Begin typing your search above and press return to search.

ਲੈਫਟੀਨੈਂਟ ਕਰਨਲ ਕਰਨਬੀਰ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਜਲੰਧਰ, 26 ਦਸੰਬਰ, ਨਿਰਮਲ : ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਦੀ 8 ਸਾਲ ਤੱਕ ਕੋਮਾ ਵਿੱਚ ਰਹਿਣ ਤੋਂ ਬਾਅਦ ਪੰਜਾਬ ਦੇ ਜਲੰਧਰ ਦੇ ਮਿਲਟਰੀ ਹਸਪਤਾਲ ਵਿੱਚ ਮੌਤ ਹੋ ਗਈ ਹੈ। ਅੱਜ ਭਾਰਤੀ ਫੌਜ ਦੇ ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਨੱਤ ਦਾ ਰਾਮ ਬਾਗ ਸ਼ਮਸ਼ਾਨਘਾਟ ਵਿਖੇ ਫੌਜੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਪਰਿਵਾਰ ਨੇ ਹੰਝੂ ਭਰੀਆਂ ਅੱਖਾਂ […]

Lieutenant Colonel Karanbir cremated with official honours
X

Editor EditorBy : Editor Editor

  |  26 Dec 2023 10:46 AM IST

  • whatsapp
  • Telegram

ਜਲੰਧਰ, 26 ਦਸੰਬਰ, ਨਿਰਮਲ : ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਦੀ 8 ਸਾਲ ਤੱਕ ਕੋਮਾ ਵਿੱਚ ਰਹਿਣ ਤੋਂ ਬਾਅਦ ਪੰਜਾਬ ਦੇ ਜਲੰਧਰ ਦੇ ਮਿਲਟਰੀ ਹਸਪਤਾਲ ਵਿੱਚ ਮੌਤ ਹੋ ਗਈ ਹੈ। ਅੱਜ ਭਾਰਤੀ ਫੌਜ ਦੇ ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਨੱਤ ਦਾ ਰਾਮ ਬਾਗ ਸ਼ਮਸ਼ਾਨਘਾਟ ਵਿਖੇ ਫੌਜੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਪਰਿਵਾਰ ਨੇ ਹੰਝੂ ਭਰੀਆਂ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ।
ਦੱਸ ਦਈਏ ਕਿ ਧੀ ਗੁਰਨੀਤ ਕੌਰ ਨੇ ਆਪਣੇ ਪਿਤਾ ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਨੱਤ ਦਾ ਅੰਤਿਮ ਸਸਕਾਰ ਕੀਤਾ। ਇਸ ਮੌਕੇ ਛੋਟੀ ਬੇਟੀ ਅਸ਼ਨੀਤ ਕੌਰ ਵੀ ਮੌਜੂਦ ਸੀ। ਸਾਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ। ਮੌਕੇ ਤੇ ਮੌਜੂਦ ਕਈ ਫੌਜੀ ਅਧਿਕਾਰੀਆਂ ਦੀਆਂ ਵੀ ਅੱਖਾਂ ਨਮ ਸਨ। ਇਸ ਦੌਰਾਨ ਭਾਰਤੀ ਫੌਜ ਦੇ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਸਵ. ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਨੱਤ ਦੀ ਬਹਾਦਰੀ ਦੀ ਕਹਾਣੀ ਹਮੇਸ਼ਾ ਅਮਰ ਰਹੇਗੀ। ਆਪਣੇ ਦੋਸਤ ਨੂੰ ਬਚਾਉਣ ਲਈ ਕਰਨਬੀਰ ਸਿੰਘ ਨੇ ਦੁਸ਼ਮਣਾਂ ਦੀ ਗੋਲੀ ਆਪਣੇ ਸਰੀਰ ‘ਤੇ ਲਗਾ ਲਈ। ਉਨ੍ਹਾਂ ਨੇ ਬੀਤੇ ਐਤਵਾਰ ਨੂੰ ਜਲੰਧਰ ਛਾਉਣੀ ਦੇ ਮਿਲਟਰੀ ਹਸਪਤਾਲ ਵਿਚ ਆਖਰੀ ਸਾਹ ਲਿਆ।
ਉਹ 160 ਟੈਰੀਟੋਰੀਅਲ ਆਰਮੀ ਦਾ ਸੈਕਿੰਡ-ਇਨ-ਕਮਾਂਡ ਸੀ। ਉਹ ਪਹਿਲਾਂ ਬ੍ਰਿਗੇਡ ਆਫ਼ ਗਾਰਡਜ਼ ਦੀ 19ਵੀਂ ਬਟਾਲੀਅਨ ਵਿੱਚ ਤਾਇਨਾਤ ਸੀ। ਕਰਨਬੀਰ ਸਿੰਘ ਨੱਤ ਨੂੰ ਉਨ੍ਹਾਂ ਦੀ ਬਹਾਦਰੀ ਲਈ ਸੈਨਾ ਮੈਡਲ ਨਾਲ ਵੀ ਸਨਮਾਨਿਤ ਕੀਤਾ ਗਿਆ। ਉਸਦਾ ਪਰਿਵਾਰ ਪੰਜਾਬ ਦੇ ਬਟਾਲਾ ਵਿੱਚ ਰਹਿੰਦਾ ਹੈ। ਉਸ ਦੇ ਪਿਤਾ ਜਗਤਾਰ ਸਿੰਘ ਫੌਜ ਵਿੱਚੋਂ ਕਰਨਲ ਦੇ ਅਹੁਦੇ ਨਾਲ ਸੇਵਾਮੁਕਤ ਹੋਏ ਹਨ।
ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਦਾ ਜਨਮ 18 ਮਾਰਚ 1976 ਨੂੰ ਹੋਇਆ ਸੀ। ਉਹ ਆਪਣੇ ਪਿੱਛੇ ਪਤਨੀ ਨਵਪ੍ਰੀਤ ਕੌਰ ਅਤੇ ਧੀਆਂ ਅਸ਼ਮੀਤ ਅਤੇ ਗੁਨੀਤਾ ਛੱਡ ਗਏ ਹਨ।
22 ਨਵੰਬਰ 2015 ਨੂੰ ਕਸ਼ਮੀਰ ਘਾਟੀ ਵਿੱਚ ਕੁਪਵਾੜਾ ਸਰਹੱਦ ਤੋਂ 7 ਕਿਲੋਮੀਟਰ ਦੂਰ ਸੰਘਣੇ ਜੰਗਲ ਵਿੱਚ ਫੌਜ ਦਾ ਆਪ੍ਰੇਸ਼ਨ ਚੱਲ ਰਿਹਾ ਸੀ। ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਆਪਣੇ ਸਾਥੀ ਸਿਪਾਹੀਆਂ ਨਾਲ ਹਾਜੀ ਨਾਕਾ ਪਿੰਡ ਵਿਚ ਅੱਤਵਾਦੀਆਂ ਦੀ ਭਾਲ ਕਰ ਰਹੇ ਸਨ। ਸ਼ਾਇਦ ਅੱਤਵਾਦੀਆਂ ਨੂੰ ਇਸਦੀ ਭਣਕ ਲੱਗ ਗਈ ਸੀ।
ਅੱਤਵਾਦੀ ਲੁਕੇ ਹੋਏ ਸਨ। ਅੱਤਵਾਦੀਆਂ ਨੇ ਫੌਜ ਤੇ ਹਮਲਾ ਕਰ ਦਿੱਤਾ। ਜਦੋਂ ਅੱਤਵਾਦੀ ਗੋਲੀਬਾਰੀ ਕਰ ਰਹੇ ਸਨ ਤਾਂ ਕਰਨਵੀਰ ਸਿੰਘ ਨੇ ਆਪਣੇ ਸਾਥੀ ਸਿਪਾਹੀ ਨੂੰ ਬਚਾਉਣ ਲਈ ਧੱਕਾ ਦਿੱਤਾ। ਇਸ ਦੌਰਾਨ ਗੋਲੀ ਕਰਨਵੀਰ ਸਿੰਘ ਦੇ ਜਬਾੜੇ ਵਿੱਚ ਲੱਗੀ।
ਇਹ ਖ਼ਬਰ ਵੀ ਪੜ੍ਹੋ
ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਵੱਲੋਂ ਪ੍ਰਾਪਰਟੀ ਡੀਲਰ ਕੋਲੋਂ ਫਿਰੌਤੀ ਮੰਗਣ ਦੇ ਦੋਸ਼ ਹੇਠ ਪਹਿਲਾਂ ਤੋਂ ਨਾਮਜ਼ਦ ਕੀਤੇ ਗਏ ਗੈਂਗਸਟਰ ਸੁੱਖ ਭਿਖਾਰੀਵਾਲ ਅਤੇ ਲਵਦੀਪ ਸਿੰਘ ਲਵੀ ਤੋਂ ਇਲਾਵਾ ਤਿੰਨ ਹੋਰ ਨੌਜਵਾਨਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿੱਚੋਂ ਇਕ ਮੌਜੂਦਾ ਕਾਂਗਰਸੀ ਕੌਂਸਲਰ ਅਤੇ ਇਕ ਯੂਥ ਕਾਂਗਰਸ ਦਾ ਸ਼ਹਿਰੀ ਪ੍ਰਧਾਨ ਹੋਣ ਦੇ ਨਾਲ-ਨਾਲ ਕਾਂਗਰਸੀ ਕੌਂਸਲਰ ਦਾ ਪੁੱਤਰ ਵੀ ਹੈ। ਮਾਮਲੇ ਵਿਚ ਇਨ੍ਹਾਂ ਦੋਵਾਂ ਤੋਂ ਇਲਾਵਾ ਇਕ ਹੋਰ ਨੌਜਵਾਨ ਨਾਮਜ਼ਦ ਕੀਤਾ ਗਿਆ ਹੈ। ਇਹ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸ਼ਿਕਾਇਤਕਰਤਾ ਵੱਲੋਂ ਸੀਆਰਐਮ ਦਾਇਰ ਕਰਨ ਉਪਰੰਤ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵੱਲੋਂ ਕੀਤੀ ਜਾ ਰਹੀ ਜਾਂਚ ਤੋਂ ਬਾਅਦ 7 ਦਸੰਬਰ ਨੂੰ ਦਰਜ ਕੀਤਾ ਗਿਆ ਸੀ।
ਦੱਸਣਾ ਬਣਦਾ ਹੈ ਕਿ 19 ਅਪ੍ਰੈਲ 2022 ਨੂੰ ਥਾਣਾ ਸਿਟੀ ਗੁਰਦਾਸਪੁਰ ਵਿਚ ਸ਼ਹਿਰ ਦੇ ਪ੍ਰਾਪਰਟੀ ਡੀਲਰ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਆਧਾਰ ’ਤੇ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ। ਉਸ ਨੇ ਨੇ ਦੱਸਿਆ ਸੀ ਕਿ ਨਿਊਜ਼ੀਲੈਂਡ ਦੇ ਇਕ ਨੰਬਰ ਤੋਂ ਉਸ ਨੂੰ ਲਵਦੀਪ ਸਿੰਘ ਉਰਫ ਲਵੀ ਨਾਮਕ ਗੈਂਗਸਟਰ ਨੇ ਫੋਨ ਕਰ ਕੇ ਗੈਂਗਸਟਰ ਸੁੱਖ ਭਿਖਾਰੀਵਾਲ ਨਾਲ ਗੱਲ ਕਰਵਾਈ ਸੀ ਅਤੇ ਡੇਢ ਕਰੋੜ ਰੁਪਏ ਦੀ ਫਿਰੌਤੀ ਮੰਗਦੇ ਹੋਏ ਧਮਕੀ ਦਿੱਤੀ ਸੀ ਕਿ ਉਸ ਦੀ ਸਾਰੀ ਪ੍ਰਾਪਰਟੀ ਅਤੇ ਪਰਿਵਾਰ ਬਾਰੇ ਉਨ੍ਹਾਂ ਨੂੰ ਸੂਚਨਾਵਾਂ ਮਿਲ ਰਹੀਆਂ ਹਨ। ਜੇ ਰੰਗਦਾਰੀ ਦੀ ਰਕਮ ਉਨ੍ਹਾਂ ਨੂੰ ਨਾ ਦਿੱਤੀ ਗਈ ਤਾਂ ਉਸ ਦੇ ਪਰਿਵਾਰ ਨੂੰ ਅਤੇ ਉਸ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ।
ਪੁਲਿਸ ਵੱਲੋਂ ਲਵੀ ਅਤੇ ਸੁੱਖ ਭਿਖਾਰੀਵਾਲ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤਾ ਗਿਆ ਸੀ ਪਰ ਸ਼ਿਕਾਇਤਕਰਤਾ ਵੱਲੋਂ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵਿਚ ਦਰਖ਼ਾਸਤ ਦੇਣ ਤੋਂ ਬਾਅਦ ਮਾਮਲੇ ਦੀ ਤਫ਼ਤੀਸ਼ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੂੰ ਸੌਂਪ ਦਿੱਤੀ ਗਈ ਸੀ। ਹੁਣ ਮਾਮਲੇ ਵਿਚ ਇਨ੍ਹਾਂ ਦੋਹਾਂ ਤੋਂ ਇਲਾਵਾ ਤਿੰਨ ਹੋਰ ਵਿਅਕਤੀ ਨਾਮਜ਼ਦ ਕੀਤੇ ਗਏ ਹਨ।
ਇਨ੍ਹਾਂ ਵਿਚ ਸਥਾਨਕ ਕਾਂਗਰਸੀ ਵਿਧਾਇਕ ਦਾ ਰਿਸ਼ਤੇਦਾਰ ਅਤੇ ਵਾਰਡ ਨੰਬਰ ਅੱਠ ਤੋਂ ਕਾਂਗਰਸ ਪਾਰਟੀ ਦਾ ਮੌਜੂਦਾ ਕੌਂਸਲਰ ਜਗਬੀਰ ਸਿੰਘ ਜੱਗੀ, ਵਾਰਡ ਨੰਬਰ 25 ਦੀ ਮਹਿਲਾ ਕਾਂਗਰਸੀ ਕੌਂਸਲਰ ਦਾ ਪੁੱਤਰ ਨਕੁਲ ਮਹਾਜਨ ਅਤੇ ਹਰਦੋਬੱਥਵਾਲਾ ਦਾ ਰਹਿਣ ਵਾਲਾ ਦਿਲਸ਼ੇਰ ਸਿੰਘ ਉਰਫ ਨਵੀ ਸ਼ਾਮਲ ਹੈ। ਦੂਜੇ ਪਾਸੇ ਕਾਂਗਰਸੀ ਸਮੱਰਥਕਾਂ ਵਲੋਂ ਇਸ ਮਾਮਲੇ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਜਾ ਰਿਹਾ ਹੈ।
Next Story
ਤਾਜ਼ਾ ਖਬਰਾਂ
Share it