੰ 'ਰਾਸ਼ਟਰ ਮਾਤਾ' ਦਾ ਦਰਜਾ ਦਿਵਾਉਣ ਲਈ ਸ਼ੰਕਰਾਚਾਰੀਆ ਨੂੰ ਲਿਖੀ ਚਿੱਠੀ
ਲੁਧਿਆਣਾ, 7 ਮਈ, ਪਰਦੀਪ ਸਿੰਘ: ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਬਿੱਟੂ ਨੇ ਗਊ ਨੂੰ 'ਰਾਸ਼ਟਰ ਮਾਤਾ' ਦਾ ਦਰਜਾ ਦੇਣ ਅਤੇ ਗਊਆਂ ਦੀ ਹੱਤਿਆ ਰੋਕਣ ਦਾ ਮੁੱਦਾ ਲੋਕ ਸਭਾ 'ਚ ਉਠਾਉਣ ਦੀ ਗੱਲ ਕਹੀ ਹੈ। ਇਸ ਸਬੰਧ 'ਚ ਉਨ੍ਹਾਂ ਨੇ ਜਗਤਗੁਰੂ ਸ਼ੰਕਰਾਚਾਰੀਆ ਸਵਾਮੀ ਸ਼੍ਰੀ ਅਵਿਮੁਕਤੇਸ਼ਵਰਾਨੰਦ ਨੂੰ ਇੱਕ ਪੱਤਰ ਵੀ ਲਿਖਿਆ ਹੈ। ਉਨ੍ਹਾਂ ਨੇ ਜਗਤ ਗੁਰੂ […]
By : Editor Editor
ਲੁਧਿਆਣਾ, 7 ਮਈ, ਪਰਦੀਪ ਸਿੰਘ: ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਬਿੱਟੂ ਨੇ ਗਊ ਨੂੰ 'ਰਾਸ਼ਟਰ ਮਾਤਾ' ਦਾ ਦਰਜਾ ਦੇਣ ਅਤੇ ਗਊਆਂ ਦੀ ਹੱਤਿਆ ਰੋਕਣ ਦਾ ਮੁੱਦਾ ਲੋਕ ਸਭਾ 'ਚ ਉਠਾਉਣ ਦੀ ਗੱਲ ਕਹੀ ਹੈ। ਇਸ ਸਬੰਧ 'ਚ ਉਨ੍ਹਾਂ ਨੇ ਜਗਤਗੁਰੂ ਸ਼ੰਕਰਾਚਾਰੀਆ ਸਵਾਮੀ ਸ਼੍ਰੀ ਅਵਿਮੁਕਤੇਸ਼ਵਰਾਨੰਦ ਨੂੰ ਇੱਕ ਪੱਤਰ ਵੀ ਲਿਖਿਆ ਹੈ।
ਉਨ੍ਹਾਂ ਨੇ ਜਗਤ ਗੁਰੂ ਸ਼ੰਕਰਾਚਾਰੀਆ ਸਵਾਮੀ ਸ਼੍ਰੀ ਅਵਿਮੁਕਤੇਸ਼ਵਰਾਨੰਦ ਨੂੰ ਲਿਖੇ ਪੱਤਰ 'ਚ ਕਿਹਾ ਕਿ ਉਹ ਪਿਛਲੇ 15 ਸਾਲਾਂ ਤੋਂ ਸੰਸਦ ਮੈਂਬਰ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਪਹਿਲਾਂ 5 ਸਾਲ ਸ੍ਰੀ ਅਨੰਦਪੁਰ ਸਾਹਿਬ ਅਤੇ ਫਿਰ ਅਗਲੇ 10 ਸਾਲ ਲੁਧਿਆਣਾ ਦੇ ਲੋਕਾਂ ਦੀ ਸੇਵਾ ਕੀਤੀ ਹੈ ਪਰ ਉਸ ਸਮੇਂ ਉਹ ਕਾਂਗਰਸ ਪਾਰਟੀ ਵਿੱਚ ਸਨ। ਹਰ ਪਾਰਟੀ ਦੀ ਪਵਿੱਤਰ ਗਾਂ ਬਾਰੇ ਵੱਖਰੀ ਵਿਚਾਰਧਾਰਾ ਰਹੀ ਸੀ। ਉਨ੍ਹਾਂ ਕਿਹਾ ਕਿ ਹੁਣ ਉਹ ਭਾਜਪਾ ਵਿੱਚ ਹਨ ਅਤੇ ਸਾਡੇ ਦੇਸ਼, ਸਨਾਤਨ ਅਤੇ ਪਵਿੱਤਰ ਗਾਂ ਲਈ ਵਚਨਬੱਧ ਹਨ।
ਰਵਨੀਤ ਬਿੱਟੂ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਸ਼ੰਕਰਾਚਾਰੀਆ ਸਵਾਮੀ ਸ਼੍ਰੀ ਅਵਿਮੁਕਤੇਸ਼ਵਰਾਨੰਦ ਪੰਜਾਬ ਦੌਰੇ 'ਤੇ ਹਨ ਤਾਂ ਤੁਹਾਡੇ ਭਾਸ਼ਣ ਤੋਂ ਪ੍ਰਭਾਵਿਤ ਹੋ ਕੇ ਮੈਂ ਪਹਿਲੇ ਦਿਨ ਹੀ ਗਊਆਂ ਦਾ ਮੁੱਦਾ ਸੰਸਦ 'ਚ ਉਠਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਜਗਦਗੁਰੂ ਨੂੰ ਭਰੋਸਾ ਦਿਵਾਇਆ ਕਿ ਉਹ ਗਊ ਨੂੰ 'ਰਾਸ਼ਟਰ ਮਾਤਾ' ਦਾ ਦਰਜਾ ਦੇਣ ਦੀ ਮੰਗ ਦੀ ਜ਼ੋਰਦਾਰ ਵਕਾਲਤ ਕਰਨਗੇ। "ਤੁਸੀਂ ਮੇਰੇ 'ਤੇ ਭਰੋਸਾ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਮੋਹਾਲੀ ਅਧੀਨ ਪੈਂਦੇ ਖਰੜ ਦੇ ਨੇੜਲੇ ਪਿੰਡ ਚੰਦੋ ਵਿੱਚ ਇਕ ਨੌਜਵਾਨ ਦਾ ਦਿਨ ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ। ਇਹ ਨੌਜਵਾਨ ਪਿੰਡ ਤਿਊੜ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਅਤੇ ਕਿਸੇ ਕੰਮ ਲਈ ਖਰੜ ਗਿਆ ਸੀ ਰਸਤੇ ਵਿੱਚ ਹੀ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਕਤਲ ਕੀਤਾ ਗਿਆ ਹੈ। ਮ੍ਰਿਤਕ ਦੀ ਪਛਾਣ 27 ਸਾਲਾਂ ਮਨੀਸ਼ ਕੁਮਾਰ ਵਜੋਂ ਹੋਈ ਹੈ। ਮਨੀਸ਼ ਕੁਮਾਰ ਮਾਪਿਆਂ ਦਾ ਇਕਲੌਤਾ ਪੁੱਤ ਸੀ।
ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਖਰੜ ਕਲੱਬ ਵਿੱਚ ਬਾਊਂਸਰ ਸੀ ਅਤੇ ਇਸ ਨੌਜਵਾਨ ਦਾ ਕਈ ਸਾਲਾਂ ਤੋਂ ਕੇਸ ਚੱਲ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੂੰ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਸਨ।